*ਅਨਮੋਲ ਗਗਨ ਮਾਨ ਨੇ ਕਰਲੀ ਕੈਪਟਨ ਤੋਂ ਹਿਸਾਬ ਲੈਣ ਦੀ ਤਿਆਰੀ, ਅਧਿਆਪਕਾਂ ਦੇ ਧਰਨੇ ‘ਚ ਪਹੁੰਚ ਕਹਿ ਦਿੱਤੀ ਵੱਡੀ ਗੱਲ*

0
84

ਚੰਡੀਗੜ੍ਹ 16,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ):: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕੱਚੇ ਅਧਿਆਪਕਾਂ ਵੱਲੋਂ ਅੱਜ ਸ਼ੁਰੂ ਕੀਤੇ ਆਰ-ਪਾਰ ਦੇ ਸੰਘਰਸ਼ ‘ਤੋਂ ਫਿਕਰ ਮਹਿਸੂਸ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਅਣਕਿਆਸੇ ਵੱਡੇ ਹਾਦਸੇ ਦੀ ਉਡੀਕ ਕੀਤੇ ਬਿਨ੍ਹਾਂ ਤਕਰੀਬਨ ਡੇਢ ਦਹਾਕੇ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਿਗੁਣੀਆਂ ਤਨਖਾਹਾਂ ‘ਤੇ ਕੰਮ ਕਰਦੇ ਆ ਰਹੇ ਅਧਿਆਪਕਾਂ ਨੂੰ ਫੌਰੀ ਰੈਗੂਲਰ ਕੀਤਾ ਜਾਵੇ।

ਚੀਮਾ ਨੇ ਇਹ ਵਿਚਾਰ ਕੱਚੇ ਅਧਿਆਪਕਾਂ ਵੱਲੋਂ ਆਪਣੀ ਮੰਗ ਨੂੰ ਲਗਾਤਾਰ ਅੱਖੋਂ ਪਰੋਖੇ ਕਰਨ ਤੋਂ ਖਫ਼ਾ ਹੋ ਕੇ ਅੱਜ ਮੁਹਾਲੀ ‘ਚ ਸਿੱਖਿਆ ਵਿਭਾਗ ਦੀ ‘ਤੇ ਚੜ੍ਹਕੇ ਆਤਮਦਾਹ ਦੀ ਕੋਸ਼ਿਸ਼ ਕਰਨ ਦੇ ਮਾਮਲੇ ‘ਤੇ ਟਿੱਪਣੀ ਕਰਦਿਆਂ ਪ੍ਰਗਟ ਕੀਤੇ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਿੱਖਿਆ ਪ੍ਰੋਵਾਈਡਰ, ਏਆਈਈ, ਈਜੀਐਸ, ਐਸਟੀਆਰ, ਵਗੇਰਾ ਕੱਚੇ ਅਧਿਆਪਕਾਂ ਨੇ ਆਪਣੀ ਜ਼ਿੰਦਗੀ ਦਾ ਕੀਮਤੀ ਸਮਾਂ ਸਰਕਾਰੀ ਸਕੂਲਾਂ ਨੂੰ ਦਿੱਤਾ ਅਤੇ ਮਹਿਜ਼ 5 ਹਜ਼ਾਰ ਤੋਂ 10 ਹਜ਼ਾਰ ਤੱਕ ਤਨਖਾਹਾਂ ‘ਤੇ ਕੰਮ ਕੀਤਾ। ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਇੰਨ੍ਹਾਂ ਅਧਿਆਪਕਾਂ ਦੇ ਪੱਲ੍ਹੇ ਲਾਰੇ ਹੀ ਪਏ।

ਉਨ੍ਹਾਂ ਕਿਹਾ ਹੁਣ ਪੰਜਾਬ ਦੀ ਕੈਪਟਨ ਸਰਕਾਰ ਹੱਕੀ ਮੰਗ ਰੈਗੂਲਰ ਕਰਨਾ ਤਾਂ ਦੂਰ ਸਗੋਂ ਪਿਛਲੇ ਲੰਬੇ ਸਮੇਂ ਤੋਂ ਮੀਟਿੰਗ ਕਰਨ ਤੋਂ ਵੀ ਕੰਨੀ ਕਤਰਾਅ ਰਹੀ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਵਾਅਦਾ ਯਾਦ ਕਰਵਾਉਂਦਿਆਂ ਕਿਹਾ ਕਿ ਉਸ ਸਮੇਂ ਦੇ ਅਖਬਾਰ ਤੇ ਅਧਿਆਪਕਾਂ ਕੋਲ ਮੁੱਖ ਮੰਤਰੀ ਦੇ ਬਿਆਨਾਂ ਦੀ ਸੀਡੀ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹਨ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਦੇ ਧਰਨੇ ਵਿੱਚ ਆ ਕੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ ‘ਤੇ ਉਹ ਪਹਿਲੀ ਹੀ ਕੈਬਨਿਟ ਮੀਟਿੰਗ ਵਿੱਚ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨਗੇ ਕਿਉਂਕਿ ਇੰਨ੍ਹਾਂ ਅਧਿਆਪਕਾਂ ਦੀ ਤਨਖਾਹ ਉਨ੍ਹਾਂ ਦੇ ਆਪਣੇ ਮਾਲੀ ਦੀ ਤਨਖਾਹ ਨਾਲੋਂ ਘੱਟ ਹੈ।

LEAVE A REPLY

Please enter your comment!
Please enter your name here