*ਮਾਨਸਾ ਪੁਲਿਸ ਨੇ ਨਸਿ਼ਆਂ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ 17 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਸਮੇਤ ਮੋਟਰਸਾਈਕਲ, 400 ਗ੍ਰਾਮ ਅਫੀਮ ਕੀਤੀ ਬਰਾਮਦ*

0
46

ਮਾਨਸਾ, 17—06—2021 (ਸਾਰਾ ਯਹਾਂ/ਮੁੱਖ ਸੰਪਾਦਕ) : ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ
ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ ਦੀ ਨੀਤੀ ਅਪਨਾਈ
ਗਈ ਹੈ। ਜਿਸ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ, ਚੰਡੀਗੜ ਅਤੇ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ
ਰੇਂਜ ਬਠਿੰਡਾ ਜੀ ਦੀਆਂ ਗਾਈਡਲਾਈਨਜ਼ ਅਨੁਸਾਰ ਜਿਲਾ ਅੰਦਰ ਨਸਿ਼ਆ ਦੀ ਮੁਕੰਮਲ ਰੋਕਥਾਮ ਸਬੰਧੀ ਡਰੱਗ ਸਮੱਗਲਰਾਂ
ਅਤੇ ਡਰੱਗ ਪੈਡਲਰਾ ਖਿਲਾਫ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਮਾਨਸਾ ਪੁਲਿਸ ਵੱਲੋ ਚੱਪੇ ਚੱਪੇ ਤੇ ਸੁਰੱਖਿਆਂ ਪ੍ਰਬੰਧ
ਮੁਕੰਮਲ ਕਰਕੇ ਅਸਰਦਾਰ ਢੰਗ ਨਾਲ ਗਸ਼ਤਾ ਤੇ ਨਾਕਾਬੰਦੀਆ ਜਾਰੀ ਰੱਖੀਆ ਹੋਈਆ ਹਨ। ਇਸੇ ਮੁਹਿੰਮ ਦੀ ਲੜੀ ਵਿੱਚ
ਮਾਨਸਾ ਪੁਲਿਸ ਵੱਲੋਂ ਨਸਿ਼ਆਂ ਦੀ ਵੱਡੇ ਪੱਧਰ ਤੇ ਬਰਾਮਦਗੀ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ।

ਐਸ.ਐਸ.ਪੀ. ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸੀ.ਆਈ.ਏ. ਸਟਾਫ ਮਾਨਸਾ ਦੀ
ਪੁਲਿਸ ਪਾਰਟੀ ਵੱਲੋਂ ਬਲਜਿੰਦਰ ਸਿੰਘ ਉਰਫ ਜੱਗੀ ਪੁੱਤਰ ਰਾਜ ਸਿੰਘ ਵਾਸੀ ਬੀਰੂਵਾਲਾ ਗੂੜਾ (ਹਰਿਆਣਾ) ਅਤੇ ਜੀਵਨ
ਸਿੰਘ ਉਰਫ ਗੱਗੀ ਪੁੱਤਰ ਸਤਪਾਲ ਸਿੰਘ ਵਾਸੀ ਰੋੜਕੀ ਨੂੰ ਮੋਟਰਸਾਈਕਲ ਹੀਰੋ ਐਚ.ਐਫ. ਡੀਲਕਸ
ਨੰ:ਪੀਬੀ.51ਬੀ—6988 ਸਮੇਤ ਕਾਬੂ ਕੀਤਾ, ਜਿਹਨਾਂ ਪਾਸੋਂ 17 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਹੋਣ ਤੇ ਉਹਨਾਂ ਦੇ
ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ
ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਸਰਦੂਲਗੜ ਦੀ ਹੀ ਪੁਲਿਸ ਪਾਰਟੀ ਨੇ ਕਾਲਾ ਰਾਮ ਪੁੱਤਰ
ਦੇਸ ਰਾਜ ਵਾਸੀ ਰਾਮਗੜ ਸਾਹਪੁਰੀਆ ਅਤੇ ਲੇਖ ਰਾਜ ਪੁੱਤਰ ਰਾਮ ਲਾਲ ਵਾਸੀ ਸਰਦੂਲਗੜ ਨੂੰ ਕਾਬੂ ਕਰਕੇ 400 ਗ੍ਰਾਮ
ਅਫੀਮ ਬਰਾਮਦ ਹੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼
ਕਰਵਾਇਆ, ਜਿਹਨਾਂ ਦੀ ਮੁਢਲੀ ਪੁੱਛਗਿੱਛ ਤੇ ਅ/ਧ 29 ਐਨ.ਡੀ.ਪੀ.ਐਸ. ਐਕਟ ਦਾ ਵਾਧਾ ਕਰਕੇ ਜੰਗੀਰ ਕੌਰ ਪਤਨੀ
ਧਰਮ ਸਿੰਘ ਵਾਸੀ ਝੰਡਾ ਕਲਾਂ ਨੂੰ ਮੁਲਜਿਮ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ

ਉਕਤ ਦੋਨਾਂ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ। ਜਿਹਨਾਂ ਪਾਸੋਂ ਡੂੰਘਾਈ
ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਨਸ਼ਾ ਉਹ ਕਿੱਥੋ, ਕਿਸ ਪਾਸੋਂ ਲੈ ਕੇ ਆਏ ਸੀ ਅਤੇ ਅੱਗੇ ਕਿੱਥੇ ਵੇਚਣਾ ਸੀ,
ਜਿਹਨਾਂ ਦੀ ਪੁੱਛਗਿੱਛ ਤੇ ਮ ੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ।

ਇਸੇ ਤਰਾ ਪੰਜਾਬ ਪੁਲਿਸ ਦੇ ਐਕਸਾਈਜ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਪਾਲਾ ਸਿੰਘ ਪੁੱਤਰ
ਮਹਿਲਾ ਸਿੰਘ ਵਾਸੀ ਚੋਟੀਆ ਨੂੰ ਕਾਬੂ ਕਰਕੇ ਉਸ ਪਾਸੋਂ 18 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ)
ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ
ਲਿਆ ਗਿਆ ਹੈ। ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤੇ
ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here