ਮਾਨਸਾ, 21 ਜੂਨ (ਸਾਰਾ ਯਹਾਂ/ਬੀਰਬਲ ਧਾਲੀਵਾਲ) : ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਕੰਟੈਕਟ ਟਰੇਸਿੰਗ ਅਤੇ ਕਮਿਊਨਿਟੀ ਸਰਵੇ ਦੌਰਾਨ 9 ਜੂਨ 2021 ਨੂੰ ਪਿੰਡ ਜਟਾਣਾ ਖ਼ੁਰਦ ਅਤੇ ਪਿੰਡ ਜਵਾਹਰਕੇ ਨੂੰ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ਗਿਆ ਸੀ। ਇਸੇ ਤਰ੍ਹਾਂ 10 ਜੂਨ 2021 ਨੂੰ ਪਿੰਡ ਰੰਘੜਿਆਲ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਪਿਛਲੇ 5 ਦਿਨਾਂ ਦੌਰਾਨ ਇਨ੍ਹਾਂ ਪਿੰਡਾਂ ਵਿਚ ਕੋਰੋਨਾ ਦਾ ਕੋਈ ਵੀ ਨਵਾਂ ਕੇਸ ਨਾ ਆਉਣ ਕਾਰਨ ਇਨ੍ਹਾਂ ਪਿੰਡਾਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਤੋਂ ਮੁਕਤ ਕੀਤਾ ਜਾਂਦਾ ਹੈ।