*ਟੀ.ਐੱਸ.ਪੀ ਐਲ ਵੱਲੋਂ ਰਾਏਪੁਰ ਵਿਖੇ ਫਲਦਾਰ ਪੌਦੇ ਵੰਡੇ ਗਏ। ਅਗਲੇ ਦਿਨਾਂ ਵਿੱਚ ਦੋ ਹਜ਼ਾਰ ਪੋਦੇ ਹੋਰ ਵੰਡੇ ਜਾਣਗੇ*

0
21

ਮਾਨਸਾ 28 ਜੁੂਨ  (ਸਾਰਾ ਯਹਾਂ/ਬੀਰਬਲ ਧਾਲੀਵਾਲ) : ਦਿਨੋਂ ਦਿਨ ਘਟ ਰਹੀ ਦਰੱਖਤਾਂ ਦੀ ਗਿਣਤੀ ਨੂੰ  ਲੈ ਕੇ ਤਲਵੰਡੀ ਸਾਬੋ ਪਾਵਰ ਲਿਮਿਟਡ ਵੱਲੋਂ ਥਰਮਲ ਦੇ ਨਜ਼ਦੀਕੀ ਪਿੰਡਾਂ ਦੇ ਵਿਚ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ ਹੈ ਜਿਸ ਦੇ ਤਹਿਤ ਪਿੰਡ ਰਾਏਪੁਰ ਵਿਖੇ ਕਿਸਾਨਾਂ ਨੂੰ 200 ਦੇ ਕਰੀਬ ਪੌਦੇ ਵੰਡੇ ਗਏ ਅਤੇ ਆਉਣ ਵਾਲੇ ਦਿਨਾਂ ਵਿਚ ਥਰਮਲ ਦੇ ਨਜਦੀਕ ਵਾਲੇ ਪਿੰਡਾਂ  ਵਿੱਚ ਦੋ ਹਜ਼ਾਰ ਫਲਦਾਰ ਪੌਦੇ ਹੋਰ ਲਗਾਏ ਜਾਣਗੇ। ਇਹ ਪੌਦੇ ਖੇਤਾਂ ਘਰਾਂ ਅਤੇ ਸਾਂਝੀਆਂ ਥਾਵਾਂ ਵਿਚ ਲਗਾਏ ਜਾਣਗੇ ਤਾਂ ਕਿ ਵਾਤਾਵਰਣ ਨੂੰ ਸ਼ੁੱਧ ਅਤੇ ਹਰਿਆ ਭਰਿਆ ਬਣਾਇਆ ਜਾਵੇ
ਤਲਵੰਡੀ ਸਾਬੋ ਪਾਵਰ ਲਿਮਿਟਡ ਦੇ ਸੀ ਓ ਵਿਕਾਸ ਸ਼ਰਮਾ ਨੇ ਕਿਹਾ ਕਿ ਅੱਜ ਸਾਡੇ ਵਾਤਾਵਰਨ ਨੂੰ ਹਰਿਆ ਭਰਿਆ ਅਤੇ ਸ਼ੁੱਧ ਬਣਾਉਣ ਦੀ ਮੁੱਖ ਲੋੜ ਹੈ ਕਿਉਂਕਿ ਪਿਛਲੇ ਸਮੇਂ ਕੋਰੋਨਾ ਦੀ ਮਹਾਂਮਾਰੀ ਦੇ ਦੌਰਾਨ ਵੀ ਆਕਸੀਜਨ ਦੀ ਵੱਡੀ ਕਮੀ ਨਜ਼ਰ ਆਏ ਸੀ ਜਿਸਦੇ ਤਹਿਤ ਤਲਵੰਡੀ ਸਾਬੋ ਪਾਵਰ ਲਿਮਟਿਡ ਵੱਲੋਂ ਨਜ਼ਦੀਕੀ ਪਿੰਡਾਂ ਦੇ ਵਿੱਚ ਫੁੱਲ ਫਲਦਾਰ ਅਤੇ ਛਾਂਦਾਰ ਪੌਦੇ ਲਗਾ ਕੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਨੂੰ ਜ਼ਿਆਦਾਤਰ ਅਹੁਦੇ ਦਿੱਤੇ ਜਾ ਰਹੇ ਹਨ ਤਾਂ ਕਿ ਉਹ ਆਪਣੇ ਖੇਤਾਂ ਵਿੱਚ ਲਗਾਉਣ ਅਤੇ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਪੌਦਿਆਂ ਦੀ ਸੰਭਾਲ ਕੀਤੀ ਜਾਵੇ ਤਾਂ ਕਿ ਅਸੀਂ ਰਲ ਮਿਲ ਕੇ ਵਾਤਾਵਰਨ ਨੂੰ ਸ਼ੁੱਧ ਬਣਾ ਸਕੀਏ 
ਇਸ ਮੌਕੇ ਪਿੰਡ ਰਾਏਪੁਰ ਦੇ ਸਰਪੰਚ ਗੁਰਵਿੰਦਰ ਸਿੰਘ ਪੰਮੀ ਨੇ ਕਿਹਾ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਵੱਲੋਂ ਅੱਜ ਉਨ੍ਹਾਂ ਦੇ ਪਿੰਡ ਦੇ ਵਿਚ ਕਿਸਾਨਾਂ ਨੂੰ ਦੋ ਸੌ ਦੇ ਕਰੀਬ ਫਲਦਾਰ ਛਾਂਦਾਰ ਅਤੇ ਫੁੱਲਦਾਰ ਪੌਦੇ ਦਿੱਤੇ ਗਏ ਹਨ ਉਨ੍ਹਾਂ ਕਿਹਾ ਕਿ ਇਹ ਪੌਦੇ ਖੇਤਾਂ ਵਿੱਚ ਪਿੰਡ ਦੀਆਂ ਸਾਂਝੀਆਂ ਥਾਵਾਂ ਵਿੱਚ ਅਤੇ ਘਰਾਂ ਦੇ ਵਿੱਚ ਲਗਾਏ ਜਾਣਗੇ ਅਤੇ ਇਨ੍ਹਾਂ ਪੌਦਿਆਂ ਦੀ ਸੰਭਾਲ ਵੀ ਕੀਤੀ ਜਾਵੇਗੀ ਉਨ੍ਹਾਂ ਇਹ ਵੀ ਕਿਹਾ ਕਿ ਕੋਰੋਨਾ ਦੀ ਮਹਾਂਮਾਰੀ ਦੇ ਦੌਰਾਨ ਆਕਸੀਜਨ ਦੀ ਵੱਡੀ ਕਮੀ ਆਈ ਸੀ ਜਿਸ ਨੂੰ ਲੈ ਕੇ ਹੁਣ ਹਰ ਇਨਸਾਨ ਨੂੰ ਪੌਦੇ ਲਗਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਪੌਦੇ ਸਾਡੇ ਜੀਵਨ ਦਾ ਮੁੱਖ ਅੰਗ ਹਨ ਅਤੇ ਇਨ੍ਹਾਂ ਤੋਂ ਸਾਨੂੰ ਆਕਸੀਜਨ ਮਿਲਦੀ ਹੈ ਤੇ ਇਸ ਲਈ ਸਾਨੂੰ ਹਰ ਇਨਸਾਨ ਨੂੰ ਪੰਜ ਤੋਂ ਛੇ ਪੌਦੇ ਜ਼ਰੂਰ ਲਗਾਉਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਸੰਭਾਲ ਵੀ ਕਰਨੀ ਚਾਹੀਦੀ ਹੈ।

LEAVE A REPLY

Please enter your comment!
Please enter your name here