*ਲਾਲਾ ਕਿਲਾ ਹਿੰਸਾ ਕੇਸ ‘ਚ ਦੀਪ ਸਿੱਧੂ ਤੇ ਹੋਰ ਮੁਲਜ਼ਮਾਂ ਦੇ ਸੰਮਨ ਜਾਰੀ*

0
13

ਨਵੀਂ ਦਿੱਲੀ 29,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ): ਦਿੱਲੀ ਦੀ ਇੱਕ ਅਦਾਲਤ ਨੇ ਲਾਲਾ ਕਿਲਾ ਹਿੰਸਾ ਮਾਮਲੇ ਦੇ ਮੁੱਖ ਮੁਲਜ਼ਮ ਦੀਪ ਸਿੱਧੂ ਤੇ ਹੋਰਾਂ ਖ਼ਿਲਾਫ਼ ਤਾਜ਼ਾ ਸੰਮਨ ਜਾਰੀ ਕੀਤੇ ਹਨ। ਚੀਫ ਮੈਟਰੋਪੋਲਿਟਨ ਮੈਜਿਸਟਰੇਟ ਗਜੇਂਦਰ ਸਿੰਘ ਨਾਗਰ ਨੇ ਸਾਰੇ ਮੁਲਜ਼ਮਾਂ ਨੂੰ 12 ਜੁਲਾਈ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ। 

ਅਦਾਲਤ ਨੂੰ ਦੱਸਿਆ ਗਿਆ ਸੀ ਕਿ ਉਸ ਨੇ ਜੋ ਪਹਿਲਾਂ ਸੰਮਨ ਜਾਰੀ ਕੀਤੇ ਸਨ, ਉਹ ਮੁਲਜ਼ਮਾਂ ਨੂੰ ਨਹੀਂ ਮਿਲੇ। ਇਸ ਤੋਂ ਬਾਅਦ ਅੱਜ ਅਦਾਲਤ ਨੇ ਤਾਜ਼ਾ ਸੰਮਨ ਜਾਰੀ ਕੀਤੇ ਹਨ। ਇਸ ਵੇਲੇ ਦੀਪ ਸਿੱਧੂ ਸਣੇ ਲਾਲਾ ਕਿਲਾ ਹਿੰਸਾ ਮਾਮਲੇ ਦੇ ਸਾਰੇ ਮੁਲਜ਼ਮ ਜ਼ਮਾਨਤ ‘ਤੇ ਬਾਹਰ ਹਨ।

LEAVE A REPLY

Please enter your comment!
Please enter your name here