ਮਾਨਸਾ, 6 ਜੁਲਾਈ (ਸਾਰਾ ਯਹਾਂ/ਔਲਖ ) ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਸੱਦੇ ਉਤੇ ਪੇਅ ਕਮਿਸ਼ਨ ਦੀ ਰਿਪੋਰਟ ਦੇ ਵਿਰੁੱਧ 8-9 ਜੁਲਾਈ ਨੂੰ ਬਹੁਤ ਸਾਰੀਆਂ ਮੁਲਾਜ਼ਮ ਜਥੇਬੰਦੀਆਂ ਵੱਲੋਂ ਕਲਮ ਛੋੜ ਹੜਤਾਲ ਕੀਤੀ ਜਾ ਰਹੀ ਹੈ। ਮਲਟੀਪਰਪਜ ਹੈਲਥ ਇੰਪਲਾਈਜ ਯੁਨੀਅਨ ਪੰਜਾਬ ਨੇ ਇਸ ਹੜਤਾਲ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਫੈਸਲਾ ਕੀਤਾ ਹੈ। ਮਲਟੀਪਰਪਜ ਹੈਲਥ ਇੰਪਲਾਈਜ ਯੁਨੀਅਨ ਮਾਨਸਾ ਦੇ ਆਗੂ ਕੇਵਲ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੇਅ ਕਮਿਸ਼ਨ ਦੀ ਰਿਪੋਰਟ ਵਿੱਚ ਮਲਟੀਪਰਪਜ ਹੈਲਥ ਵਰਕਰ ਮੇਲ ਅਤੇ ਫੀਮੇਲ, ਮਲਟੀਪਰਪਜ ਹੈਲਥ ਸੁਪਰਵਾਈਜਰ ਮੇਲ ਅਤੇ ਫੀਮੇਲ, ਏ. ਐਮ. ਓ. ਆਦਿ ਦੀਆਂ ਤਨਖਾਹਾਂ ਤੇ ਵੱਡੀ ਪੱਧਰ ਤੇ ਖੋਰਾ ਲਗਾਇਆ ਗਿਆ ਹੈ। ਜਿਸ ਕਾਰਨ ਸਾਰੇ ਸਿਹਤ ਮੁਲਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮਲਟੀਪਰਪਜ ਹੈਲਥ ਇੰਪਲਾਈਜ ਯੁਨੀਅਨ ਮਾਨਸਾ ਦੇ ਪ੍ਰਧਾਨ ਚਾਨਣ ਦੀਪ ਸਿੰਘ ਨੇ ਦੱਸਿਆ ਸੰਘਰਸ਼ ਦੀ ਪਹਿਲੀ ਕੜੀ ਵਜੋਂ 8-9 ਜੁਲਾਈ ਨੂੰ ਦੋ ਰੋਜ਼ਾ ਪੈਨਡੌਨ, ਟੂਲਡੌਨ ਹੜਤਾਲ ਕੀਤੀ ਜਾਵੇਗੀ 29 ਜੁਲਾਈ ਨੂੰ ਮੁਲਾਜ਼ਮ ਸਮੂਹਿਕ ਛੁੱਟੀ ਲੈਕੇ ਮੁੱਖ ਮੰਤਰੀ ਦੇ ਸਹਿਰ ਪਟਿਆਲਾ ਵਿਖੇ ਮਹਾਂ ਰੈਲੀ ਕਰਨ ਲਈ ਵਹੀਰਾਂ ਘੱਤਣਗੇ। ਇਸ ਮੌਕੇ ਜਗਦੀਸ਼ ਸਿੰਘ ਪੱਖੋ , ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ, ਸੰਜੀਵ ਕੁਮਾਰ, ਮਨੋਜ ਕੁਮਾਰ ਆਦਿ ਹਾਜ਼ਰ ਸਨ।