*ਬਿਜਲੀ ਸੰਕਟ ਨੂੰ ਲੈਕੇ ਲੁਧਿਆਣਾ ‘ਚ ਕੈਪਟਨ ਸਰਕਾਰ ਖਿਲਾਫ ਕੱਲ੍ਹ ਧਰਨਾ ਦੇਵੇਗੀ ‘ਆਪ’*

0
21

ਚੰਡੀਗੜ੍ਹ 11,ਜੁਲਾਈ (ਸਾਰਾ ਯਹਾਂ/ਬਿਊਰੋ ਰਿਪੋਰਟ): ਪੰਜਾਬ ਵਿੱਚ ਬਿਜਲੀ ਸੰਕਟ ਨੂੰ ਲੈ ਕੇ  ਆਮ ਆਦਮੀ ਪਾਰਟੀ (ਆਪ) ਸੋਮਵਾਰ ਨੂੰ ਲੁਧਿਆਣਾ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰੇਗੀ। ਆਪ ਨੇ ਕਿਹਾ ਕਿ ਬਿਜਲੀ ਸਮੱਸਿਆਵਾਂ ਦੇ ਖ਼ਿਲਾਫ਼ ਲੁਧਿਆਣਾ ਵਿੱਚ ਵਿਰੋਧ ਪ੍ਰਦਰਸ਼ਨ ਕਰੇਗੀ ਕਿਉਂਕਿ ਪੰਜਾਬ ਵਿੱਚ ਬਿਜਲੀ ਦੀ ਘਾਟ ਦੇ ਕਾਰਨ ਆਮ ਲੋਕਾਂ ਅਤੇ ਉਦਯੋਗਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ।

ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਵਾਪਾਰ ਵਿੰਗ ਦੇ ਸੂਬਾ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸਰਕਾਰ ਦੀ ਨਾਕਾਮੀ ਦੇ ਖ਼ਿਲਾਫ਼ ਵਾਪਾਰੀਆਂ ਅਤੇ ਉਦਯੋਗਪਤੀਆਂ ਦੀ ਆਵਾਜ਼ ਬੁਲੰਦ ਕਰਦੇ ਹੋਏ ਪਾਰਟੀ ਦੇ ਵਾਪਾਰ ਵਿੰਗ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਵੀ ਸਾੜਿਆ ਜਾਵੇਗਾ।

ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਵਿੱਚ ਵਾਪਾਰੀਆਂ ਅਤੇ ਉਦਯੋਗਪਤੀਆਂ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਹੋਈ ਹੈ ਕਿਉਂਕਿ ਨਾ ਤਾਂ ਕੋਰੋਨਾ ਕਾਰਨ ਘਾਟੇ ਵਿੱਚ ਚੱਲ ਰਹੇ ਉਦਯੋਗਾਂ ਅਤੇ ਵਾਪਾਰੀਆਂ ਨੂੰ ਕੋਈ ਸਹਾਇਤਾ ਸਰਕਾਰ ਵੱਲੋਂ ਦਿੱਤੀ ਗਈ ਹੈ ਅਤੇ ਨਾ ਹੀ ਹੁੱਣ ਬਿਜਲੀ ਦੀ ਸਪਲਾਈ। ਇਸ ਕਾਰਨ ਉਦਯੋਗਾਂ ਅਤੇ ਵਾਪਾਰ ਨੂੰ ਭਾਰੀ ਆਰਥਿਕ ਹਾਨੀ ਹੋ ਰਹੀ ਹੈ।  

LEAVE A REPLY

Please enter your comment!
Please enter your name here