*ਵਿਧਾਇਕ ਸਿਮਰਜੀਤ ਬੈਂਸ ’ਤੇ ਬਲਾਤਕਾਰ ਦਾ ਮਾਮਲਾ ਦਰਜ*

0
143

ਲੁਧਿਆਣਾ 12,ਜੁਲਾਈ (ਸਾਰਾ ਯਹਾਂ/ਬਿਊਰੋ ਰਿਪੋਰਟ): ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ’ਤੇ ਲੁਧਿਆਣਾ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਸਿਮਰਜੀਤ ਬੈਂਸ ਖਿਲਾਫ ਆਈਪੀਸੀ ਦੀ ਧਾਰਾ 376,354,354-ਏ,506 ਤੇ 120 ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਐਫਆਈਆਰ ਵਿੱਚ ਵਿਧਾਇਕ ਸਿਮਰਜੀਤ ਬੈਂਸ ਸਮੇਤ 7 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਅਜੇ ਤਕ ਵਿਧਾਇਕ ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਬੈਂਸ ਵੱਲੋਂ ਅਜੇ ਤੱਕ ਕੋਈ ਪ੍ਰਤੀਕਰਮ ਨਹੀਂ ਆਇਆ।

ਸਿਮਰਜੀਤ ਬੈਂਸ ’ਤੇ ਬਲਾਤਕਾਰ ਦੇ ਇਲਜ਼ਾਮ ਲਾਉਣ ਵਾਲੀ ਔਰਤ ਵੱਲੋਂ ਪਾਈ ਗਈ ਪਟੀਸ਼ਨ ‘ਤੇ ਲੁਧਿਆਣਾ ਦੀ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਸੀ। ਲੁਧਿਆਣਾ ਪੁਲਿਸ ਨੂੰ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਗਏ ਸਨ। ਇਸ ਫ਼ੈਸਲੇ ਨਾਲ ਬੈਂਸ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ।

ਲੁਧਿਆਣਾ ਦੀ ਇਸ 45 ਸਾਲਾ ਔਰਤ ਨੇ ਇਲਜ਼ਾਮ ਲਗਾਏ ਸਨ ਕਿ ਬੈਂਸ ਨੇ ਉਸ ਨਾਲ ਬਲਾਤਕਾਰ ਹੀ ਨਹੀਂ ਕੀਤਾ ਸਗੋਂ ਉਸ ਨੂੰ ਧਮਕਾਇਆ ਕਿ ਜੇ ਉਸ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਤਾਂ ਉਸ ਦੇ ਦੋਵੇਂ ਬੇਟਿਆਂ ਨੂੰ ਨੁਕਸਾਨ ਹੋਏਗਾ।

 ਲੁਧਿਆਣਾ ਦੇ ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਸਿੰਘ ਨੇ ਇਸ ਮਾਮਲੇ ਵਿੱਚ ਪੁਲਿਸ ਡਿਵੀਜ਼ਨ ਨੰਬਰ 6 ਦੇ ਐਸਐਚਓ ਨੂੰ ਹੁਕਮ ਦਿੱਤੇ ਹਨ ਕਿ ਉਹ ਬਿਨਾਂ ਕਿਸੇ ਦੇਰੀ ਦੇ ਬੈਂਸ ਵਿਰੁੱਧ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰਨ ਤੇ ਐਫਆਈਆਰ ਦੀ ਕਾਪੀ ਅਦਾਲਤ ਨੂੰ ਭੇਜੀ ਜਾਵੇ। ਅਦਾਲਤ ਨੇ ਆਪਣੇ ਅੱਜ ਦੇ ਹੁਕਮਾਂ ਦੀ ਕਾਪੀ ਵੀ ਐਸਐਚਓ ਨੂੰ ਭੇਜਣ ਲਈ ਕਿਹਾ ਹੈ।ਅਦਾਲਤ ਨੇ ਇਸ ਮਾਮਲੇ ਵਿੱਚ ਅਗਲੀ ਤਾਰੀਖ਼ 15 ਜੁਲਾਈ ਤਕ ਪੁਲਿਸ ਤੋਂ ‘ਕੰਪਲਾਇੰਸ ਰਿਪੋਰਟ’ ਮੰਗ ਲਈ ਹੈ।

LEAVE A REPLY

Please enter your comment!
Please enter your name here