*ਮੁੱਖ ਮੰਤਰੀ ਕੈਪਟਨ ਦੇ ਸ਼ਹਿਰ ਵਿੱਚ ਰੁਜ਼ਗਾਰ ਮੰਗ ਰਹੇ ਟੈੱਟ ਪਾਸ ਅਧਿਆਪਕਾਂ ‘ਤੇ ਲਾਠੀਚਾਰਜ*

0
21

ਪਟਿਆਲਾ 14,ਜੁਲਾਈ (ਸਾਰਾ ਯਹਾਂ/ਬਿਊਰੋ ਰਿਪੋਰਟ) : ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਵਿੱਚ ਰੁਜ਼ਗਾਰ ਮੰਗ ਰਹੇ ਟੈੱਟ ਪਾਸ ਅਧਿਆਪਕਾਂ ‘ਤੇ ਲਾਠੀਚਾਰਜ ਕੀਤਾ ਗਿਆ। ਅਧਿਆਪਕ ਮੋਤੀ ਮਹਿਲ ਦਾ ਘਿਰਾਓ ਕਰਨ ਜਾ ਰਹੇ ਸੀ। ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਸੰਗਰੂਰ ਵਿੱਚ ਡੀਸੀ ਦਫ਼ਤਰ ਬਾਹਰ ਲਗਾਤਾਰ ਛੇ ਮਹੀਨਿਆਂ ਤੋਂ ਧਰਨਾ ਦੇ ਰਹੇ ਹਨ। ਦੂਜੇ ਪਾਸੇ 116 ਦਿਨਾਂ ਤੋਂ ਪਟਿਆਲਾ ਟਾਵਰ ਦੇ ਉੱਪਰ ਸੁਰਿੰਦਰਪਾਲ ਗੁਰਦਾਸਪੁਰ ਸਿਹਤ ਵਿਗੜਨ ਦੇ ਬਾਵਜੂਦ ਟਾਵਰ ਉਪਰ ਡਟਿਆ ਹੋਇਆ ਹੈ।

7 ਜੁਲਾਈ ਨੂੰ ਹੋਈ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਪੈਨਲ ਮੀਟਿੰਗ ਵਿਚ ਇਹ ਭਰੋਸਾ ਦਿੱਤਾ ਗਿਆ ਸੀ ਕਿ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ 14 ਜੁਲਾਈ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਮੰਨ ਲਈਆਂ ਜਾਣਗੀਆਂ ਪਰ ਅੱਜ ਕੋਈ ਵੀ ਕੈਬਨਿਟ ਮੀਟਿੰਗ ਨਹੀਂ ਜਿਸ ਦੇ ਰੋਸ ਵਜੋਂ ਬੇਰੁਜ਼ਗਾਰ ਅਧਿਆਪਕ ਲੀਲਾ ਭਵਨ ਵਿੱਚ ਇਕੱਠੇ ਹੋਏ।

ਇਸ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਲੀਲਾ ਭਵਨ ਤੋਂ ਰੋਸ ਮਾਰਚ ਸ਼ੁਰੂ ਕੀਤਾ ਗਿਆ। ਜਦੋਂ ਪਟਿਆਲਾ ਪ੍ਰਸ਼ਾਸਨ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਣ ਲਈ ਵਾਈਪੀਐਸ ਚੌਕ ਦੇ ਉਪਰ ਖੜ੍ਹਾ ਸੀ ਤਾਂ ਬੇਰੁਜ਼ਗਾਰ ਅਧਿਆਪਕਾਂ ਨੇ ਪ੍ਰਸ਼ਾਸਨ ਨੂੰ ਭੁਲੇਖਾ ਪਾਉਂਦੇ ਹੋਏ ਮੇਨ ਵਾਲੇ ਪਾਸੇ ਦੀ ਮੋਤੀ ਮਹਿਲ ਦਾ ਘਿਰਾਓ ਕਰਨ ਦਾ ਐਲਾਨ ਕਰ ਦਿੱਤਾ। ਇਸ ਤੋਂ ਬਾਅਦ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ।

ਜਦੋਂ ਬੇਰੁਜ਼ਗਾਰ ਅਧਿਆਪਕ ਮੋਤੀ ਮਹਿਲ ਵੱਲ ਵਧ ਰਹੇ ਸੀ ਤਾਂ ਪ੍ਰਸ਼ਾਸਨ ਵੱਲੋਂ ਭਾਰੀ ਪੁਲਿਸ ਬਲ ਲਗਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਿਆ ਗਿਆ। ਪਹਿਲਾਂ ਬੈਰੀਗੇਟ ਬੇਰੋਜ਼ਗਾਰ ਅਧਿਆਪਕਾਂ ਨੇ ਉਖਾੜਦੇ ਹੋਏ ਜੋ ਦੂਜੇ ਬੈਰੀਗੇਟ ਤੇ ਪਹੁੰਚੇ ਤਾਂ ਬੇਰੁਜ਼ਗਾਰ ਅਧਿਆਪਕਾਂ ਉਪਰ ਲਾਠੀਚਾਰਜ ਕੀਤਾ ਗਿਆ।  

ਇਸ ਮੌਕੇ ਮੌਜੂਦ ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੂਬਾ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ ਕੁਲਦੀਪ ਖੋਖਰ, ਨਿਰਮਲ ਜ਼ੀਰਾ, ਸੁਖਜੀਤ ਨਾਭਾ, ਬਲਵਿੰਦਰ ਨਾਭਾ ਤੇ ਹਰਪ੍ਰੀਤ ਕੌਰ ਮਾਨਸਾ ਨੇ ਕਿਹਾ ਕਿ ਲਗਾਤਾਰ ਦੋ ਮਹੀਨਿਆਂ ਤੋਂ ਮੀਟਿੰਗਾਂ ਵਿਚ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨਾਲ ਮੰਗਾਂ ਮੰਨਣ ਦਾ ਮਜ਼ਾਕ ਕੀਤਾ ਜਾ ਰਿਹਾ ਹੈ।

ਇਸ ਮੌਕੇ ਆਗੂਆਂ ਨੇ ਕਿਹਾ ਕਿ ਬੇਰੁਜ਼ਗਾਰ ਅਧਿਆਪਕ ਪੰਜਾਬ ਸਰਕਾਰ ਦੇ ਹੁਣ ਕਿਸੇ ਵੀ ਲਾਰੇ ਵਿਚ ਨਹੀਂ ਆਉਣਗੇ ਜਦੋਂ ਤੱਕ ਬੇਰੁਜ਼ਗਾਰ ਅਧਿਆਪਕਾਂ ਦੀ ਮੰਗਾਂ ਲਿਖਤੀ ਰੂਪ ਚ ਜਾਰੀ ਨਹੀਂ ਕੀਤੇ ਜਾਂਦਾ ਜਦੋਂ ਤਕ ਬੇਰੁਜ਼ਗਾਰੀ ਅਧਿਆਪਕਾਂ ਦੀਆਂ ਮੰਗਾਂ ਨੂੰ ਲਿਖਤੀ ਰੂਪ ਚ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਬੇਰੁਜ਼ਗਾਰ ਅਧਿਆਪਕ ਵੱਲੋਂ ਗੁਪਤ ਐਕਸ਼ਨ ਜਾਰੀ ਰਹਿਣਗੇ।

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ:
1) 10000 ਈਟੀਟੀ ਅਧਿਆਪਕਾਂ ਦੀਆਂ ਅਸਾਮੀਆਂ ਦੀ ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ।
2) 2364 ਈਟੀਟੀ ਦੀਆਂ ਅਸਾਮੀਆਂ ਵਿੱਚ ਸਿਰਫ਼ ਈਟੀਟੀ ਟੈੱਟ ਪਾਸ ਉਮੀਦਵਾਰਾਂ ਨੂੰ ਹੀ ਵਿਚਾਰਿਆ ਜਾਵੇ।
3)  ਸਿੱਖਿਆ ਪ੍ਰੋਵਾਈਡਰ ਤੇ ਵਲੰਟੀਅਰਾਂ ਨੂੰ ਦਿੱਤੇ ਗਏ ਵਾਧੂ ਅੰਕਾਂ ਦੀ ਸ਼ਰਤ ਹਟਾਈ ਜਾਵੇ।
4)  ਉਚੇਰੀ ਯੋਗਤਾ ਦੇ ਨੰਬਰਾਂ ਦੀ ਸ਼ਰਤ ਹਟਾਈ ਜਾਵੇ।
5)  ਉਮਰ ਹੱਦ ਵਿਚ ਛੋਟ ਦਿੱਤੀ ਜਾਵੇ।

LEAVE A REPLY

Please enter your comment!
Please enter your name here