*ਸੋਸ਼ਲ ਮੀਡੀਆ ‘ਤੇ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਖਿਲਾਫ਼ ਅਭੱਦਰ ਟਿੱਪਣੀਆਂ ਕਰਨ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ*

0
55

ਚੰਡੀਗੜ੍ਹ, 19 ਜੁਲਾਈ (ਸਾਰਾ ਯਹਾਂ/ਮੁੱਖ ਸੰਪਾਦਕ): ਸੋਸ਼ਲ ਮੀਡੀਆ ‘ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਖਿਲਾਫ਼ ਅਭੱਦਰ ਟਿੱਪਣੀਆਂ ਕਰਨ ਵਾਲੇ ਵਿਅਕਤੀ ਵਿਰੁੱਧ ਕੇਸ ਅੱਜ ਅੰਮ੍ਰਿਤਸਰ ਦੇ ਸਿਵਲ ਲਾਈਨਜ਼ ਥਾਣੇ ਵਿੱਚ ਆਈ.ਟੀ. ਐਕਟ ਦੀਆਂ ਗੈਰ ਜਮਾਨਤੀ ਧਾਰਾਵਾਂ ਅਧੀਨ ਨਿਸ਼ਾਨ ਗਿੱਲ ਨਾਮੀ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਖਿਲਾਫ਼ ਸੋਸ਼ਲ ਮੀਡੀਆ ‘ਤੇ ਅਭੱਦਰ ਟਿੱਪਣੀਆਂ ਕਰ ਰਿਹਾ ਸੀ, ਜਿਸ ਦਾ ਕਮਿਸ਼ਨ ਵੱਲੋਂ ਨੋਟਿਸ ਲਿਆ ਗਿਆ ਅਤੇ ਅੱਜ ਸਿਵਲ ਲਾਈਨਜ਼ ਅੰਮ੍ਰਿਤਸਰ ਵਿਖੇ ਨਿਸ਼ਾਨ ਗਿੱਲ ਖਿਲਾਫ਼ ਐਫ.ਆਈ.ਆਰ. ਨੰ. 164 ਮਿਤੀ 19/07/21 ਨੂੰ ਆਈ.ਟੀ.ਐਕਟ ਦੀ ਧਾਰਾ 67 ਅਤੇ ਆਈ.ਪੀ.ਸੀ. ਦੀ ਧਾਰਾ 509 ਅਧੀਨ ਮਾਮਲਾ ਦਰਜ ਕੀਤਾ ਗਿਆ।

LEAVE A REPLY

Please enter your comment!
Please enter your name here