ਬੁਢਲਾਡਾ 22 ਜੁਲਾਈ (ਸਾਰਾ ਯਹਾਂ/ਅਮਨ ਮਹਿਤਾ): ਸਰਕਾਰ ਦੀਆ ਮੁਲਾਜਮ ਮਾਰੂ ਨੀਤੀਆ ਦੇ ਖਿਲਾਫ਼ ਪੰਜਾਬ ਪਟਵਾਰੀ ਅਤੇ ਕਾਨੂੰਗੋ ਤਾਲਮੇਲ ਕਮੇਟੀ ਵੱਲੋਂ ਧਰਨਾ ਦਿੱਤਾ ਗਿਆ ਅਤੇ ਵਿੱਤ ਮੰਤਰੀ ਪੰਜਾਬ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਹਰਿੰਦਰਪਾਲ ਸਿੰਘ ਤਹਿਸੀਲ ਪ੍ਰਧਾਨ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 15 ਜੂਨ ਤੋਂ ਸਮੁੱਚੇ ਪੰਜਾਬ ਦੇ ਕਾਨੂੰਗੋ ਤੇ ਪਟਵਾਰੀ ਵੱਲੋਂ ਵਾਧੂ ਸਰਕਲਾਂ ਦਾ ਕੰਮ ਬੰਦ ਕੀਤਾ ਹੋਇਆ ਹੈ ਪ੍ਰੰਤੂ ਸਰਕਾਰ ਨੇ ਅੱਜ ਤਕ ਕੋਈ ਅਸਰ ਨਹੀਂ ਹੋਇਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਜਸਪ੍ਰੀਤ ਸਿੰਘ, ਲਵਜਿੰਦਰ ਸਿੰਘ, ਗੁਰਵੀਰ ਸਿੰਘ, ਸ਼ਿਵਮ ਕੁਮਾਰ, ਹਰਜੀਤ ਸਿੰਘ, ਤਰਸੇਮ ਸਿੰਘ, ਅਮਨਦੀਪ ਕੁਮਾਰ, ਸਤੀਸ਼ ਕੁਮਾਰ, ਭਾਰਤ ਭੂਸ਼ਨ, ਗੁਰਪਰੀਤ ਸਿੰਘ, ਸਿਮਰਤਪਾਲ, ਧਰਮਜੀਤ ਸਿੰਘ, ਮਲਕੀਤ ਸਿੰਘ ਆਦਿ ਹਾਜ਼ਰ ਸਨ।