ਬੁਢਲਾਡਾ – 29 ਜੁਲਾਈ –(ਸਾਰਾ ਯਹਾਂ/ਅਮਨ ਮੇਹਤਾ ) – ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨ , ਮਜਦੂਰ ਅਤੇ ਮੁਲਾਜ਼ਮ ਵਿਰੋਧੀ ਨੀਤੀ ਅਪਣਾਈ ਹੋਈ ਹੈ ਅਤੇ ਕਾਲੇ ਕਾਨੂੰਨ ਘੜਕੇ ਲੋਕਤੰਤਰ ਦਾ ਘਾਣ ਕਰ ਰਹੀ ਹੈ। ਲੋਕਾਂ ਦੇ ਹੱਕਾਂ -ਹਿੱਤਾਂ ‘ਤੇ ਡਾਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਚਿਤਾਵਨੀ ਅੱਜ ਇੱਥੇ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਪੰਜਾਬ ਦੇ ਜਨਰਲ ਸਕੱਤਰ ਸੁਭਾਸ਼ ਰਾਣੀ ਨੇ ਆਂਗਣਵਾੜੀ ਮੁਲਾਜ਼ਮਾਂ ਅਤੇ ਹੈਲਪਰਾਂ ਦੀ ਜਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ। ਸਥਾਨਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਜਸਵਿੰਦਰ ਕੌਰ ਦਾਤੇਵਾਸ ਨੇ ਕੀਤੀ। ਬੀਬੀ ਸੁਭਾਸ਼ ਰਾਣੀ ਨੇ ਮੀਟਿੰਗ ਵਿੱਚ ਬੋਲਦਿਆਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਆਂਗਣਵਾੜੀ ਮੁਲਾਜ਼ਮਾਂ ਅਤੇ ਹੈਲਪਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲਗਾਤਾਰ ਨਜ਼ਰ ਅੰਦਾਜ਼ ਕਰ ਰਹੀ ਹੈ। ਪੰਜਾਬ ਵਿੱਚ ਆਂਗਣਵਾੜੀ ਮੁਲਾਜ਼ਮ ਨਿਗੂਣੇ ਜਿਹੇ ਮਾਣਭੱਤੇ ‘ਤੇ ਆਪਣਾ ਜੀਵਨ ਨਿਰਵਾਹ ਕਰ ਰਹੀਆਂ। ਉਨ੍ਹਾਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਖੇਤੀ ਦੇ ਕਾਲੇ ਕਾਨੂੰਨਾਂ ਖਿਲਾਫ਼ ਆਰੰਭੇ ਅੰਦੋਲਨ ਵਿੱਚ ਜਥੇਬੰਦੀ ਮੈਂਦੁਆਰਾ ਡੱਟਵਾਂ ਸਮੱਰਥਨ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਕਿਰਤੀਆਂ-ਕਿਸਾਨਾਂ ਵੱਲੋਂ ਭਾਰਤ ਛੱਡੋ ਅੰਦੋਲਨ ਦੀ ਵਰੇਗੰਢ ਮੌਕੇ 9 ਅਗਸਤ ਨੂੰ ਕੀਤੇ ਜਾ ਰਹੇ ਸੰਘਰਸ਼ ਵਿੱਚ ਪੂਰਾ ਸਾਥ ਦਿੱਤਾ ਜਾਵੇਗਾ। ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀ ਸੂਬਾਈ ਆਗੂ ਅੰਮਿ੍ਤਪਾਲ ਕੌਰ ਨੇ ਕਿਹਾ ਕਿ ਜਥੇਬੰਦੀ ਦੁਆਰਾ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਤੇਜ਼ ਕਰਦਿਆਂ 14 ਅਤੇ 15 ਅਗਸਤ ਨੂੰ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਅੱਗੇ ਦਿਨ-ਰਾਤ ਦੇ ਧਰਨੇ ਦਿੱਤੇ ਜਾਣਗੇ। ਇਨਾਂ ਧਰਨਿਆਂ ਵਿੱਚ ਆਂਗਣਵਾੜੀ ਮੁਲਾਜ਼ਮਾਂ ਦੀਆਂ ਭੱਖਦੀਆਂ ਮੰਗਾਂ ਅਤੇ ਖੇਤੀ ਦੇ ਕਾਲੇ ਕਾਨੂੰਨਾਂ ਖਿਲਾਫ਼ ਜੋਰਦਾਰ ਆਵਾਜ਼ ਉਠਾਈ ਜਾਵੇਗੀ ਅਤੇ ਇਹ ਧਰਨੇ ਪੰਜਾਬ ਸਰਕਾਰ ਲਈ ਸਖਤ ਚਿਤਾਵਨੀ ਹੋਣਗੇ। ਉਨ੍ਹਾਂ ਕਿਹਾ ਕਿ ਇਨਾਂ ਦਿਨ-ਰਾਤ ਦੇ ਧਰਨਿਆਂ ਦੇ ਐਕਸ਼ਨ ਸਬੰਧੀ ਸਾਰੇ ਜਿਲਿਆਂ ਵਿੱਚ ਜਬਰਦਸਤ ਤਿਆਰੀਆਂ ਚੱਲ ਰਹੀਆਂ ਹਨ। ਇਸ ਸਮੇਂ ਜਥੇਬੰਦੀ ਦੇ ਹੋਰ ਆਗੂਆਂ ਤੇਜਿੰਦਰ ਵਾਲੀਆ , ਮਨਜੀਤ ਸਿੰਘ ਬੀਰੋਕੇ , ਗੁਰਪ੍ਰੀਤ ਕੌਰ , ਪਰਵਿੰਦਰ ਬਹਾਦਰਪੁਰ , ਰਵਿੰਦਰ ਕੌਰ , ਸ਼ਿੰਦਰ ਕੌਰ ਬਰੇ , ਸੁਖਵਿੰਦਰ ਕੌਰ , ਸ਼ਿੰਦਰ ਕੌਰ ਬਰੇਟਾ , ਪੁਸਪਾ ਬੋਹਾ , ਰਾਜ ਕੁਮਾਰੀ , ਕ੍ਰਿਸ਼ਨਾ ਦੇਵੀ , ਵੰਦਨਾ ਆਦਿ ਨੇ ਵੀ ਸੰਬੋਧਨ ਕੀਤਾ ।