ਮਾਨਸਾ, 30—07—2021 (ਸਾਰਾ ਯਹਾਂ/ਬੀਰਬਲ ਧਾਲੀਵਾਲ)): ਡਾ. ਨਰਿੰਦਰ ਭਾਰਗਵ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋੲ ੇ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ 8
ਮੁਲਜਿਮਾਂ ਨੂੰ ਕਾਬ ੂ ਕਰਕੇ ਉਹਨਾਂ ਵਿਰੁੱਧ 6 ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕੀਤੀ ਗਈ ਹੈ। ਇੰਚਾਰਜ
ਐਂਟੀ ਨਾਰਕੋਟਿਕਸ ਸੈਲ ਮਾਨਸਾ ਦੀ ਪੁਲਿਸ ਪਾਰਟੀ ਨੇ ਵਿਨੋਦ ਕੁਮਾਰ ਪੁੱਤਰ ਕ੍ਰਿਸ਼ਨ ਲਾਲ ਵਾਸੀ ਖੈਰਾ ਖੁਰਦ ਅਤੇ
ਸੱਜਣ ਕੁਮਾਰ ਪੁੱਤਰ ਰਾਮ ਸਰੂਪ ਵਾਸੀ ਕਰੰਡੀ ਨੂੰ ਮੋਟਰਸਾਈਕਲ ਬਜਾਜ ਸੀਟੀ.100 ਨੰ: ਐਚ.ਆਰ.24ਜੈਡ—9355
ਸਮੇਤ ਕਾਬ ੂ ਕਰਕੇ ਉਹਨਾਂ ਪਾਸੋਂ 4 ਗ੍ਰਾਮ ਹੈਰੋਇੰਨ ਬਰਾਮਦ ਕੀਤੀ, ਜਿਹਨਾਂ ਦੇ ਵਿਰੁੱਧ ਥਾਣਾ ਸਰਦੂਲਗੜ ਵਿਖ ੇ
ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤ ੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ
ਲਿਆ ਗਿਆ ਹੈ। ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਕਮਲੇਸ਼ ਕੌਰ ਪਤਨੀ ਮਲਕੀਤ ਸਿੰਘ ਵਾਸੀ ਬਰਨਾਲਾ ਨੂੰ ਕਾਬੂ ਕਰਕੇ
ਉਸ ਪਾਸੋਂ 300 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਉਸਦੇ
ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼
ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ
ਲਖਵਿੰਦਰ ਸ਼ਰਮਾ ਪੁੱਤਰ ਕ੍ਰਿਸ਼ਨਜੀਤ ਸ਼ਰਮਾ ਵਾਸੀ ਨੰਗਲ ਕਲਾਂ ਨੂੰ ਕਾਬ ੂ ਕਰਕੇ ਉਸ ਪਾਸੋਂ 110 ਨਸ਼ੀਲੀਆਂ ਗੋਲੀਆਂ
ਬਰਾਮਦ ਕਰਕੇ ਉਸਦੇ ਵਿਰੁੱਧ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਥਾਣਾ ਸਦਰ ਬੁਢਲਾਡਾ
ਦੀ ਪੁਲਿਸ ਪਾਰਟੀ ਨੇ ਗਗਨਦੀਪ ਸਿੰਘ ਉਰਫ ਗੱਗੀ ਪੁੱਤਰ ਪਰਮਜੀਤ ਸਿੰਘ ਅਤੇ ਹੈਪੀ ਸ਼ਰਮਾ ਪੁੱਤਰ ਚਾਨਣ ਰਾਮ
ਵਾਸੀਅਨ ਬੁਢਲਾਡਾ ਨੂੰ ਮੋਟਰਸਾਈਕਲ ਹੀਰੋ ਸੀ.ਡੀ. ਡੀਲਕਸ ਨੰ: ਪੀਬੀ.31ਕੇ—4731 ਸਮੇਤ ਕਾਬ ੂ ਕਰਕੇ ਉਹਨਾਂ ਪਾਸੋਂ
50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆ ਗਈਆ ਹਨ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ
ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾ ਰਹੇ ਹਨ, ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ
ਅ/ਧ 29 ਐਨ.ਡੀ.ਪੀ.ਐਸ. ਐਕਟ ਤਹਿਤ ਹੋਰ ਮੁਲਜਿਮ ਨਾਮਜਦ ਕਰਕੇ ਗ੍ਰਿਫਤਾਰ ਕਰਕੇ ਹੋਰ ਪ੍ਰਗਤੀ ਕੀਤੀ ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ
ਗਗਨਦੀਪ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਬੋਹਾ ਨੂੰ ਮਾਰੂਤੀ ਕਾਰ ਨੰ: ਐਚ.ਆਰ.26ਐਸ—4603 ਸਮੇਤ ਕਾਬ ੂ ਕਰਕੇ
ਉਸ ਪਾਸੋਂ 144 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌਕੀਨ (ਹਰਿਆਣਾ) ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਬੋਹਾ
ਵਿਖੇ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਕਾਰ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਬੋਹਾ ਦੀ ਹੀ
ਪੁਲਿਸ ਪਾਰਟੀ ਨੇ ਕੁਲਜਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਚੀਮਾ (ਬਰਨਾਲਾ) ਨੂੰ ਸਕ ੌਡਾ ਕਾਰ ਨੰ:
ਡੀ.ਐਲ.4ਸੀ.ਆਰ—8943 ਸਮੇਤ ਕਾਬ ੂ ਕਰਕੇ ਉਸ ਪਾਸੋਂ 120 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ)
ਬਰਾਮਦ ਕੀਤੀ ਗਈ ਹੈ।
ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ, ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤ ੇ ਮਾੜੇ ਅਨਸਰਾ
ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।