ਨਵੀਂ ਦਿੱਲੀ 01ਅਗਸਤ (ਸਾਰਾ ਯਹਾਂ/ਬਿਊਰੋ ਰਿਪੋਰਟ ): ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਦੀਆਂ ਵੀਜ਼ਾ ਅਰਜ਼ੀਆਂ ਦਾ ਇੱਕ ਵੱਡਾ ਬੈਕਲੌਗ ਇਕੱਠਾ ਹੋ ਗਿਆ ਹੈ। ਉਨ੍ਹਾਂ ਨੂੰ ‘ਕਲੀਅਰ’ ਕਰਨ ਲਈ ਭਾਰਤ ਸਥਿਤ ਕੈਨੇਡੀਅਨ ਹਾਈ ਕਮਿਸ਼ਨ ਨੇ ਖ਼ਾਸ ਇੰਤਜ਼ਾਮ ਕੀਤੇ ਹਨ। ਕੈਨੇਡੀਅਨ ਹਾਈ ਕਮਿਸ਼ਨ ਦੇ ਸਮੁੱਚੇ ਭਾਰਤ ’ਚ ਮੌਜੂਦ ‘ਵੀਜ਼ਾ ਐਪਲੀਕੇਸ਼ਨ ਸੈਂਟਰਜ਼’ (VACs) ’ਚ ਵਿਦਿਆਰਥੀਆਂ ਦੀਆਂ ਅਰਜ਼ੀਆਂ ਲਈ ਇੱਕ ਸਮਰਪਿਤ ਬਾਇਓਮੀਟ੍ਰਿਕਸ ਅਪੁਆਇੰਟਮੈਂਟ ਕਤਾਰ ਪ੍ਰਣਾਲੀ ਲਾਗੂ ਕੀਤੀ ਗਈ ਹੈ।