*ਬੀਤੇ ਇਕ ਵਰ੍ਹੇ ਦੌਰਾਨ 1 ਲੱਖ 23 ਹਜ਼ਾਰ 539 ਬਿਨੈਕਾਰਾਂ ਨੇ ਉਠਾਇਆ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਦਾ ਲਾਭ: ਡਿਪਟੀ ਕਮਿਸ਼ਨਰ*

0
9

ਮਾਨਸਾ, 9 ਅਗਸਤ (ਸਾਰਾ ਯਹਾਂ/ਬੀਰਬਲ ਧਾਲੀਵਾਲ): ਬੀਤੇ ਇਕ ਵਰ੍ਹੇ ਅੰਦਰ 1 ਲੱਖ 23 ਹਜ਼ਾਰ 539 ਬਿਨੈਕਾਰਾਂ ਨੇ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਦਾ ਲਾਭ ਉਠਾਇਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਸਰਕਾਰੀ ਕੰਮਕਾਜ ਵਿਚ ਵਧੇਰੇ ਪਾਰਦਰਸ਼ਤਾ ਅਤੇ ਤੇਜੀ ਲਿਆਉਣ ਲਈ ਪੰਜਾਬ ਸਰਕਾਰ ਦੁਆਰਾ ਖੋਲ੍ਹੇ ਗਏ ਸੇਵਾ ਕੇਂਦਰਾਂ ਵਿਚ 332 ਤੋਂ ਵਧੇਰੇ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿਚ ਕੁੱਲ 13 ਸੇਵਾ ਕੇਂਦਰ ਚੱਲ ਰਹੇ ਹਨ ਜਿੰਨ੍ਹਾਂ ਵਿਚ ਟਾਈਪ-1 ਮਾਨਸਾ, ਜੋਗਾ, ਭੀਖੀ (ਨੇੜੇ ਸ਼ਨੀ ਦੇਵ ਮੰਦਰ), ਮੱਤੀ, ਦੂਲੋਵਾਲ, ਬੁਢਲਾਡਾ (ਐਸ.ਡੀ.ਐਮ. ਦਫ਼ਤਰ), ਬੋਹਾ (ਨੇੜੇ ਨਗਰ ਪੰਚਾਇਤ ਦਫ਼ਤਰ), ਦੋਦੜਾ, ਬਰੇਟਾ (ਵਾਟਰ ਵਰਕਸ), ਕੁਲਰੀਆਂ, ਸਰਦੂਲਗੜ੍ਹ (ਐਸ.ਡੀ.ਐਮ. ਦਫ਼ਤਰ), ਰਾਏਪੁਰ ਅਤੇ ਫਤਹਿਗੜ੍ਹ ਸਾਹਨੇਵਾਲੀ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਵਿਖੇ ਅਗਸਤ 2020 ਤੋਂ ਹੁਣ ਤੱਕ ਕੁੱਲ 133370 ਅਰਜ਼ੀਆਂ ਪ੍ਰਾਪਤ ਹੋਈਆਂ ਜਿੰਨ੍ਹਾਂ ਵਿਚੋਂ 123539 ਦਾ ਨਿਪਟਾਰਾ ਕੀਤਾ ਗਿਆ ਅਤੇ 1097 ਦਰੁਸਤ ਨਹੀਂ ਪਾਈਆਂ ਗਈਆਂ ਅਤੇ 6806 ਸੇਵਾਵਾਂ ਪ੍ਰਗਤੀ ਅਧੀਨ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਆਨਲਾਈਨ ਸ਼ਿਕਾਇਤ ਪੋਰਟਲ ‘ਤੇ 313 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿੰਨ੍ਹਾਂ ਵਿਚੋਂ 267 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ।
ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਹਦਾਇਤਾਂ ਦੀ ਪਾਲਣਾ ਨੂੰ ਮੁੱਖ ਰੱਖਦੇ ਹੋਏ ਸੇਵਾ ਕੇਂਦਰਾਂ ਅੰਦਰ ਕਾਰਜ ਪ੍ਰਣਾਲੀ ਨੂੰ ਸੁਚੱਜੇ ਢੰਗ ਨਾਲ ਚਲਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੇਂ ਸਮੇਂ ਉਤੇ ਇਨ੍ਹਾਂ ਸੇਵਾ ਕੇਂਦਰਾਂ ਦੇ ਸਟਾਫ ਨੂੰ ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਸਿਖਲਾਈ ਦਿੱਤੀ ਜਾਂਦੀ ਹੈ ਅਤੇ ਕੋਵਿਡ ਮਹਾਂਮਾਰੀ ਦੇ ਸਮੇਂ ਵਿੱਚ ਸੇਵਾ ਕੇਂਦਰਾਂ ਦੇ ਅਮਲੇ ਨੂੰ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ।

LEAVE A REPLY

Please enter your comment!
Please enter your name here