*ਜ਼ਿਲ੍ਹਾ ਮਾਨਸਾ ਸੈਸ਼ਨ ਜੱਜ ਵੱਲੋਂ ਡਿਪਟੀ ਕਮਿਸ਼ਨਰ ਸਮੇਤ ਹੋਰ ਅਧਿਕਾਰੀਆਂ ਨਾਲ ਮੀਟਿੰਗ*

0
78

ਮਾਨਸਾ, 10 ਅਗਸਤ (ਬੀਰਬਲ ਧਾਲੀਵਾਲ): ਜ਼ਿਲ੍ਹਾ ਕੋਰਟ ਕੰਪਲੈਕਸ ਮਾਨਸਾ ਵਿਖੇ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਅਨੁਸਾਰ 11 ਸਤੰਬਰ 2021 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਨੈਸ਼ਨਲ ਲੋਕ ਅਦਾਲਤ ਦਾ ਮੁੱਖ ਮੰਤਵ ਲੋਕਾਂ ਨੂੰ ਆਪਸੀ ਝਗੜੇ ਸਹਿਮਤੀ ਨਾਲ ਨਿਬੇੜਣ ਅਤੇ ਲੋਕ ਅਦਾਲਤ ਦੇ ਫਾਇਦਿਆਂ ਤੋਂ ਜਾਣੂ ਕਰਾਉਣਾ ਹੈ।  ਇਸ ਜਾਣਕਾਰੀ ਜ਼ਿਲ੍ਹਾ ਅਤੇ ਸੈਜ਼ਨਜ ਜੱਜ ਮੈਡਮ ਨਵਜੋਤ ਕੌਰ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ, ਐਸ.ਪੀ. ਅਤੇ ਜ਼ਿਲ੍ਹਾ ਬਾਲ ਭਲਾਈ ਅਫਸਰ ਨਾਲ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਆਮ ਲੋਕਾਂ ਵਿੱਚ ਕੌਮੀ ਲੋਕ ਅਦਾਲਤ ਸਬੰਧੀ ਜਾਗਰੂਕਤਾ ਫੈਲਾਉਣ ਅਤੇ ਲੋਕਾਂ ਦੇ ਕਾਫੀ ਲੰਬੇ ਸਮੇਂ ਤੋਂ ਲੰਬਿਤ ਪਏ ਕੇਸਾਂ ਨੂੰ ਲੋਕ ਅਦਾਲਤ ਜ਼ਰੀਏ ਖਤਮ ਕਰਾਉਣ ਸਬੰਧੀ ਕਿਹਾ।  ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਐਸ.ਪੀ (ਪੀ.ਬੀ.ਆਈ) ਨੂੰ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਆਦਮਪਤਾ ਰਿਪੋਰਟਾਂ (ਕੰਪਾਊਂਡੇਬਲ) ਭੇਜਣ ਦੀ ਹਦਾਇਤ ਕੀਤੀ। ਇਸ ਸਬੰਧੀ ਉਨ੍ਹਾਂ ਨੇ ਜ਼ਿਲ੍ਹਾ ਬਾਲ਼ ਭਲਾਈ ਅਫਸਰ ਮਿਸ ਸ਼ਾਇਨਾ ਕਪੂਰ ਨੂੰ ਆਗਾਮੀ ਲੋਕ ਅਦਾਲਤ ਸਬੰਧੀ ਆਮ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਅਤੇ ਇਸ ਲੋਕ ਅਦਾਲਤ ਦੁਆਰਾ ਕੀਤੇ ਗਏ ਫੈਸਲਿਆਂ ਦੇ ਲਾਭਾਂ ਤੋਂ ਜਾਣੂ ਕਰਾਉਣ ਦੀ ਹਦਾਇਤ ਕੀਤੀ।   ਇਸ ਮੌਕੇ ਮੌਜੂਦ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਸ਼ਿਲਪਾ ਨੇ ਕੌਮੀ ਲੋਕ ਅਦਾਲਤ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਗਾਮੀ ਰਾਸ਼ਟਰੀ ਲੋਕ ਅਦਾਲਤ ਦੀ ਸਫਲਤਾ ਲਈ ਵੱਡੀ ਗਿਣਤੀ ਵਿੱਚ ਜਾਗਰੂਕਤਾ ਕੈਂਪ ਲਗਾਏ ਜਾਣਗੇ ਅਤੇ ਇਸ ਨੂੰ ਇੱਕ ਲੋਕ ਲਹਿਰ ਬਣਾਇਆ ਜਾਵੇਗਾ।

LEAVE A REPLY

Please enter your comment!
Please enter your name here