ਅੰਮ੍ਰਿਤਸਰ 12 ਅਗਸਤ (ਸਾਰਾ ਯਹਾਂ)ਅਕਾਲੀ ਦਲ ਨੇ ਅੱਜ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ ਗੈਂਗਸਟਰਾਂ ਨੂੰ ਸਰਪ੍ਰਸਤੀ ਦੇਣ ਦੇ ਇਲਜ਼ਾਮਾਂ ਲਾਉਂਦਿਆਂ ਇਕ ਵਾਰ ਫਿਰ ਤੋਂ ਮੋਰਚਾ ਖੋਲ੍ਹ ਦਿੱਤਾ ਗਿਆ। ਅਕਾਲੀ ਦਲ ਦੇ ਜਨਰਵ ਸਕੱਤਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਲਜ਼ਾਮ ਲਾਇਆ ਕਿ ਪੰਜਾਬ ‘ਚ ਗੈਂਗਸਟਰਾਂ ਨੂੰ ਸਰਕਾਰ ਦਾ ਆਸ਼ੀਰਵਾਦ ਪ੍ਰਾਪਤ ਹੈ।
ਮਜੀਠੀਆ ਨੇ ਕਿਹਾ ਇਸ ਦੀ ਤਾਜ਼ਾ ਮਿਸਾਲ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ‘ਚ ਹੋਈ ਵਾਰਦਾਤ ਤੋਂ ਮਿਲਦੀ ਹੈ। ਜਿਸ ‘ਚ ਹਮਲਾਵਰ ਗੈਂਗਸਟਰ, ਜੋ ਜ਼ਖ਼ਮੀ ਹੋਏ ਉਨ੍ਹਾਂ ਦਾ ਇਲਾਜ ਕਾਂਗਰਸ ਲੀਡਰਾਂ ਨੇ ਕਰਵਾਇਆ। ਇਸ ਦੀਆਂ ਤਸਵੀਰਾਂ ਮਜੀਠੀਆ ਨੇ ਜਾਰੀ ਕੀਤੀਆਂ।
ਮਜੀਠੀਆ ਨੇ ਇਲਜ਼ਾਮ ਲਾਇਆ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਦਾ ਆਸ਼ੀਰਵਾਦ ਪ੍ਰਾਪਤ ਹੈ। ਇਸ ਲਈ ਉਸ ਨੇ ਅੰਮ੍ਰਿਤਸਰ ‘ਚ ਹਸਪਤਾਲ ‘ਚ ਆਪਣੇ ਗੁਰਗੇ ਤੋਂ ਰਾਣਾ ਕੰਧੋਵਾਲਿਆ ਦਾ ਸ਼ਰੇਆਮ ਕਤਲ ਕਰਵਾਇਆ। ਮਜੀਠੀਆ ਨੇ ਇਸ ਮਾਮਲੇ ਦੀ ਨਿਰਪੱਖ ਜਾਂਚ ਜਾਂ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।