ਬੁਢਲਾਡਾ 13 ਅਗਸਤ(ਸਾਰਾ ਯਹਾਂ/ਅਮਨ ਮਹਿਤਾ): ਸਰਕਾਰੀ ਮਿਡਲ ਸਕੂਲ ਦਰੀਆਪੁਰ ਵਿਖੇ ਪਿੰਡ ਦੇ ਸਰਪੰਚ ਮਲਕੀਤ ਕੌਰ ਅਤੇ ਸਮੂਹ ਪੰਚਾਇਤ ਵੱਲੋਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਤ ਕੀਤਾ ਗਿਆ। ਇਸ ਇਨਾਮ ਵੰਡ ਸਮਾਰੋਹ ਵਿੱਚ ਪੰਚਾਇਤ ਮੈਂਬਰਾਂ , ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਅਤੇ ਬੱਚਿਆਂ ਦੇ ਮਾਪਿਆਂ ਨੇ ਭਾਗ ਲਿਆ। ਸਕੂਲ ਦੇ ਮੁਖੀ ਸੁਖਵਿੰਦਰ ਸਿੰਘ ਨੇ ਇਸ ਪ੍ਰੋਗਰਾਮ ਵਿੱਚ ਪਹੁੰਚੇ ਸਾਰੇ ਪਤਵੰਤੇ ਸਜਣਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਬੱਚਿਆਂ ਦੇ ਹੌਸਲਾ ਵਧਾਊ ਪ੍ਰੋਗਰਾਮਾਂ ਨਾਲ ਬੱਚਿਆਂ ਅੰਦਰ ਮੁਕਬਲੇ ਤੇ ਹੋਰ ਵਧੀਆ ਕਰਨ ਦੀ ਰੁਚੀ ਪੈਦਾ ਹੁੰਦੀ ਹੈ । ਉਨ੍ਹਾਂ ਕਿਹਾ ਕਿ ਪਡ਼੍ਹਾਈ ਅਤੇ ਖੇਡਾਂ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦਾ ਮਾਣ ਸਨਮਾਨ ਕਰਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਉਨ੍ਹਾਂ ਨੂੰ ਦੇਖ ਕੇ ਹੋਰ ਵੀ ਵਿਦਿਅਾਰਥੀ ਅੱਗੇ ਆਉਣ। ਇਸ ਵਿੱਚ ਡਾਕਟਰ ਵਨੀਤ ਕੁਮਾਰ ਵਲੋਂ ਨੈਸ਼ਨਲ ਐਚੀਵਮੈਟ ਸਰਵੇਖਣ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਵਿਚ ਰੁਜ਼ਗਾਰ ਦੇ ਮੌਕੇ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਸਟਾਫ ਤੋਂ ਇਲਾਵਾ ਸਕੂਲ ਮੈਨੇਜਮੈਂਟ ਕਮੇਟੀ ਅਤੇ ਪੰਚਾਇਤ ਆਦਿ ਹਾਜ਼ਰ ਸਨ।