*ਸੇਵਾ ਕੇਂਦਰਾਂ ਰਾਹੀਂ ਮਿਲਣਗੀਆਂ ਚਾਰ ਹੋਰ ਸੇਵਾਵਾਂ: ਡਿਪਟੀ ਕਮਿਸ਼ਨਰ*

0
142

ਮਾਨਸਾ, 18 ਅਗਸਤ (ਸਾਰਾ ਯਹਾਂ/ਬੀਰਬਲ ਧਾਲੀਵਾਲ): ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਸਮਾਂ ਬੱਧ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਸਥਾਪਤ ਕੀਤੇ ਸੇਵਾ ਕੇਂਦਰਾਂ ਵਿੱਚ ਹੁਣ ਚਾਰ ਨਵੀਆਂ ਸੇਵਾਵਾਂ ਮਿਲ ਸਕਣਗੀਆਂ ਜਿਨ੍ਹਾਂ ਵਿੱਚੋਂ ਇੱਕ ਨੂੰ ਰਸਮੀ ਤੌਰ ਉੱਤੇ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਲੋਕਾਂ ਨੂੰ ਇੱਕੋ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਡਿਜੀਟਲ ਤਰੀਕੇ ਨਾਲ ਮੁਹੱਈਆ ਕਰਵਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਸੇਵਾ ਕੇਂਦਰ ਵਿਖੇ ਪਹਿਲੀ ਸਕੀਮ ਐਨ.ਆਰ.ਆਈ. ਸੈੱਲ ਪੰਜਾਬ ਤੋਂ ਦਸਤਾਵੇਜ਼ਾਂ ਦੀ ਤਸਦੀਕ ਕਰਵਾਉਣ ਦੀ ਸੇਵਾ, ਦੂਜੀ ਸਕੀਮ ਸੂਚਨਾ ਦੇ ਅਧਿਕਾਰ ਐਕਟ (ਆਰ. ਟੀ.ਆਈ.ਐਕਟ ) ਸਬੰਧੀ, ਤੀਜੀ ਜਨਮ ਅਤੇ ਮੌਤ ਦਾ ਸਰਟੀਫਿਕੇਟ ਪ੍ਰਾਈਵੇਟ ਹਸਪਤਾਲਾਂ ਤੋ ਲੈਣ ਸਬੰਧੀ ਅਤੇ ਚੌਥੀ ਸੇਵਾ ਕੇਂਦਰਾਂ ਰਾਹੀਂ ਘਰ ਜਾ ਕੇ ਸਰਵਿਸ ਮੁਹੱਈਆ ਕਰਵਾਉਣ ਸਬੰਧੀ ਹੈ। ਅਜਿਹੀਆਂ ਸੁਵਿਧਾਵਾਂ ਦਾ ਇਜ਼ਾਫਾ ਹੋਣ ਨਾਲ ਸਰਕਾਰੀ ਕੰਮ ਕਾਜ ਨੂੰ ਹੋਰ ਬਿਹਤਰ ਬਣਾਇਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਹਸਪਤਾਲਾਂ ਵਲੋ ਆਨਲਾਈਨ ਸਾਫਟਵੇਅਰ ਰਾਹੀਂ ਜਨਮ ਸਰਟੀਫਿਕੇਟ ਤਿਆਰ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ । ਉਨ੍ਹਾਂ ਦੱਸਿਆ ਕਿ ਹੁਣ ਲੋਕਾਂ ਨੂੰ ਕਿਸੇ ਵੀ ਪ੍ਰਾਈਵੇਟ ਹਸਪਤਾਲ ਵਿੱਚ ਬੱਚੇ ਦਾ ਜਨਮ ਹੋਣ ‘ਤੇ ਜਨਮ ਸਰਟੀਫਿਕੇਟ ਜਾਰੀ ਹੋ ਜਾਵੇਗਾ। ਇਸ ਸੇਵਾ ਵਿੱਚ ਮੌਤ ਸਰਟੀਫਿਕੇਟ ਵੀ ਹਸਪਤਾਲ ਤੋਂ ਹੀ ਮੌਕੇ ‘ਤੇ ਪ੍ਰਾਪਤ ਹੋ ਜਾਵੇਗਾ।
ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੇਵਾ ਪ੍ਰਾਪਤ ਕਰਨ ਆਉਂਦੇ ਸਮੇਂ ਮਾਸਕ ਜਰੂਰ ਲਗਾ ਕੇ ਆਓ ਅਤੇ ਕਰੋਨਾ ਤੋਂ ਬਚਾਓ ਦੇ ਲਈ ਸਮਾਜਿਕ ਦੂਰੀ ਦੀ ਪਾਲਣਾ ਕਰਨਾ ਵੀ ਯਕੀਨੀ ਬਣਾਓ।

LEAVE A REPLY

Please enter your comment!
Please enter your name here