*ਮੇਜਰ ਧਿਆਨ ਚੰਦ ਨੂੰ ਸਮਰਪਿਤ ਡਸਕਾ ਵਿਖੇ ਲਗਾਇਆ ਖ਼ੂਨਦਾਨ ਕੈੰਪ*

0
18

ਬੁਢਲਾਡਾ, 29 ਅਗਸਤ ( ਸਾਰਾ ਯਹਾਂ/ਅਮਨ ਮੇਹਤਾ): ਨੈਸ਼ਨਲ ਖੇਡ ਦਿਵਸ ਮੌਕੇ ਮੇਜਰ ਧਿਆਨ ਚੰਦ ਦੇ ਜਨਮਦਿਨ ਨੂੰ ਸਮਰਪਿਤ ਨੇਕੀ ਫਾਊਂਡੇਸ਼ਨ ਅਤੇ ਰੇਸਰ ਫਿਜ਼ੀਕਲ ਅਕੈਡਮੀ ਡਸਕਾ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਡਸਕਾ ਵਿਖੇ ਖ਼ੂਨਦਾਨ ਕੈੰਪ ਲਗਾਇਆ ਗਿਆ। ਇਸ ਮੌਕੇ 43 ਖ਼ੂਨਦਾਨੀਆਂ ਸਮੇਤ ਔਰਤਾਂ ਵੱਲੋਂ ਵੀ ਖ਼ੂਨਦਾਨ ਕੀਤਾ ਗਿਆ। ਸਰਕਾਰੀ ਬਲੱਡ ਬੈਕ ਮਾਨਸਾ ਦੀ ਟੀਮ ਵੱਲੋਂ ਮੈਡਮ ਬਬੀਤਾ ਰਾਣੀ ਦੀ ਅਗਵਾਈ ਵਿੱਚ ਇਹ ਖ਼ੂਨ ਇਕੱਤਰ ਕੀਤਾ ਗਿਆ। ਕੈੰਪ ਦੌਰਾਨ ਪਿੰਡ ਦੇ ਪਤਵੰਤਿਆਂ ਅਤੇ ਸੰਸਥਾਵਾਂ ਵੱਲੋਂ ਸਾਰੇ ਹੀ ਖ਼ੂਨਦਾਨੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਲੱਬ ਅਤੇ ਸੰਸਥਾ ਦੇ ਮੈਂਬਰਾਂ ਨੇ ਕਿਹਾ ਕਿ ਖੂਨ ਦਾਨ ਕਰਨਾ ਸਭ ਤੋਂ ਵੱਡਾ ਦਾਨ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਨਾਲ ਅਸੀਂ ਕਿਸੇ ਵਿਅਕਤੀ ਦੀ ਜਾਨ ਬਚਾ ਸਕਦੇ ਹਾਂ। ਇਸ ਮੌਕੇ ਨੇਕੀ ਟੀਮ ਤੋਂ ਇਲਾਵਾ ਸਮੂਹ ਕਲੱਬ ਮੈਂਬਰ, ਨਗਰ ਪੰਚਾਇਤ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ।

LEAVE A REPLY

Please enter your comment!
Please enter your name here