*ਬਿਕਰਮ ਮਜੀਠੀਆ ਮਾਣਹਾਨੀ ਕੇਸ: ‘ਆਪ’ ਆਗੂ ਸੰਜੇ ਸਿੰਘ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ*

0
37

ਚੰਡੀਗੜ੍ਹ 07,ਸਤੰਬਰ (ਸਾਰਾ ਯਹਾਂ ਬਿਊਰੋ ਰਿਪੋਰਟ):  ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਖਿਲਾਫ ਗ੍ਰਿਫ਼ਤਾਰੀ ਦੇ ਵਾਰੰਟ ਜਾਰੀ ਹੋਏ ਹਨ।ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਨੇ ਇਹ ਆਦੇਸ਼ ਬਿਕਰਮ ਮਜੀਠੀਆ ਮਾਣਹਾਨੀ ਕੇਸ  ‘ਚ ਜਾਰੀ ਕੀਤੇ ਹਨ। ਇਸ ਮਾਮਲੇ ‘ਚ ਸੰਜੇ ਸਿੰਘ ਦੇ ਪੇਸ਼ ਨਾ ਹੋਣ ‘ਤੇ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਹੁਣ ਉਸਨੂੰ ਖੁਦ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ ਜਾਂ ਪੁਲਿਸ ਉਸਨੂੰ ਗ੍ਰਿਫਤਾਰ ਕਰਕੇ ਅਦਾਲਤ ਅਗੇ ਪੇਸ਼ ਕਰੇਗੀ।

‘ਆਪ’ ਸੰਸਦ ਮੈਂਬਰ ਵਿਰੁੱਧ ਕੇਸ ਵਧੀਕ ਮੁੱਖ ਨਿਆਂਇਕ ਮੈਜਿਸਟ੍ਰੇਟ ਹਰਸਿਮਰਨ ਸਿੰਘ ਦੀ ਅਦਾਲਤ ਵਿੱਚ ਚੱਲ ਰਿਹਾ ਹੈ। ਸੰਜੇ ਸਿੰਘ ਲੰਮੇ ਸਮੇਂ ਤੋਂ ਅਦਾਲਤ ਵਿੱਚ ਪੇਸ਼ ਨਹੀਂ ਹੋ ਰਿਹਾ ਸੀ।ਸੰਜੇ ਸਿੰਘ ਦੇ ਖਿਲਾਫ ਮਾਣਹਾਨੀ ਦਾ ਕੇਸ 2016 ਵਿੱਚ ਬਿਕਰਮ ਮਜੀਠੀਆ ਨੇ ਦਾਇਰ ਕੀਤਾ ਸੀ। ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਮਹੇਸ਼ਇੰਦਰ ਗਰੇਵਾਲ ਅਤੇ ਸ਼ਰਨਜੀਤ ਸਿੰਘ ਢਿੱਲੋ ਇਸ ਕੇਸ ਦੇ ਗਵਾਹ ਹਨ। ਇਸ ਮਾਮਲੇ ਵਿੱਚ ਹੁਣ ਤੱਕ ਅਦਾਲਤ ਵਿੱਚ 71 ਵਾਰ ਸੁਣਵਾਈ ਹੋ ਚੁੱਕੀ ਹੈ।ਜਿਨ੍ਹਾਂ ਵਿੱਚੋਂ ਸੰਜੇ ਸਿੰਘ ਸਿਰਫ ਚਾਰ ਵਾਰ ਅਦਾਲਤ ਵਿੱਚ ਪੇਸ਼ ਹੋਇਆ ਹੈ।ਅੱਜ ਵੀ ਜਦੋਂ ਉਸ ਦਾ ਵਕੀਲ ਅਦਾਲਤ ਵਿੱਚ ਆਇਆ ਤਾਂ ਜੱਜ ਨੇ ਸੰਜੇ ਸਿੰਘ ਦੀ ਮੌਜੂਦਗੀ ਬਾਰੇ ਪੁੱਛਿਆ। ਉਸ ਦੇ ਨਹੀਂ ਹੋਣ ‘ਤੇ ਜੱਜ ਨੇ ਆਦੇਸ਼ ਜਾਰੀ ਕੀਤੇ ਕਿ 17 ਸਤੰਬਰ ਅਗਲੀ ਤਾਰੀਖ ਤੇ ਸੰਜੇ ਸਿੰਘ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾਏ।

ਦੱਸ ਦੇਈਏ ਕਿ ਸੰਜੇ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 2016 ਵਿੱਚ ਮੋਗਾ ਵਿੱਚ ਹੋਈ ਰੈਲੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਨਸ਼ਾ ਤਸਕਰ ਦੱਸਿਆ ਸੀ। ਇਸ ਤੋਂ ਬਾਅਦ ਬਿਕਰਮ ਮਜੀਠੀਆ ਨੇ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। 2016 ਵਿੱਚ ਹੀ ਸੰਜੇ ਸਿੰਘ ਦੇ ਖਿਲਾਫ ਦੋਸ਼ ਤੈਅ ਕਰ ਦਿੱਤੇ ਗਏ ਸਨ।

LEAVE A REPLY

Please enter your comment!
Please enter your name here