ਚੰਡੀਗੜ੍ਹ, 21 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ) : ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ਾਂ ‘ਤੇ ਵਧੀਕ ਮੁੱਖ ਸਕੱਤਰ (ਕਿਰਤ) ਸ੍ਰੀ ਵਿਜੈ ਕੁਮਾਰ ਜੰਜੂਆ ਨੇ ਅੱਜ ਲੇਬਰ ਕਮਿਸ਼ਨਰ-ਕਮ-ਡਾਇਰੈਕਟਰ ਫੈਕਟਰੀਜ਼ ਪੰਜਾਬ ਦੇ ਦਫ਼ਤਰ ਅਤੇ ਕਿਰਤ ਵਿਭਾਗ ਅਧੀਨ ਕੰਮ ਕਰ ਰਹੇ ਬੋਰਡਾਂ ਦੀ ਅਚਨਚੇਤ ਚੈਕਿੰਗ ਕੀਤੀ।
ਵੇਰਵੇ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਚੈਕਿੰਗ ਦੌਰਾਨ ਸਬੰਧਤ ਦਫ਼ਤਰਾਂ/ਬੋਰਡਾਂ ਦੇ ਕੁਝ ਕਰਮਚਾਰੀ ਗੈਰਹਾਜ਼ਰ/ਲੇਟ ਪਾਏ ਗਏ। ਇਸ ਦਾ ਗੰਭੀਰ ਨੋਟਿਸ ਲੈਂਦਿਆਂ, ਵਧੀਕ ਮੁੱਖ ਸਕੱਤਰ ਕਿਰਤ ਸ੍ਰੀ ਵਿਜੈ ਕੁਮਾਰ ਜੰਜੂਆ ਨੇ ਅਧਿਕਾਰੀਆਂ ਨੂੰ ਮੌਖਿਕ ਨਿਰਦੇਸ਼ ਜਾਰੀ ਕੀਤੇ ਕਿ ਉਹ ਦਫ਼ਤਰ ਵਿੱਚ ਸਮੇਂ ਦੀ ਪਾਬੰਦੀ ਯਕੀਨੀ ਬਣਾਉਣ ਅਤੇ ਸਾਰੇ ਗੈਰਹਾਜ਼ਰ ਕਰਮਚਾਰੀਆਂ ਤੋਂ ਸਪੱਸ਼ਟੀਕਰਨ ਦੀ ਮੰਗ ਕਰਨ। ਸਬੰਧਤ ਅਧਿਕਾਰੀਆਂ ਨੂੰ ਭਵਿੱਖ ਵਿੱਚ ਸਮੇਂ ਸਿਰ ਦਫ਼ਤਰ ਹਾਜ਼ਰ ਹੋਣ ਦੇ ਨਿਰਦੇਸ਼ ਵੀ ਦਿੱਤੇ ਗਏ। ———-