*CM ਕੈਪਟਨ ਦੇ ਹਟਦੇ ਹੀ ਛਾਇਆ ਸਿੱਧੂ ਦਾ ਦੋਸਤਾਨਾ..! ਭੁੱਲੇ ਮੁੱਖ ਮੰਤਰੀ ਚੰਨੀ ਦਾ ਅਹੁਦਾ, ਕਦੇ ਕਹਿ ਰਹੇ ਚੰਨੀ ਬਾਈ-ਚੰਨੀ ਬਾਈ, ਕਦੇ ਰੱਖ ਰਹੇ ਮੋਢੇ ‘ਤੇ ਹੱਥ*

0
128


ਚੰਡੀਗੜ੍ਹ 23,ਸਤੰਬਰ (ਸਾਰਾ ਯਹਾਂ): ਪੰਜਾਬ ਸਰਕਾਰ ਦੇ ਪ੍ਰਧਾਨ ਨਵਜੋਤ ਸਿੱਧੂ ਪੰਜਾਬ ਸਰਕਾਰ ਵਿੱਚ ਲੀਡਰਸ਼ਿਪ ਤਬਦੀਲੀ ਤੋਂ ਬਾਅਦ ਬਹੁਤ ਖੁਸ਼ ਨਜ਼ਰ ਆ ਰਹੇ ਹਨ। ਹਾਲਾਂਕਿ, ਕੁਝ ਮੌਕਿਆਂ ‘ਤੇ ਉਨ੍ਹਾਂ ਦੀ ਖੁਸ਼ੀ ਹੱਦਾਂ ਪਾਰ ਕਰਦੀ ਨਜ਼ਰ ਆ ਰਹੀ ਹੈ। ਇਸ ਸਭ ਤੋਂ ਅਜਿਹਾ ਲੱਗਦਾ ਹੈ ਕਿ ਜਿਵੇਂ ਉਹ ਆਪਣੀ ਖੁਸ਼ੀ ਨੂੰ ਹਜ਼ਮ ਨਹੀਂ ਕਰ ਪਾ ਰਹੇ।

ਦੱਸ ਦਈਏ ਕਿ ਬੁੱਧਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਹੋਰ ਦੋ ਉਪ ਮੁੱਖ ਮੰਤਰੀਆਂ ਸਮੇਤ ਅੰਮ੍ਰਿਤਸਰ ਪਹੁੰਚੇ ਸੀ। ਇਸ ਦੌਰਾਨ ਸਿੱਧੂ ਨੇ ਕਈ ਵਾਰ ਸੀਐਮ ਚੰਨੀ ਦਾ ਹੱਥ ਫੜ ਕੇ ਖਿੱਚਿਆ ਤੇ ਕਈ ਵਾਰ ਉਨ੍ਹਾਂ ਦੇ ਮੋਢੇ ‘ਤੇ ਹੱਥ ਰੱਖਿਆ। ਇਸ ਪੂਰੇ ਪ੍ਰੋਗਰਾਮ ਵਿੱਚ ਸਿੱਧੂ ਕਈ ਮੌਕਿਆਂ ‘ਤੇ ਮੁੱਖ ਮੰਤਰੀ ਤੋਂ ਅੱਗੇ ਦਿਖਾਈ ਦਿੱਤੇ। ਇਸ ਦੇ ਨਾਲ ਹੀ ਕਈ ਵਾਰ ਸਿੱਧੂ ਨੇ ਮੁੱਖ ਮੰਤਰੀ ਚੰਨੀ ਨੂੰ ‘ਚੰਨੀ ਬਾਈ-ਚੰਨੀ ਬਾਈ’ ਕਹਿ ਕੇ ਵੀ ਸੱਦਿਆ।

ਦੱਸ ਦੇਈਏ ਕਿ ਚੰਨੀ ਨੇ ਬੁੱਧਵਾਰ ਨੂੰ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਹ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਅੰਮ੍ਰਿਤਸਰ ਗਏ ਸੀ। ਚੰਨੀ ਦੇ ਨਾਲ ਦੋ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਓਪੀ ਸੋਨੀ ਤੇ ਕਾਂਗਰਸ ਦੀ ਪੰਜਾਬ ਇਕਾਈ ਦੇ ਮੁਖੀ ਨਵਜੋਤ ਸਿੱਧੂ ਵੀ ਸੀ। ਉਨ੍ਹਾਂ ਦੁਰਗਿਆਣਾ ਮੰਦਰ ਦਾ ਦੌਰਾ ਵੀ ਕੀਤਾ।

ਇਸ ਤੋਂ ਬਾਅਦ ਚੰਨੀ, ਰੰਧਾਵਾ, ਸੋਨੀ ਤੇ ਸਿੱਧੂ ਮਸ਼ਹੂਰ ਗਿਆਨੀ ਟੀ ਸਟਾਲ ‘ਤੇ ਗਏ ਜਿੱਥੇ ਉਨ੍ਹਾਂ ਨੇ ਚਾਹ ਦਾ ਅਨੰਦ ਮਾਣਿਆ। ਇਸ ਦੇ ਨਾਲ ਹੀ ਉਹ ਬੀਤੇ ਦਿਨੀਂ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨਾਲ ਸੂਬੇ ਦੇ ਨਵੇਂ ਕੈਬਨਿਟ ਵਿਸਥਾਰ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਦਿੱਲੀ ਗਏ ਸੀ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਕਰਦਿਆਂ ਚੰਨੀ ਨੇ ਕਿਹਾ ਕਿ 2015 ਦੇ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਕੀਤਾ ਜਾਵੇਗਾ। ਉਹ ਫਰੀਦਕੋਟ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਜ਼ਿਕਰ ਕਰ ਰਹੇ ਸੀ।

LEAVE A REPLY

Please enter your comment!
Please enter your name here