*ਤਿਉਹਾਰਾ ਮੌਕੇ ਪਟਾਖੇ ਵੇਚਣ ਸਬੰਧੀ ਆਰਜ਼ੀ ਲਾਇਸੰਸ ਲੈਣ ਲਈ ਮਾਨਸਾ ਪ੍ਸ਼ਾਸਨ ਵੱਲੋਂ ਦਰਖ਼ਾਸਤਾਂ ਦੀ ਮੰਗ*

0
66


ਮਾਨਸਾ, 29 ਸਤੰਬਰ(ਸਾਰਾ ਯਹਾਂ/ਜੋਨੀ ਜਿੰਦਲ)
ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਐਕਸਪਲੋਜਿਵ ਐਕਟ—2008 ਅਧੀਨ ਜਾਰੀ ਗਾਈਡਲਾਈਨਜ ਅਨੁਸਾਰ ਦੀਵਾਲੀ, ਗੁਰੂਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਦੇ ਮੌਕੇ *ਤੇ ਪਟਾਕੇ ਵੇਚਣ ਲਈ ਆਰਜੀ ਲਾਇਸੰਸ ਜਾਰੀ ਕੀਤੇ ਜਾਣੇ ਹਨ। ਆਰਜੀ ਲਾਇਸੰਸ ਲੈਣ ਲਈ ਚਾਹਵਾਨ ਵਿਅਕਤੀ ਆਪਣੀਆਂ ਦਰਖ਼ਾਸਤਾਂ 11 ਅਕਤੂਬਰ 2021 ਤੋਂ 18 ਅਕਤੂਬਰ 2021 ਸ਼ਾਮ 5 ਵਜੇ ਤੱਕ ਹਦਾਇਤਾਂ ਅਨੁਸਾਰ ਲੋੜੀਂਦੀ ਫੀਸ ਭਰਦੇ ਹੋਏ ਆਪਣੀ ਦਰਖਾਸਤ ਚਲਾਨ ਦੀ ਕਾਪੀ ਅਤੇ ਸਵੈ ਘੋਸ਼ਣਾ ਸਮੇਤ ਸਬੰਧਤ ਉਪ ਮੰਡਲ ਮੈਜਿਸਟਰੇਟ ਦੇ ਦਫ਼ਤਰ ਵਿਖੇ ਪੇਸ਼ ਕਰ ਸਕਦੇ ਹਨ। ਨਿਰਧਾਰਤ ਮਿਤੀ ਅਤੇ ਸਮੇਂ ਤੋਂ ਬਾਅਦ ਕੋਈ ਵੀ ਦਰਖ਼ਾਸਤ ਪ੍ਰਾਪਤ ਨਹੀਂ ਕੀਤੀ ਜਾਵੇਗੀ।  
ਉਨ੍ਹਾਂ ਕਿਹਾ ਕਿ ਆਰਜ਼ੀ ਲਾਇਸੰਸ ਪ੍ਰਾਪਤ ਕਰਨ ਲਈ ਨਿਰਧਾਰਤ ਮਿਤੀ ਤੱਕ ਪ੍ਰਾਪਤ ਹੋਈਆਂ ਦਰਖਾਸਤਾਂ ਵਿਚੋਂ ਜਿ਼ਲ੍ਹਾ ਮੈਜਿਸਟਰੇਟ, ਮਾਨਸਾ ਦੇ ਦਫ਼ਤਰ ਵਿਖੇ 21 ਅਕਤੂਬਰ 2021 ਨੂੰ ਬਾਅਦ ਦੁਪਹਿਰ 3 ਵਜੇ ਪੰਜਾਬ ਸਰਕਾਰ ਦੁਆਰਾ ਨਿਰਧਾਰਤ ਨਾਰਮਜ ਅਨੁਸਾਰ ਡਰਾਅ ਆਫ ਲਾਟਸ ਰਾਹੀਂ ਇਹ ਆਰਜ਼ੀ ਲਾਇਸੰਸ ਜਾਰੀ ਕੀਤੇ ਜਾਣਗੇ

LEAVE A REPLY

Please enter your comment!
Please enter your name here