*ਯੂ.ਪੀ.ਚ ਸ਼ਹੀਦ ਹੋਏ ਕਿਸਾਨਾਂ ਨੂੰ ਕਾਲੇ ਕਾਨੂੰਨ ਰੱਦ ਕਰਨਾ ਹੋਵੇਗੀ ਸੱਚੀ ਸ਼ਰਧਾਂਜਲੀ…. ਗਾਗੋਵਾਲ*

0
54


ਮਾਨਸਾ 05,ਅਕਤੂਬਰ (ਸਾਰਾ ਯਹਾਂ/ਬਲਜੀਤ ਸ਼ਰਮਾ/ਮੁੱਖ ਸੰਪਾਦਕ ) ਅੱਜ ਮਾਨਸਾ ਦੇ ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਕੌਰ ਗਾਗੋਵਾਲ ਦੀ ਅਗਵਾਈ ਹੇਠ ਬੀ.ਜੇ.ਪੀ.ਦੇ ਮੰਤਰੀ ਵਲੋਂ ਕਿਸਾਨੀ ਅੰਦੋਲਨ ਦੇ ਕਿਸਾਨਾਂ ਨੂੰ ਗੱਡੀ ਨਾਲ ਦਰੜ ਕੇ ਮਾਰ ਦੇਣ ਦੇ ਰੋਸ਼ ਵਜੋਂ ਇੱਕ ਕੈਂਡਲ ਮਾਰਚ ਕੱਢਿਆ ਗਿਆ ਜਿਸ ਵਿੱਚ ਭਾਰੀ ਗਿਣਤੀ ਵਿੱਚ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਕਾਂਗਰਸੀ ਆਗੂਆਂ ਨੇ ਹਿੱਸਾ ਲਿਆ।
ਇਸ ਮੌਕੇ ਬੋਲਦਿਆਂ ਗੁਰਪ੍ਰੀਤ ਕੌਰ ਗਾਗੋਵਾਲ ਨੇ ਕਿਹਾ ਕਿ ਮੌਦੀ ਸਰਕਾਰ ਕਿਸਾਨੀ ਤੇ ਕਾਲੇ ਕਾਨੂੰਨ ਲਾਗੂ ਕਰ ਰਹੀ ਹੈ ਅਤੇ ਕਿਸਾਨ ਪਿਛਲੇ ਇੱਕ ਸਾਲ ਤੋਂ ਲਗਾਤਾਰ ਵਾਡਰਾਂ ਤੇ ਬੈਠ ਕੇ ਸ਼ਾਂਤਮਈ ਢੰਗ ਨਾਲ ਇਹ ਕਾਨੂੰਨਾਂ ਖਿਲਾਫ਼ ਅਪਣਾ ਵਿਰੋਧ ਦਰਜ ਕਰ ਰਹੇ ਹਨ ਪਰ ਸਰਕਾਰ ਦੇ ਮੰਤਰੀ ਵੱਲੋਂ ਇਹਨਾਂ ਕਿਸਾਨਾਂ ਦੇ ਉਪਰ ਗੱਡੀ ਚੜ੍ਹਾ ਕੇ ਇਸ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਜਿਸ ਵਿੱਚ ਕਈ ਕਿਸਾਨਾਂ ਦੀਆਂ ਜਾਨਾਂ ਚਲੀਆਂ ਗਈਆਂ ਪਰ ਸਰਕਾਰ ਵੱਲੋਂ ਦੋਸ਼ੀਆਂ ਨੂੰ ਗਿ੍ਰਫਤਾਰ ਨਹੀਂ ਕੀਤਾ ਜਾ ਰਿਹਾ। ਭਾਰਤ ਸਰਕਾਰ ਅਤੇ ਉਤਰ ਪ੍ਰਦੇਸ਼ ਦੀ ਸਰਕਾਰ ਨੂੰ ਜਗਾਉਣ ਲਈ ਇਹ ਕੈਂਡਲ ਮਾਰਚ ਕੱਢਿਆ ਗਿਆ ਹੈ।
ਇਸ ਮੌਕੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮਾਈਕਲ ਗਾਗੋਵਾਲ ਨੇ ਕਿਹਾ ਕਿ ਸਰਕਾਰ ਦੋਸ਼ੀ ਮੰਤਰੀ ਨੂੰ ਬਰਖ਼ਾਸਤ ਕਰਕੇ ਜਲਦੀ ਤੋਂ ਜਲਦੀ ਗਿ੍ਰਫਤਾਰ ਕਰੇ ਅਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਕੇ ਸ਼ਹੀਦ ਹੋਏ ਕਿਸਾਨਾਂ ਸੱਚੀ ਸ਼ਰਧਾਂਜਲੀ ਭੇਂਟ ਕਰੇ।
ਇਸ ਮੌਕੇ ਅਮਨ ਢੁੰਡਾ, ਸੁਰੇਸ਼ ਨੰਦਗੜੀਆ, ਸੁਖਦਰਸ਼ਨ ਖਾਰਾ, ਬਲਜੀਤ ਸ਼ਰਮਾਂ, ਸੰਦੀਪ ਸ਼ਰਮਾ, ਹਰਭਜਨ ਰੱਲਾ, ਕੁਲਦੀਪ ਸਰਪੰਚ,ਕਰਨ ਹੋਡਲਾ,ਤਾਰੀ ਖੀਵਾ, ਅੰਮਿ੍ਤਪਾਲ ਕੂਕਾ, ਕੇਵਲ ਅਕਲੀਆ ਸਮੇਤ ਮੈਂਬਰ ਹਾਜ਼ਰ ਸਨ।

LEAVE A REPLY

Please enter your comment!
Please enter your name here