*ਲਖੀਮਪੁਰ ਕਾਂਡ: ਮੁੱਖ ਮੰਤਰੀ ਚੰਨੀ ਵੱਲੋਂ 4 ਕਿਸਾਨਾਂ ਤੇ ਪੱਤਰਕਾਰ ਦੇ ਵਾਰਸਾਂ ਨੂੰ 50-50 ਲੱਖ ਦੇਣ ਦੇ ਐਲਾਨ*

0
48

ਚੰਡੀਗੜ੍ਹ (ਸਾਰਾ ਯਹਾਂ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲਖੀਮਪੁਰ ਖੀਰੀ ਵਿੱਚ ਮਾਰੇ ਗਏ ਚਾਰ ਕਿਸਾਨਾਂ ਤੇ ਇੱਕ ਪੱਤਰਕਾਰ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਲਖੀਮਪੁਰ ਖੀਰੀ ਵਿੱਚ ਬੀਜੇਪੀ ਦੇ ਕਾਫਲੇ ਦਾ ਸ਼ਿਕਾਰ ਹੋਏ ਕਿਸਾਨਾਂ ਤੇ ਪੱਤਰਕਾਰਾਂ ਨੂੰ ਪੰਜਾਬ ਸਰਕਾਰ 50-50 ਲੱਖ ਰੁਪਏ ਦੇਵੇਗੀ।

ਦਸ ਦਈਏ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਲਖੀਮਪੁਰ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ। ਰਾਹੁਲ ਗਾਂਧੀ ਕੁਝ ਸਮਾਂ ਪਹਿਲਾਂ ਲਖਨਾਊ ਜਾਣ ਲਈ ਦਿੱਲੀ ਹਵਾਈ ਅੱਡੇ ਤੋਂ ਰਵਾਨਾ ਹੋਏ ਹਨ। ਪੰਜਾਬ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਵੀ ਰਾਹੁਲ ਦੇ ਨਾਲ ਜਾ ਰਹੇ ਹਨ। ਤਿੰਨੇ ਕਾਂਗਰਸੀ ਆਗੂ ਲਖੀਮਪੁਰ ਦੇ ਪੀੜਤ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣਗੇ। ਉੱਤਰ ਪ੍ਰਦੇਸ਼ ਸਰਕਾਰ ਦੇ ਗ੍ਰਹਿ ਵਿਭਾਗ ਨੇ ਕਿਹਾ ਕਿ ਰਾਜ ਸਰਕਾਰ ਨੇ ਕਾਂਗਰਸੀ ਨੇਤਾਵਾਂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਤੇ ਤਿੰਨ ਹੋਰਾਂ ਨੂੰ ਲਖੀਮਪੁਰ ਖੇੜੀ ਆਉਣ ਦੀ ਆਗਿਆ ਦੇ ਦਿੱਤੀ ਹੈ। 

ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਤਲਬ:

ਦੂਜੇ ਪਾਸੇ ਲਖੀਮਪੁਰ ਘਟਨਾ ਨੂੰ ਲੈ ਕੇ ਚੱਲ ਰਹੇ ਸਿਆਸੀ ਹੰਗਾਮੇ ਦੇ ਵਿਚਕਾਰ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਅੱਜ ਦਿੱਲੀ ਪਹੁੰਚ ਗਏ। ਅਜੈ ਮਿਸ਼ਰਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਨਾਰਥ ਬਲਾਕ ਸਥਿਤ ਆਪਣੇ ਦਫਤਰ ਤੋਂ ਚਲ ਪਏ ਹਨ। ਉਹ ਲਖੀਮਪੁਰ ਘਟਨਾ ਤੋਂ ਬਾਅਦ ਪਹਿਲੀ ਵਾਰ ਦਿੱਲੀ ਆਏ ਹਨ। ਲਖੀਮਪੁਰ ਖੇੜੀ ਹਿੰਸਾ ਨੂੰ ਤਿੰਨ ਦਿਨ ਹੋ ਗਏ ਹਨ, ਹਿੰਸਾ ਲਈ ਕੌਣ ਜ਼ਿੰਮੇਵਾਰ ਹੈ, ਇਹ ਸਵਾਲ ਅਜੇ ਵੀ ਬਣਿਆ ਹੋਇਆ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਤੇ ਉਨ੍ਹਾਂ ਦਾ ਬੇਟਾ ਲਖੀਮਪੁਰ ਘਟਨਾ ਤੋਂ ਬਾਅਦ ਜਾਂਚ ਦੇ ਘੇਰੇ ਵਿੱਚ ਹਨ। ਹਾਲਾਂਕਿ ਦੋਵਾਂ ਦਾ ਕਹਿਣਾ ਹੈ ਕਿ ਘਟਨਾ ਦੇ ਸਮੇਂ ਉਹ ਉੱਥੇ ਨਹੀਂ ਸਨ।

LEAVE A REPLY

Please enter your comment!
Please enter your name here