ਮਾਨਸਾ 06-10-2021 (ਸਾਰਾ ਯਹਾਂ/ਜੋਨੀ ਜਿੰਦਲ) ਪੰਜਾਬੀ ਭਾਸ਼ਾ ਸਾਹਿਤ ਅਤੇ ਸਭਿਆਚਾਰ ਪ੍ਰਤੀ ਚੇਤਨਾ ਪੈਦਾ ਕਰਨ ਲਈ ਜਿ਼ਲ੍ਹਾ ਭਾਸ਼ਾ ਵਿਭਾਗ ਮਾਨਸਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜਿ਼ਲ੍ਹਾ ਪੱਧਰ `ਤੇ ਉ, ਅ, ੲ ਵਰਗ ਦੇ ਬਾਲ ਸਾਹਿਤ ਕੁਇਜ਼ ਮੁਕਾਬਲੇ ਮਿਤੀ 6 ਅਕਤੂਬਰ 2021 ਨੂੰ ਕਰਵਾਏ ਗਏ।ਜਿ਼ਲ੍ਹਾ ਭਾਸ਼ਾ ਦਫ਼ਤਰ ਵਿਖੇ ਕਰਵਾਏ ਗਏ ਇਸ ਮੁਕਾਬਲੇ ਵਿੱਚ ਜਿ਼ਲ੍ਹੇ ਦੇ 23 ਸਕੂਲਾਂ ਵੱਲੋਂ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ। ਜਿਸ ਵਿਚ ਡੀ ਏ ਵੀ ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਤਹਿਜ਼ੀਬ ਨੇ ਇਸ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਤੇ ਸਕੂਲ ਦੇ ਪਿੰਸੀਪਲ ਵਿਨੋਦ ਰਾਣਾ ਨੇ ਜੇਤੂ ਵਿਦਿਆਰਥਣ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ। ਸਕੂਲ ਦੇ ਪ੍ਰਿੰਸਿਪਲ ਸ੍ਰੀ ਵਿਨੋਦ ਰਾਣਾ ਨੇ ਦੱਸਿਆ ਕਿ ਸਕੂਲ ਵਿੱਚ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਢੰਗ ਨਾਲ ਪੜ੍ਹਾਈ ਦੇ ਨਾਲ-ਨਾਲ ਹੋਰ ਵੀ ਤਿਆਰੀਆਂ ਜਿਵੇਂ ਸਿੱਖਿਆ ਦੇ ਖੇਤਰ ਵਿੱਚ ਵੱਖ-ਵੱਖ ਮੁਕਾਬਲੇ, ਖੇਡਾਂ, ਸੰਗੀਤ ਆਦਿ ਕਰਵਾਈਆਂ ਜਾਂਦੀਆਂ ਹਨ, ਜਿਸ ਨਾਲ ਬੱਚਿਆਂ ਦਾ ਚਹੁੰਮੁਖੀ ਵਿਕਾਸ ਹੁੰਦਾ ਹੈ।