ਚੰਡੀਗੜ੍ਹ 09,ਅਕਤੂਬਰ (ਸਾਰਾ ਯਹਾਂ): ‘AAP’ ਦੇ 9 ਵਿਧਾਇਕਾਂ ਖਿਲਾਫ਼ FIR ਦਰਜ ਕੀਤੀ ਗਈ ਹੈ।ਵਿਧਾਇਕਾਂ ਤੇ ਰਾਜ ਭਵਨ ਅੰਦਰ ਜ਼ਬਰੀ ਦਾਖਲ ਹੋਣ ਅਤੇ ਪੁਲਿਸ ਨਾਲ ਧੱਕਾ-ਮੁੱਕੀ ਕਰਨ ਦੇ ਇਲਜ਼ਾਮ ਲੱਗੇ ਹਨ।ਰਾਜ ਭਵਨ ਨੂੰ 3 ਦਿਨ ਪਹਿਲਾਂ ਆਮ ਆਦਮੀ ਪਾਰਟੀ ਨੇ ਘੇਰਿਆ ਸੀ। ਅੱਜ ਇਸ ਮਾਮਲੇ ਵਿੱਚ 9 ਵਿਧਾਇਕਾਂ ਅਤੇ ਹੋਰਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਇਸ ਵਿੱਚ ਅਮਨ ਅਰੋੜਾ, ਜਰਨੈਲ ਸਿੰਘ, ਅਨਮੋਲ ਗਗਨ ਮਾਨ, ਮਾਸਟਰ ਬਲਦੇਵ ਸਿੰਘ, ਸਰਵਜੀਤ ਕੌਰ ਮਾਣੂੰਕੇ, ਮਨਜੀਤ ਸਿੰਘ, ਕੁਲਵੰਤ ਪੰਡੋਰੀ ਅਤੇ ਜੈ ਕ੍ਰਿਸ਼ਨ ਰੋਡੀ ਦੇ ਨਾਂ ਸ਼ਾਮਲ ਹਨ।
ਇਨ੍ਹਾਂ ਨੇਤਾਵਾਂ ਦੇ ਖਿਲਾਫ ਆਈਪੀਸੀ ਦੀ ਧਾਰਾ 188, 186, 353 ਅਤੇ 332 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਚੰਡੀਗੜ੍ਹ ਸੈਕਟਰ 3 ਪੁਲਿਸ ਸਟੇਸ਼ਨ ਵਿਖੇ ਦਰਜ ਕੀਤਾ ਗਿਆ ਹੈ।ਆਮ ਆਦਮੀ ਪਾਰਟੀ ਪੰਜਾਬ ਨੇ ਲਖੀਮਪੁਰ ਹਿੰਸਾ ਨੂੰ ਲੈ ਕੇ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ ‘ਆਪ’ ਵਰਕਰਾਂ ਨੇ ਰਾਜ ਭਵਨ ਵੱਲ ਜਾਣ ਦੀ ਕੋਸ਼ਿਸ਼ ਕੀਤੀ। ਹੰਗਾਮਾ ਦੇਖ ਕੇ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਵਾਟਰ ਕੈਨਨ ਦੀ ਵਰਤੋਂ ਕੀਤੀ।