![](https://sarayaha.com/wp-content/uploads/2025/01/dragon.png)
ਮਾਨਸਾ 17 ਅਕਤੂਬਰ (ਸਾਰਾ ਯਹਾਂ/ਗੋਪਾਲ ਅਕਲੀਆ)-ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੇ ਮਜ਼ਦੂਰ ਵਰਗ ਨੂੰ ਉੱਚਾ ਚੁੱਕਣ ਦੇ ਲਈ ਯਤਨ ਕੀਤੇ ਜਾ ਰਹੇ ਤੇ ਮਜ਼ਦੂਰਾਂ ਨੂੰ ਦੋ ਕਿਲੋਵਾਟ ਬਿਜਲੀ ਮੁਫ਼ਤ, ਲਾਲ ਲਕੀਰ ਦੇ ਅੰਦਰ ਆਉਂਦੇ ਲੋਕਾਂ ਨੂੰ ਮੁਫ਼ਤ ਰਜਿਸਟਰੀ ਅਤੇ ਮਾਲਕੀ ਅਧਿਕਾਰ, ਪੰਜ-ਪੰਜ ਮਰਲੇ ਦੇ ਪਲਾਂਟ ਅਤੇ ਪੰਜਾਬ ਵਿੱਚ ਖ਼ਰਾਬ ਹੋਏ ਨਰਮੇ ਦੇ ਮੁਆਵਜਾ ਕਿਸਾਨਾਂ ਦੇ ਨਾਲ ਮਜ਼ਦੂਰਾਂ ਨੂੰ ਵੀ ਦੇਣ ਦਾ ਯਤਨ ਕਰ ਰਹੀ ਹੈ, ਤਾਂ ਕਿ ਮਜ਼ਦੂਰ ਵਰਗ ਨੂੰ ਵੀ ਵਧੀਆ ਸਹੂਲਤਾਂ ਮਿਲ ਸਕਣ ਅਤੇ ਉਹ ਆਪਣੇ ਬੱਚਿਆਂ ਦਾ ਚੰਗਾ ਭਵਿੱਖ ਬਣਾ ਸਕਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਨਸਾ ਜ਼ਿਲ੍ਹੇ ਦੇ ਪਿੰਡ ਤਾਮਕੋਟ ਵਿਖੇ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਝਲਬੂਟੀ ਨੇ ਕੀਤਾ। ਉਨ੍ਹਾਂ ਕਿਹਾ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਲਈ ਹੋਰ ਵੀ ਵੱਡੇ ਐਲਾਨ ਕਰੇਗੀ। ਇਸ ਮੌਕੇ ਉਨ੍ਹਾਂ ਵੱਲੋਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ਪਿੰਡ ਦੇ ਮਜ਼ਦੂਰ ਭਾਈਚਾਰੇ ਵੱਲੋਂ ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਕੀਤੇ ਗਏ ਐਲਾਨਾਂ ਤੇ ਉਨ੍ਹਾਂ ਦਾ ਸਮਰਥਨ ਵੀ ਕੀਤਾ ਗਿਆ।
ਮਾਨਸਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਝਲਬੂਟੀ ਵੱਲੋਂ ਮਾਨਸਾ ਦੇ ਪਿੰਡ ਤਾਮਕੋਟ ਵਿਖੇ ਅੱਜ ਇਕ ਜਨ ਸਭਾ ਨੂੰ ਸੰਬੋਧਨ ਕੀਤਾ ਗਿਆ ਅਤੇ ਉੱਥੇ ਮੌਜੂਦ ਮਜਦੂਰ ਭਾਈਚਾਰੇ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਕਿਹਾ ਕਿ ਪੰਜਾਬ ਦੀ ਚੰਨੀ ਸਰਕਾਰ ਮਜ਼ਦੂਰ ਵਰਗ ਨੂੰ ਉੱਚਾ ਚੁੱਕਣ ਦੇ ਲਈ ਯਤਨ ਕਰ ਰਹੀ ਹੈ ਤਾਂ ਕਿ ਮਜ਼ਦੂਰ ਵਰਗ ਨੂੰ ਉਨ੍ਹਾਂ ਦੇ ਅਧਿਕਾਰ ਮਿਲ ਸਕਣ ਅਤੇ ਉਹ ਵੀ ਆਪਣੇ ਬੱਚਿਆਂ ਦਾ ਚੰਗਾ ਭਵਿੱਖ ਬਣਾ ਸਕਣ ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਪੰਜਾਬ ਦੀ ਚੰਨੀ ਸਰਕਾਰ ਨੇ ਦੋ ਕਿਲੋਵਾਟ ਬਿਜਲੀ ਮੁਫ਼ਤ ਲਾਲ ਲਕੀਰ ਦੇ ਅੰਦਰ ਆਉਂਦੇ ਪਰਿਵਾਰਾਂ ਨੂੰ ਰਜਿਸਟਰੀ ਮੁਫ਼ਤ ਅਤੇ ਮਾਲਕੀ ਦਾ ਅਧਿਕਾਰ ਦਿੱਤਾ ਜਾ ਰਿਹਾ ਹੈ ਇਸਦੇ ਨਾਲ ਹੀ ਪੰਜ-ਪੰਜ ਮਰਲੇ ਦੇ ਪਲਾਟ ਵੀ ਮਜ਼ਦੂਰਾਂ ਨੂੰ ਦੇਣ ਦੀ ਤਜਵੀਜ਼ ਸ਼ੁਰੂ ਕਰ ਦਿੱਤੀ ਹੈ ਉਨ੍ਹਾਂ ਕਿਹਾ ਕਿ ਮਜ਼ਦੂਰ ਵਰਗ ਨੂੰ ਕਿਸਾਨਾਂ ਦੇ ਨਾਲ ਨਰਮਾ ਖ਼ਰਾਬ ਹੋਏ ਦਾ ਮੁਆਵਜ਼ਾ ਵੀ ਪੰਜਾਬ ਸਰਕਾਰ ਦੇਣ ਦਾ ਯਤਨ ਕਰ ਰਹੀ ਹੈ, ਤਾਂ ਕਿ ਮਜ਼ਦੂਰ ਵਰਗ ਨੂੰ ਵੀ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਵੇ ਮਨਜੀਤ ਸਿੰਘ ਝਲਬੂਟੀ ਨੇ ਕਿਹਾ ਕਿ ਮਾਨਸਾ ਹਲਕੇ ਦੇ ਵਿਕਾਸ ਦੇ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਗਰਾਂਟਾਂ ਭੇਜੀਆਂ ਜਾ ਰਹੀਆਂ ਹਨ ਤਾਂ ਕਿ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾ ਸਕੇ ਅਤੇ ਅਧੂਰੇ ਪਏ ਕੰਮਾਂ ਨੂੰ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਪਿੰਡ ਤਾਮਕੋਟ ਦੀ ਗਰਾਮ ਪੰਚਾਇਤ ਨੂੰ ਪੰਜ ਲੱਖ ਰੁਪਏ ਦਾ ਚੈੱਕ ਵੀ ਦਿੱਤਾ ਗਿਆ ਹੈ ਤਾਂ ਕਿ ਉਹ ਆਪਣੇ ਪਿੰਡ ਦੇ ਵਿੱਚ ਵਿਕਾਸ ਕਾਰਜਾਂ ਤੇ ਲਗਾ ਸਕਣ। ਮਨਜੀਤ ਸਿੰਘ ਝਲਬੂਟੀ ਵੱਲੋਂ ਉਨ੍ਹਾਂ ਦੇ ਪਿੰਡ ਦੇ ਵਿਕਾਸ ਕਾਰਜਾਂ ਦੇ ਲਈ ਚੈੱਕ ਸੌਪਣ ਤੇ ਪੰਚਾਇਤ ਤੇ ਪਤਵੰਤਿਆ ਨੇ ਧੰਨਵਾਦ ਕੀਤਾ ਅਤੇ ਸਰਕਾਰ ਪਾਸੋਂ ਆਸ ਪ੍ਰਗਟਾਈ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਲਈ ਗਰਾਂਟਾਂ ਜਾਰੀ ਕਰੇਗੀ। ਇਸ ਮੋਕੇ ਸਰਪੰਚ ਗੁਰਨਾਮ ਸਿੰਘ, ਜਸਵਿੰਦਰ ਕੌਰ, ਪਰਮਜੀਤ ਕੌਰ, ਜਸਪਾਲ ਸਿੰਘ, ਗੁਲਾਬ ਸਿੰਘ, ਨਿਰਮਲ ਸਿੰਘ, ਰਾਜ ਸਿੰਘ, ਗੁਰਪ੍ਰੀਤ ਸਿੰਘ, ਕਰਨੈਲ ਸਿੰਘ, ਚੇਰਅਮੈਨ ਜਗਚਾਨਣ ਸਿੰਘ ਅਦਿ ਹਾਜ਼ਰ ਸਨ।
![](https://sarayaha.com/wp-content/uploads/2024/08/WhatsAppVideo2024-08-31at21.29.05_2cf3b751-ezgif.com-added-text-1-1.gif)