![](https://sarayaha.com/wp-content/uploads/2025/01/dragon.png)
ਅੰਮ੍ਰਿਤਸਰ (ਸਾਰਾ ਯਹਾਂ): ਗੁਰੂ ਨਗਰੀ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ਥਾਣਾ ਡੀ. ਡਵੀਜ਼ਨ ਵਿੱਚ ਇੱਕ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ। ਇਹ ਨੌਜਵਾਨ ਆਪਣੀ ਪਤਨੀ ਦੀ ਆਤਮ ਹੱਤਿਆ ਦੇ ਦੋਸ਼ ਹੇਠ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਹਾਸਲ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੀ ਸ਼ਨਾਖ਼ਤ ਦਿਲਪ੍ਰੀਤ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਇਸ ਨੌਜਵਾਨ ਦੀ ਪਤਨੀ ਪਰਮਜੀਤ ਕੌਰ ਵੱਲੋਂ ਬੀਤੇ ਦਿਨ ਖ਼ੁਦਕੁਸ਼ੀ ਕੀਤੀ ਗਈ ਸੀ ਜਿਸ ਦੇ ਦੋਸ਼ ਹੇਠ ਪੁਲਿਸ ਵੱਲੋਂ ਇਸ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
![](https://sarayaha.com/wp-content/uploads/2024/08/WhatsAppVideo2024-08-31at21.29.05_2cf3b751-ezgif.com-added-text-1-1.gif)