ਮਾਨਸਾ 02,ਨਵੰਬਰ (ਸਾਰਾ ਯਹਾਂ/ਜੋਨੀ ਜਿੰਦਲ) : ਇੰਡੀਅਨ ਮੈਡੀਕਲ ਐਸੋਸੀਏਸ਼ਨ ਜਿਲ੍ਹਾ ਮਾਨਸਾ ਦਾ ਇੱਕ ਵਫਦ ਡਾਕਟਰ ਜਨਕ ਰਾਜ ਸਿੰਗਲਾ ਦੀ ਅਗਵਾਈ ਹੇਠ ਡਾਕਟਰ ਸੰਦੀਪ ਕੁਮਾਰ ਗਰਗ SSP ਮਾਨਸਾ ਨੂੰ ਜੀ ਆਇਆਂ ਨੂੰ ਕਹਿਣ ਲਈ ਮਿਲਿਆ। ਇਸ ਮੌਕੇ ਐੱਸ. ਐੱਸ. ਪੀ ਸਾਹਿਬ ਨਾਲ ਸ਼ਹਿਰ ਵਿੱਚ ਚਲ ਰਹੀਆਂ ਸਿਹਤ ਸਮੱਸਿਆਵਾਂ ਜਿਵੇਂ ਕਿ ਮਲੇਰੀਆ, ਡੇਂਗੂ, ਕੋਵਿਡ, ਅਤੇ ਕੋਰੋਨਾ ਵੈਕਸੀਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਐੱਸ. ਐੱਸ. ਪੀ. ਸਾਹਿਬ ਨੇ ਵਫਦ ਨੂੰ ਵਿਸਵਾਸ ਦਿਵਾਇਆ ਕਿ ਉਹ ਡਾਕਟਰਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਹਮੇਸ਼ਾਂ ਪਹਿਲ ਦੇ ਆਧਾਰ ਤੇ ਕਰਨਗੇ ਅਤੇ IMA ਮੈਬਰਾਂ ਵੱਲੋਂ ਐੱਸ. ਐੱਸ. ਪੀ. ਸਾਹਿਬ ਨੂੰ ਕਿਸੇ ਵੀ ਸਿਹਤ ਸੰਬੰਧੀ ਸਮੱਸਿਆਵਾਂ ਦੇ ਹੱਲ ਲਈ ਪੁਲਿਸ ਪ੍ਰਸ਼ਾਸਨ ਦਾ ਹਮੇਸ਼ਾ ਪੂਰਾ ਸਾਥ ਦੇਣ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਪੁਲਿਸ ਫੋਰਸ ਦਾ ਮੈਡੀਕਲ ਚੈੱਕਅੱਪ ਲਈ ਮਲਟੀ ਸਪੈਸਲਿਟੀ ਕੈਂਪ ਸੰਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਜਰਨਲ ਸਕੱਤਰ ਡਾਕਟਰ ਸ਼ੇਰਜੰਗ ਸਿੰਘ ਸਿੱਧੂ, ਫਇਨਾਸ ਸਕੱਤਰ ਡਾਕਟਰ ਸੁਰੇਸ਼ ਸਿੰਗਲਾ, ਡਾਕਟਰ ਸੁਖਦੇਵ ਡੁਮੇਲੀ ਅਤੇ ਡਾਕਟਰ ਗੁਰਵਿੰਦਰ ਵਿਰਕ ਹਾਜਰ ਸਨ।
ਇਸ ਮੌਕੇ ਸਮੂਹ IMA ਦੇ ਡਾਕਟਰਾਂ ਵੱਲੋਂ ਸਾਰੇ ਜਿਲ੍ਹਾ ਵਾਸੀਆ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਅਤੇ ਲੋਕਾਂ ਨੂੰ ਹਰੀ ਦੀਵਾਲੀ ਮਨਾਉਣ ਲਈ ਬੇਨਤੀ ਕੀਤੀ।