*ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਪੰਜਾਬ ਭਰ ਵਿਚ ਕਾਂਗਰਸ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ*

0
20

ਮਾਨਸਾ 06,ਨਵੰਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ) : ਲੰਬੇ ਸਮੇਂ ਤੋਂ ਸਰਕਾਰੀ ਕਾਲਜਾਂ ਵਿੱਚ ਕੰਮ ਕਰਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਪੰਜਾਬ ਪੱਧਰ ਤੇ ਆਪਣੇ ਆਪਣੇ ਕਾਲਜਾਂ ਵਿਚ ਕਾਂਗਰਸ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ। ਕਾਲਜਾਂ ਵਿੱਚ ਗੇਟ ਰੈਲੀਆਂ ਕਰਕੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਦੁਹਾਈ ਪਾਉਂਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਸਰਕਾਰ ਦਾ ਜੰਮ ਕੇ ਪਿੱਟ ਸਿਆਪਾ ਕੀਤਾ। ਜਿਕਰਯੋਗ ਹੈ ਕਿ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਆਰਥਿਕ ਅਤੇ ਮਾਨਸਿਕ ਸੋਸ਼ਣ ਦਾ ਸ਼ਿਕਾਰ ਹੋਏ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਕਿਹਾ ਕਿ ਸਰਕਾਰ ਵੱਲੋਂ ਨਵੀਆਂ ਅਸਾਮੀਆਂ ਕੱਢ ਕੇ ਉਹਨਾਂ ਦੇ ਨੋਕਰੀ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਜਿਸਨੂੰ ਕਿਸੇ ਵੀ ਕੀਮਤ ਤੇ ਸਹਿਣ ਨਹੀਂ ਕੀਤਾ ਜਾਵੇਗਾ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਰਾਵਿੰਦਰ ਸਿੰਘ ਮਾਨਸਾ ਨੇ ਦੱਸਿਆ ਕਿ ਸਰਕਾਰ ਨੇ ਮਾਪਿਆ ਅਤੇ ਉਹਨਾਂ ਦੇ ਬੱਚਿਆਂ ਤੋਂ ਪੈਸੇ ਇਕੱਤਰ ਕਰਕੇ 15-20 ਸਾਲਾਂ ਤੋਂ ਸਰਕਾਰੀ ਕਾਲਜਾਂ ਨੂੰ ਚਲਾਇਆ ਹੈ ਜਦ ਕਿ ਸਿੱਖਿਆ ਪ੍ਰਦਾਨ ਕਰਨਾ ਸਰਕਾਰ ਦਾ ਮੁੱਢਲਾ ਫਰਜ ਹੈ। ਉਹਨਾਂ ਦੱਸਿਆ ਕਿ ਪੀ.ਟੀ.ਏ ਫੰਡਾਂ ਵਿੱਚੋਂ ਅਧਿਆਪਕਾ  ਨੂੰ ਤਨਖਾਹ ਦਿੱਤੀ ਜਾ ਰਹੀ ਹੈ ਜਿਸ ਕਾਰਨ ਗਰੀਬ ਵਿਦਿਆਰਥੀਆਂ ਤੇ ਆਰਥਿਕ ਬੋਝ ਵੱਧ ਰਿਹਾ ਹੈ ਅਤੇ ਉਹ ਉੱਚ ਸਿੱਖਿਆ ਪ੍ਰਾਪਤ ਕਰਨ ਤੋਂ ਵਾਝੇ ਹੋ ਰਹੇ ਹਨ। ਉਹਨਾਂ ਦੱਸਿਆ ਕਿ ਸਰਕਾਰੀ ਕਾਲਜਾਂ ਵਿਚ ਇਸ ਵਕਤ 906 ਗੈੱਸਟ ਪ੍ਰੋਫੈਸਰ ਕੰਮ ਕਰ ਰਹੇ ਹਨ ਜਿਨ੍ਹਾਂ ਨੇ ਆਪਣੀ ਜਿੰਦਗੀ ਦਾ ਸੁਨਹਿਰੀ ਸਮਾਂ ਸਰਕਾਰੀ ਕਾਲਜਾਂ ਨੂੰ ਚਲਾਉਣ ਚ ਲਗਾਇਆ ਹੈ। ਉਹਨਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਉਹਨਾਂ

ਦੀ ਨੌਕਰੀ ਨੁੰ ਸੁਰੱਖਿਅਤ ਕਰਨ ਅਤੇ ਉਹਨਾਂ ਦੀ ਸਾਰੀ ਤਨਖਾਹ 56100 ਸਰਕਾਰੀ ਖਜਾਨੇ ਚੋਂ ਦੇਣ ਦਾ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ ਉਹ ਗੁਪਤ ਐਕਸ਼ਨ ਦੇ ਨਾਲ ਨਾਲ ਰਾਜ ਪੱਧਰ ਤੇ ਵੀ ਵੱਡੇ ਸੰਘਰਸ਼ ਕਰਨ ਲਈ ਤਿਆਰ ਹਨ ਜਿਸ ਦੀ ਪੂਰੀ ਜਿਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਜਿਲ੍ਹਾ ਪ੍ਰਧਾਨ ਪ੍ਰੋ. ਕੁਲਦੀਪ ਸਿੰਘ ਢਿੱਲੋਂ ਅਤੇ ਸਰਪ੍ਰਸਤ ਪ੍ਰੋ. ਅੰਬੇਸ਼ ਭਾਰਦਵਾਜ ਦੀ ਅਗਵਾਈ ਵਿੱਚ ਕਾਲਜ ਵਿਖੇ ਤਿੱਖੇ ਰੋਸ ਪ੍ਰਦਰਸ਼ਨ ਦੇ ਨਾਲ ਹੀ ਗੇਟ ਰੈਲੀ ਕੀਤੀ ਗਈ ਅਤੇ ਚੰਨੀ ਸਰਕਾਰ ਦੇ ਲਾਰਿਆਂ ਦੀ ਪੰਡ ਕਾਲਜ ਗੇਟ ਤੇ ਫੂਕੀ ਗਈ। ਰੋਸ ਪ੍ਰਦਰਸ਼ਨ ਚ ਸ਼ਾਮਲ ਪ੍ਰੋ. ਕੁਲਦੀਪ ਚੌਹਾਨ, ਡਾ. ਅਜਮੀਤ ਕੌਰ, ਪ੍ਰੋ. ਬਲਜੀਤ ਸਿੰਘ, ਡਾ. ਤਨਵੀਰ, ਪ੍ਰੋ. ਜੋਤੀ, ਪ੍ਰੋ. ਪ੍ਰਤੀਭਾ ਜਿੰਦਲ ਨੇ ਦੱਸਿਆ ਕਿ ਜੇਕਰ ਉਹਨਾਂ ਦੀ ਨੌਕਰੀ ਨੂੰ ਸੁਰੱਖਿਅਤ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਆਪਣੇ ਪਰਿਵਾਰਾਂ, ਰਿਸ਼ਤੇਦਾਰਾਂ ਨੂੰ ਨਾਲ ਲੈ ਕੇ ਪੰਜਾਬ ਸਰਕਾਰ ਖਿਲਾਫ ਤਿੱਖਾ ਸੰਘਰਸ਼ ਕਰਨ ਦੀ ਰੌਅ ਚ ਹਨ। 

LEAVE A REPLY

Please enter your comment!
Please enter your name here