*ਪਾਕਿਸਤਾਨ ਨੇ ਹਿੰਦੂਆਂ ਨੂੰ ਵੀਜ਼ਾ ਦੇਣ ਤੋਂ ਕੀਤਾ ਇਨਕਾਰ, ਸਿੱਖ ਜਥਿਆਂ ਨਾਲ ਯਾਤਰਾ ਕਰਨ ਵਾਲੇ ਹਿੰਦੂਆਂ ‘ਤੇ ਪਾਬੰਦੀ*

0
34

 06,ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼):: ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿੱਖ ਸਮਾਜ ਦੇ ਵੱਖ-ਵੱਖ ਸਮੂਹਾਂ ਨੇ ਦੋਸ਼ ਲਾਇਆ ਹੈ ਕਿ ਪਾਕਿਸਤਾਨ ਹਾਈ ਕਮਿਸ਼ਨ ਅਕਸਰ ਸਿੱਖ ਜਥਿਆਂ ਨਾਲ ਪਾਕਿਸਤਾਨ ਦੀ ਯਾਤਰਾ ਲਈ ਅਪਲਾਈ ਕਰਨ ਵਾਲੇ ਹਿੰਦੂਆਂ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰਦਾ ਹੈ। ਭਾਈ ਮਰਦਾਨਾ ਯਾਦਗਰੀ ਕੀਰਤਨ ਦਰਬਾਰ ਸੁਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਭੁੱਲਰ ਨੇ ਸ਼ੁੱਕਰਵਾਰ ਨੂੰ ਟੀਏਓਆਈ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਗੁਆਂਢੀ ਦੇਸ਼ ‘ਚ ਸਥਿਤ ਮੰਦਰਾਂ ਦੇ ਦਰਸ਼ਨਾਂ ਲਈ ਪਿਛਲੇ ਕਈ ਮਹੀਨਿਆਂ ਤੋਂ ਹਿੰਦੂ ਸ਼ਰਧਾਲੂ ਵੱਡੀ ਗਿਣਤੀ ‘ਚ ਵੀਜ਼ੇ ਅਪਲਾਈ ਕਰ ਰਹੇ ਹਨ ਪਰ ਹਰ ਵਾਰ ਉਨ੍ਹਾਂ ਨੂੰ ਕਿਸੇ ਕਾਰਨ ਕਰਕੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਵਾਰ-ਵਾਰ ਵੀਜ਼ਾ ਨਾ ਦਿੱਤੇ ਜਾਣ ‘ਤੇ ਸ਼ਰਧਾਲੂ ਬਹੁਤ ਨਿਰਾਸ਼ ਹਨ। ਭੁੱਲਰ ਨੇ ਕਿਹਾ, ‘ਇਸ ਵਾਰ ਫਿਰ ਮੈਂ 16 ਹਿੰਦੂ ਯਾਤਰੀਆਂ ਦੇ ਪਾਕਿ ਵੀਜ਼ੇ ਲਈ ਅਪਲਾਈ ਕੀਤਾ ਹੈ। ਇਹ ਉਹ ਸ਼ਰਧਾਲੂ ਹਨ ਜੋ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਜੱਥੇ ਨਾਲ ਪਾਕਿਸਤਾਨ ਜਾਣਾ ਚਾਹੁੰਦੇ ਹਨ, ਪਰ ਮੈਨੂੰ ਬਹੁਤ ਘੱਟ ਉਮੀਦ ਹੈ ਕਿ ਉਨ੍ਹਾਂ ਨੂੰ ਵੀਜ਼ਾ ਮਿਲ ਜਾਵੇਗਾ।

ਤਿੰਨ ਹਜ਼ਾਰ ਤੋਂ ਵੱਧ ਲੋਕਾਂ ਨੇ ਕੀਤਾ ਅਪਲਾਈ

ਜਾਣਕਾਰੀ ਮੁਤਾਬਕ ਹੁਣ ਤੱਕ ਗੁਰੂ ਨਾਨਕ ਜੈਅੰਤੀ ਸਮਾਗਮਾਂ ਲਈ ਪਾਕਿਸਤਾਨ ਜਾਣ ਵਾਲੇ ਕੁੱਲ 3250 ਲੋਕਾਂ ਨੇ ਵੀਜ਼ੇ ਲਈ ਅਪਲਾਈ ਕੀਤਾ ਹੈ। ਜਦੋਂ ਕਿ ਸਿਰਫ਼ 2500 ਲੋਕਾਂ ਨੂੰ ਹੀ ਵੀਜ਼ੇ ਜਾਰੀ ਕੀਤੇ ਗਏ ਹਨ। ਸੂਤਰਾਂ ਮੁਤਾਬਕ ਪਾਕਿਸਤਾਨ ਪਹਿਲਾਂ ਵੀ ਕਈ ਵਾਰ ਹਿੰਦੂਆਂ ਤੇ ਸਿੱਖਾਂ ਵਿਚਾਲੇ ਦਰਾਰ ਪੈਦਾ ਕਰਨ ਦੀ ਕੋਸ਼ਿਸ਼ ਕਰਦਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਪਾਕਿਸਤਾਨ ਨੇ ਖਾਲਿਸਤਾਨ ਅੰਦੋਲਨ ਦਾ ਸਮਰਥਨ ਕੀਤਾ ਸੀ।

ਭਾਰਤ ਵਿਰੋਧੀ ਯੋਜਨਾ‘ ਦਾ ਹਿੱਸਾ

ਰਿਪੋਰਟ ਮੁਤਾਬਕ ਸਿੱਖ ਸਮੂਹਾਂ ਨਾਲ ਯਾਤਰਾ ਕਰਨ ਵਾਲੇ ਹਿੰਦੂਆਂ ਨੂੰ ਵੀਜ਼ਾ ਜਾਰੀ ਨਾ ਕਰਨਾ ਪਾਕਿਸਤਾਨ ਆਈਐਸਆਈ ਦੀ ਭਾਰਤ ਵਿਰੋਧੀ ਯੋਜਨਾ ਦਾ ਹਿੱਸਾ ਹੈ। ਉਹ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਕੋਲ ਇਹ ਮੁੱਦਾ ਉਠਾਉਣ ਬਾਰੇ ਵਿਚਾਰ ਕਰ ਰਹੇ ਹਨ ਤਾਂ ਜੋ ਪਾਕਿਸਤਾਨ ‘ਤੇ ਦਬਾਅ ਪਾਇਆ ਜਾ ਸਕੇ ਅਤੇ ਸਾਰਿਆਂ ਨੂੰ ਵੀਜ਼ੇ ਜਾਰੀ ਕੀਤੇ ਜਾਣ।

LEAVE A REPLY

Please enter your comment!
Please enter your name here