ਮਾਨਸਾ, 10 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ ): ਅਗਾਮੀ ਵਿਧਾਨ ਸਭਾ ਚੋਣਾਂ—2022 ਦੇ ਮੱਦੇਨਜ਼ਰ ਜਿ਼ਲ੍ਹਾ ਮਾਨਸਾ ਵਿਚ ਸਵੀਪ ਗਤੀਵਿਧੀਆਂ ਦੇ ਤਹਿਤ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਾਗਰੂਕਤਾ ਕੈਂਪ ਲਾਇਆ ਗਿਆ।ਇਸ ਮੌਕੇ ਜਿ਼ਲ੍ਹਾ ਨੋਡਲ ਅਫ਼ਸਰ ਸਵੀਪ—ਕਮ—ਡੀ.ਡੀ.ਪੀ.ਓ. ਸ੍ਰੀ ਨਵਨੀਤ ਜੋਸ਼ੀ ਨੇ ਨੌਜਵਾਨਾਂ ਨੂੰ ਵੋਟਾਂ ਬਣਵਾਉਣ ਲਈ ਪ੍ਰੇਰਦਿਆਂ ਕਿਹਾ ਕਿ 1 ਜਨਵਰੀ 2022 ਨੂੰ 18 ਸਾਲ ਦੀ ਉਮਰ ਪੂਰੀ ਹੋਣ *ਤੇ ਹਰ ਨੌਜਵਾਨ ਨੂੰ ਵੋਟ ਬਣਵਾਉਣੀ ਚਾਹੀਦੀ ਹੈ ਅਤੇ ਵੋਟ ਦਾ ਲਾਜ਼ਮੀ ਭੁਗਤਾਨ ਕਰਨਾ ਚਾਹੀਦਾ ਹੈ।
ਸ੍ਰੀ ਸੁਖਵਿੰਦਰ ਸਿੰਘ ਏ.ਈ.ਆਰ.ਓ.—ਕਮ—ਬੀ.ਡੀ.ਪੀ.ਓ. ਅਤੇ ਸਹਾਇਕ ਨੋਡਲ ਅਫ਼ਸਰ (ਸਵੀਪ) ਨੇ ਸਾਂਝੇ ਤੌਰ *ਤੇ ਲੋਕਾਂ ਨੂੰ ਵੋਟ ਬਣਵਾਉਣ ਅਤੇ ਵੋਟ ਦੀ ਅਹਿਮੀਅਤ ਪ੍ਰਤੀ ਜਾਗਰੂਕ ਕੀਤਾ ਅਤੇ ਵੋਟਰਾਂ ਨੂੰ ਘਰ ਬੈਠੇ ਹੀ ਹੈਲਪਲਾਈਨ ਨੰਬਰ 1950 ਤੇ ਕਾਲ ਕਰਕੇ ਆਪਣੀ ਸਮੱਸਿਆ ਦਾ ਹੱਲ ਕਰਨ ਸਬੰਧੀ ਜਾਣਕਾਰੀ ਦਿੱਤੀ।
ਇਸ ਮੌਕੇ ਬੀ.ਡੀ.ਪੀ.ਓ. ਸਰਦੂਲਗੜ੍ਹ ਸ੍ਰੀ ਮੇਜਰ ਸਿੰਘ, ਬੀ.ਡੀ.ਪੀ.ਓ. ਬੁਢਲਾਡਾ ਸ੍ਰੀ ਸੰਜੀਵ ਕੁਮਾਰ, ਸ੍ਰੀ ਵਿਨੈ ਕੁਮਾਰ ਲੈਕਚਰਾਰ ਅਤੇ ਸ੍ਰੀ ਰਾਜੇਸ਼ ਯਾਦਵ ਹਾਜਰ ਸਨ।