ਮਾਨਸਾ 22 ਨਵੰਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ ) ਰਮਦਿੱਤੇਵਾਲਾ ਤੋਂ ਗੇਲੇ ਘਰਾਂਗਣਾ ਦੇ ਨਾਲ ਲੱਗਦੇ ਦਸ ਪਿੰਡਾਂ ਨੂੰ ਜੋੜਦੀ 18 ਫੁੱਟੀ ਛੇ ਕਰੋੜ ਰੁਪਏ ਦੀ ਲਾਗਤ ਦੇ ਨਾਲ ਬਣ ਰਹੀ ਪ੍ਰਧਾਨ ਮੰਤਰੀ ਗ੍ਰਾਮੀਣ ਯੋਜਨਾ ਸਡ਼ਕ ਦਾ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਮੋਫਰ ਵੱਲੋਂ ਟੱਕ ਲਗਾ ਕੇ ਕੰਮ ਸ਼ੁਰੂ ਕਰਵਾਇਆ ਗਿਆ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਸਾਬਕਾ ਸਰਦੂਲਗਡ਼੍ਹ ਦੇ ਅਧੀਨ ਆਉਂਦੀਆਂ ਸੜਕਾਂ ਦੀ ਰਿਪੇਅਰ ਅਤੇ ਨਵੀਂਆਂ ਸੜਕਾਂ ਬਣਾਉਣ ਦਾ ਕੰਮ ਪੂਰਾ ਹੋ ਜਾਵੇਗਾ। ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਮੋਫਰ ਨੇ ਦੱਸਿਆ ਕਿ ਪਿੰਡ ਰਮਦਿੱਤੇਵਾਲਾ ਤੋਂ ਗਿਲੇ ਘਰਾਂਗਣਾ ਦੇ ਨਾਲ ਜੋੜਦੀ 18 ਫੁੱਟੀ ਸੜਕ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ ਜੋ ਕਿ 6ਕਰੋੜ ਰੁਪਏ ਦੀ ਲਾਗਤ ਦੇ ਨਾਲ ਬਣਾਈ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਦੇ ਵਿੱਚ ਲਿੰਕ ਸੜਕਾਂ ਦੀ ਹਾਲਤ ਖਰਾਬ ਹੋਣ ਕਾਰਨ ਕਾਫੀ ਲੰਬੇ ਸਮੇਂ ਤੋਂ ਸੜਕ ਬਣਾਉਣ ਦੀ ਮੰਗ ਸੀ ਜੋ ਕਿ ਹੁਣ ਪ੍ਰਧਾਨ ਮੰਤਰੀ ਗ੍ਰਾਮੀਣ ਯੋਜਨਾ ਦੇ ਅਧੀਨ ਸਡ਼ਕ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਸੁਰੇਸ਼ ਨੰਦਗਡ਼੍ਹੀਆ ਸਰਪੰਚ ਗੁਰਪ੍ਰੀਤ ਸਿੰਘ ਸੁਖਪਾਲ ਸਿੰਘ ਪਾਲੀ ਨੰਬਰਦਾਰ ਨਿਰਭੈ ਸਿੰਘ ਨੰਗਲ ਖੁਰਦ ਗੁਰਤੇਜ ਸਿੰਘ ਘਰਾਂਗਣਾ ਆਦਿ ਮੌਜੂਦ ਸਨ