*ਸਰਕਾਰੀ ਮੱਛੀ ਪੂੰਗ ਫਾਰਮ , ਪਿੰਡ ਅਲੀਸ਼ੇਰ ਖੁਰਦ ਵਿਖੇ ਵਿਸ਼ਵ ਮੱਛੀ ਪਾਲਣ ਦਿਵਸ ਮਨਾਇਆ*

0
15

ਮਾਨਸਾ, 22 ਨਵੰਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ ): ਸਰਕਾਰੀ ਮੱਛੀ ਪੂੰਗ ਫਾਰਮ ਪਿੰਡ ਅਲੀਸ਼ੇਰ ਖੁਰਦ ਵਿਖੇ ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ, ਪੰਜਾਬ, ਡਾ. ਮਦਨ ਮੋਹਨ ਦੀ ਯੋਗ ਅਗਵਾਈ ਹੇਠ ਵਿਸ਼ਵ ਮੱਛੀ ਪਾਲਣ ਦਿਵਸ ਮਨਾਇਆ ਗਿਆ। ਇਸ ਸਮਾਹੋਰ ਦੀ ਸ਼ੁਰੂਆਤ ਸਹਾਇਕ ਡਾਇਰੈਕਟਰ ਮੱਛੀ ਪਾਲਣ ਸ੍ਰੀ ਰਾਜੇਸ਼ਵਰ ਕੁਮਾਰ ਨੇ ਆਏ ਕਿਸਾਨਾਂ ਨੂੰ ਵਿਸ਼ਵ ਮੱਛੀ ਪਾਲਣ ਦਿਵਸ ਦੀ ਮਹੱਤਤਾ ਸਬੰਧੀ ਜਾਣੂ ਕਰਵਾਇਆ।  ਮੁੱਖ ਕਾਰਜਕਾਰੀ ਅਫ਼ਸਰ, ਮੱਛੀ ਪਾਲਕ ਵਿਕਾਸ ਏਜੰਸੀ, ਸ੍ਰੀ ਹਰਵਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮਤੱਸਯਾ ਸੰਪਦਾ ਯੋਜਨਾ (PMMSY) ਦੇ ਤਹਿਤ ਚੱਲ

ਰਹੀਆਂ ਸਕੀਮਾਂ ਵਿੱਚੋਂ ਰੀ-ਸਰਕੁਲੇਟਰੀ ਐਕਊਕਲਚਰ ਸਿਸਟਮ (R1S) ਬਾਰੇ ਜਾਣਕਾਰੀ ਦਿੱਤੀ। ਸ੍ਰੀਮਤੀ ਦੀਪਨਜੋਤ ਕੌਰ, ਸੀਨੀਅਰ ਮੱਛੀ ਪਾਲਣ ਅਫ਼ਸਰ ਨੇ ਨਵੀਨਤਮ ਤਕਨੀਕ ਬਾਇਉਫਲਾਕ (2iofloc) ਅਤੇ ਮਹਿਕਮੇ ਦੀਆਂ ਚੱਲ ਰਹੀਆਂ ਮੱਛੀ ਅਤੇ ਝੀਂਗਾ ਪਾਲਣ ਅਧੀਨ ਲਾਭ ਪਾਤਰੀਆਂ ਨੂੰ ਦਿੱਤੀ ਜਾਣ ਵਾਲੀ ਸਬਸਿਡੀ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਤੇ ਲਗਭਗ 28 ਕਿਸਾਨ ਅਤੇ ਮਹਿਕਮੇ ਦੇ ਹੋਰ ਕਰਮਚਾਰੀ  ਮੌਜੂਦ ਸਨ। 

LEAVE A REPLY

Please enter your comment!
Please enter your name here