*ਪਾਰਲੀਮੈਂਟ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਵੱਡੀ ਜਾਣਕਾਰੀ ਆਈ ਸਾਹਮਣੇ, ਖੇਤੀ ਕਾਨੂੰਨਾਂ ਸਣੇ 30 ਬਿੱਲ ਪੇਸ਼ ਕਰੇਗੀ ਸਰਕਾਰ*

0
38

ਨਵੀਂ ਦਿੱਲੀ 28,ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਪਾਰਲੀਮੈਂਟ ਦਾ ਸਰਦ ਰੁੱਤ ਇਜਲਾਸ ਇਸ ਵਾਰ ਅਹਿਮ ਹੋਣ ਵਾਲਾ ਹੈ। ਸੋਮਵਾਰ ਤੋਂ ਸ਼ੁਰੂ ਹੋ ਰਹੇ ਸੈਸ਼ਨ ਦੌਰਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਵੀ ਲਿਆਂਦਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰ ਬਿਜਲੀ, ਪੈਨਸ਼ਨ, ਵਿੱਤੀ ਸੁਧਾਰਾਂ ਨਾਲ ਸਬੰਧਤ ਘੱਟੋ-ਘੱਟ ਅੱਧੀ ਦਰਜਨ ਬਿੱਲਾਂ ਸਮੇਤ ਕਰੀਬ 30 ਬਿੱਲ ਪੇਸ਼ ਕਰੇਗੀ। ਇਹ ਜਾਣਕਾਰੀ ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਦਿੱਤੀ।

ਪਾਰਲੀਮੈਂਟ ਦਾ ਸਰਦ ਰੁੱਤ ਇਜਲਾਸ ਤੋਂ ਇੱਕ ਦਿਨ ਪਹਿਲਾਂ ਅੱਜ ਲੋਕ ਸਭਾ ਸਕੱਤਰੇਤ ਦੇ ਬੁਲੇਟਿਨ ਅਨੁਸਾਰ, ਆਰਥਿਕ ਤੇ ਹੋਰ ਸੁਧਾਰਾਂ ਨਾਲ ਸਬੰਧਤ ਬਿੱਲਾਂ ਵਿੱਚ ਬਿਜਲੀ ਸੋਧ ਬਿੱਲ 2021, ਬੈਂਕਿੰਗ ਕਾਨੂੰਨ ਸੋਧ ਬਿੱਲ 2021, ਪੈਨਸ਼ਨ ਸੁਧਾਰ ਨਾਲ ਸਬੰਧਤ ਪੀਐਫਆਰਡੀਏ ਸੋਧ ਬਿੱਲ, ਦੀਵਾਲੀਆਪਨ ਤੇ ਦੀਵਾਲੀਆਪਨ ਦੂਜਾ ਸੋਧ ਬਿੱਲ 2021, ਊਰਜਾ ਸੰਭਾਲ ਸੋਧ ਬਿੱਲ-2021, ਚਾਰਟਰਡ ਅਕਾਊਂਟੈਂਟਸ, ਕਾਸਟ ਐਂਡ ਵਰਕਸ ਅਕਾਊਂਟੈਂਟਸ, ਕੰਪਨੀ ਸੈਕਟਰੀਜ਼ ਸੋਧ ਬਿੱਲ 2021 ਸ਼ਾਮਲ ਹਨ।

ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਦੱਸਿਆ ਕਿ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਆਰਥਿਕ ਸੁਧਾਰਾਂ ਨਾਲ ਸਬੰਧਤ ਕੁਝ ਅਹਿਮ ਬਿੱਲਾਂ ਸਮੇਤ 30 ਬਿੱਲ ਪੇਸ਼ ਕੀਤੇ ਜਾਣਗੇ, ਜਿਨ੍ਹਾਂ ‘ਚ ਕੁਝ ਬਕਾਇਆ ਬਿੱਲ ਸ਼ਾਮਲ ਹਨ। ਵਿਰੋਧੀ ਧਿਰ ਨੂੰ ਇਨ੍ਹਾਂ ਅਹਿਮ ਬਿੱਲਾਂ ‘ਤੇ ਚਰਚਾ ਕਰਨ ਦੀ ਅਪੀਲ ਕੀਤੀ ਗਈ ਹੈ। ਸੈਸ਼ਨ ਦੇ ਪਹਿਲੇ ਦਿਨ ਲੋਕ ਸਭਾ ਵਿੱਚ ਤਿੰਨ ਖੇਤੀ ਕਾਨੂੰਨ ਰੱਦ ਕਰਨ ਸਬੰਧੀ ਬਿੱਲ ਪੇਸ਼ ਕੀਤਾ ਜਾਵੇਗਾ।

ਉਧਰ, ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਸਰਕਾਰ ਵੱਲੋਂ ਅੱਜ ਸੱਦੀ ਸਰਬ ਪਾਰਟੀ ਮੀਟਿੰਗ ਜ਼ਿਆਦਾਤਰ ਵਿਰੋਧੀ ਪਾਰਟੀਆਂ ਨੇ ਪੈਗਾਸਸ ਜਾਸੂਸੀ ਵਿਵਾਦ, ਮਹਿੰਗਾਈ ਤੇ ਬੇਰੁਜ਼ਗਾਰੀ ‘ਤੇ ਚਰਚਾ ਦੀ ਮੰਗ ਕੀਤੀ। ਸੂਤਰਾਂ ਨੇ ਕਿਹਾ ਕਿ ਵਿਰੋਧੀ ਨੇਤਾਵਾਂ ਨੇ ਪੱਛਮੀ ਬੰਗਾਲ ਸਮੇਤ ਕੁਝ ਰਾਜਾਂ ਵਿਚ ਬੀਐਸਐਫ ਦੇ ਘੇਰੇ ਨੂੰ ਵਿਧਾਉਣ ਦਾ ਮਾਮਲਾ ਵੀ ਚੁੱਕਿਆ। ਤ੍ਰਿਣਮੂਲ ਕਾਂਗਰਸ ਦੇ ਨੇਤਾਵਾਂ ਸੁਦੀਪ ਬੰਦੋਪਾਧਿਆਏ ਤੇ ਡੈਰੇਕ ਓ ਬ੍ਰਾਇਨ ਨੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਲਿਆਉਣ ਦੀ ਗੱਲ ਕੀਤੀ।

LEAVE A REPLY

Please enter your comment!
Please enter your name here