*ਓ.ਪੀ. ਸੋਨੀ ਨੇ ਮੁੱਖ ਮੰਤਰੀ ਮੋਤੀਆ ਮੁਕਤ ਅਭਿਆਨ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ*

0
33

ਚੰਡੀਗੜ੍ਹ, 30 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ ) : ਉਪ ਮੁੱਖ ਮੰਤਰੀ ਓ.ਪੀ.ਸੋਨੀ ਜਿਨ੍ਹਾਂ ਕੋਲ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦਾ ਚਾਰਜ ਵੀ ਹੈ, ਨੇ ਅੱਜ ਇਥੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੋਤੀਆਬਿੰਦ ਮੁਕਤ ਮੁਹਿੰਮ ਲਈ ਗਿਆਰਾਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। 
ਇਹ ਮੁਹਿੰਮ ਪੰਜਾਬ ਵਿੱਚੋਂ ਚਿੱਟੇ ਮੋਤੀਏ ਦੀ ਬਿਮਾਰੀ ਦੇ ਖਾਤਮੇ ਲਈ ਸਰਕਾਰ ਦੇ ਨਵੀਨਤਮ ਲੋਕ ਭਲਾਈ ਉਪਾਵਾਂ ਦੇ ਅਨੁਰੂਪ ਇੱਕ ਅਹਿਮ ਕਦਮ ਹੈ।

ਇਸ ਮੁਹਿੰਮ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਓ.ਪੀ.ਸੋਨੀ ਨੇ ਦੱਸਿਆ ਕਿ 26 ਨਵੰਬਰ ਤੋਂ 31 ਦਸੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਬ ਡਵੀਜ਼ਨ ਪੱਧਰ ‘ਤੇ 518 ਅੱਖਾਂ ਦੇ ਕੈਂਪ ਲਗਾਏ ਜਾ ਰਹੇ ਹਨ।ਇਨ੍ਹਾਂ ਕੈਂਪਾਂ ਵਿੱਚ ਲੋਕਾਂ ਦੀ ਮੋਤੀਆਬਿੰਦ ਦੀ ਜਾਂਚ ਕੀਤੀ ਜਾਵੇਗੀ। ਮੋਤੀਆ ਪ੍ਰਭਾਵਿਤ ਵਿਅਕਤੀਆਂ ਦੀ ਪਛਾਣ ਦੇ 15 ਦਿਨਾਂ ਦੇ ਅੰਦਰ-ਅੰਦਰ ਅੱਖਾਂ ਦਾ ਆਪ੍ਰੇਸ਼ਨ, ਐਨਕਾਂ, ਭੋਜਨ ਦਾ ਪ੍ਰਬੰਧ, ਆਵਾਜਾਈ ਦੀਆਂ ਸਹੂਲਤਾਂ, ਦਵਾਈਆਂ ਅਤੇ ਲੈਬ ਟੈਸਟ ਆਦਿ ਵਰਗੀਆਂ ਮੁਫਤ ਸਹੂਲਤਾਂ ਦਿੱਤੀਆਂ ਜਾਣਗੀਆਂ। ਪੰਜਾਬ ਸਰਕਾਰ ਲੋਕਾਂ ਨੂੰ ਮੋਤੀਆਬਿੰਦ ਤੋਂ ਛੁਟਕਾਰਾ ਦਿਵਾਉਣ ਲਈ ਵਚਨਬੱਧ ਹੈ। ਇਸ ਸਬੰਧੀ ਪਿੰਡ ਪੱਧਰ ‘ਤੇ ਪੈਰਾਮੈਡੀਕਲ ਸਟਾਫ਼ ਅਤੇ ਆਸ਼ਾ ਵੱਲੋਂ ਸਰਵੇ ਕਰਕੇ ਮੋਤੀਆਬਿੰਦ ਦੇ ਮਰੀਜ਼ਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਇਨ੍ਹਾਂ ਕੈਂਪਾਂ ਲਈ ਰੈਫ਼ਰ ਕੀਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਮੁਹਿੰਮ ਦਾ ਲਾਭ ਉਠਾ ਸਕਣ |
 ਜਿਕਰਯੋਗ ਹੈ ਕਿ ਅੱਜ ਹਰੀ ਝੰਡੀ ਦੇ ਕੇ ਰਵਾਨਾ ਕੀਤੀ ਗਈ ਜਾਗਰੂਕਤਾ ਵੈਨਾਂ ਇਸ ਮੁਹਿੰਮ ਦੌਰਾਨ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਗੀਆਂ ਅਤੇ ਅਗਲੇ ਇੱਕ ਮਹੀਨੇ ਤੱਕ ਪਿੰਡ-ਪਿੰਡ ਜਾ ਕੇ ਇਸ ਮੁਹਿੰਮ ਸਬੰਧੀ ਜਾਗਰੂਕਤਾ ਪੈਦਾ ਕੀਤੀ ਜਾਵੇਗੀ, ਤਾਂ ਜੋ ਵੱਧ ਤੋਂ ਵੱਧ ਲੋਕਾਂ ਦਾ ਮੋਤੀਆਬਿੰਦ ਦਾ ਇਲਾਜ ਕੀਤਾ ਜਾ ਸਕੇ। ਇਸ ਮੁਹਿੰਮ ਦੇ ਵੇਰਵੇ ਅਖ਼ਬਾਰਾਂ ਦੇ ਨਾਲ-ਨਾਲ ਰੇਡੀਓ ‘ਤੇ ਵੀ ਲਗਾਤਾਰ ਦਿੱਤੇ ਜਾ ਰਹੇ ਹਨ। ਸੋਸ਼ਲ ਮੀਡੀਆ ‘ਤੇ ਵੀ ਇਸ ਬਾਰੇ ਜਾਗਰੁਕਤਾ ਮੁਹਿੰਮ ਚਲਾਈ ਜਾ ਰਹੀ ਹੈ। ਮੁਹਿੰਮ ਦੀ ਸਫ਼ਲਤਾ ਲਈ ਗੈਰ ਸਰਕਾਰੀ ਸੰਸਥਾਵਾਂ ਦੇ ਨਾਲ-ਨਾਲ ਪ੍ਰਾਈਵੇਟ ਪ੍ਰੈਕਟੀਸ਼ਨਰ ਵੀ ਇਸ ਮੁਹਿੰਮ ਆਪਣਾ ਯੋਗਦਾਨ ਪਾ ਰਹੇ ਹਨ।ਸ੍ਰੀ ਸੋਨੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਤਾਂ ਜੋ ਵੱਧ ਤੋਂ ਵੱਧ ਗਿਣਤੀ ਵਿੱਚ ਮੋਤੀਆਬਿੰਦ ਤੋਂ ਪੀੜਤ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਇਲਾਜ ਕੀਤਾ ਜਾ ਸਕੇ।
ਇਸ ਮੌਕੇ ਸਕੱਤਰ ਸਿਹਤ ਵਿਕਾਸ ਗਰਗ, ਸ਼੍ਰੀ ਕੁਮਾਰ ਰਾਹੁਲ,ਐਮ.ਡੀ.ਐਨ.ਐਚ.ਐਮ, ਭੁਪਿੰਦਰ ਸਿੰਘ ਐਮ.ਡੀ.ਪੀ.ਐਚ.ਐਸ.ਸੀ., ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਅੰਦੇਸ਼,ਡਿਪਟੀ ਡਾਇਰੈਕਟਰ੍ ਨਿਸ਼ਾ ਸਾਹੀ, ਪਰੋਗਰਾਮ ਅਫਸਰ ਡਾ. ਨੀਤੀ ਸਿੰਗਲਾ , ਪਰੋਗਰਾਮ ਅਫਸਰ ਡਾ. ਇੰਦਰਦੀਪ ਕੌਰ ਅਤੇ ਸਟੇਟ ਮਾਸ ਮੀਡੀਆ ਅਫ਼ਸਰ ਪਰਮਿੰਦਰ ਸਿੰਘ ਹਾਜਰ ਸਨ।—————

LEAVE A REPLY

Please enter your comment!
Please enter your name here