*ਅਕਾਲੀ ਦਲ ਸੰਯੁਕਤ ਦੀ ਮੀਟਿੰਗ ਨੇ ਧਾਰਿਆ ਵੱਡੀ ਰੈਲੀ ਦਾ ਰੂਪ ਸੂਬੇ ਦੇ ਵੋਟਰਾਂ ਦਾ ਅਕਾਲੀ ਕਾਂਗਰਸੀ ਅਤੇ ਆਪ ਤੋਂ ਉੱਡ ਚੁੱਕਿਆ ਵਿਸ਼ਵਾਸ- ਪਰਮਿੰਦਰ ਢੀਂਡਸਾ*

0
42

ਸਰਦੂਲਗੜ/ਝੁਨੀਰ 4 ਦਸੰਬਰ (ਸਾਰਾ ਯਹਾਂ/ਬਲਜੀਤ ਪਾਲ): ਅਕਾਲੀ ਦਲ ਸੰਯੁਕਤ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਵਿੱਤ ਮੰਤਰੀ ਪੰਜਾਬ ਵੱਲੋਂ ਅੱਜ ਹਲਕਾ ਸਰਦੂਲਗਡ਼੍ਹ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਡੇਰਾ ਬਾਬਾ ਧਿਆਨ ਦਾਸ ਝੁਨੀਰ ਵਿਖੇ ਭਾਰੀ ਗਿਣਤੀ ਵਿਚ ਇਕੱਠੇ ਹੋਏ ਵਰਕਰਾਂ ਨੂੰ ਸੰਬੋਧਨ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੂਬੇ ਨੂੰ ਅਕਾਲੀ ਅਤੇ ਕਾਂਗਰਸੀਆਂ ਨੇ ਕੰਗਾਲ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਅਤੇ ਮੁੱਖ ਮੰਤਰੀ ਚਰਨਜੀਤ ਚੰਨੀ ਕੋਲ ਲਾਰਿਆਂ ਤੋਂ ਬਿਨਾਂ ਹੋਰ ਕੁਝ ਵੀ ਨਹੀਂ। ਉਨ੍ਹਾਂ ਕਿਹਾ ਅਕਾਲੀ, ਕਾਂਗਰਸੀ ਅਤੇ ਆਮ ਆਦਮੀ ਪਾਰਟੀ ਵਾਲੇ ਲਾਲਚ ਦੇਕੇ ਅਸਿੱਧੇ ਤੌਰ ਤੇ ਲੋਕਾਂ ਦੀਆਂ ਵੋਟਾਂ ਖ਼ਰੀਦਣੀਆਂ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਉਕਤ ਪਾਰਟੀਆਂ ਤਰ੍ਹਾਂ ਤਰ੍ਹਾਂ ਦੇ ਵਾਅਦੇ ਕਰਕੇ ਬਿਜਲੀ ਮੁਆਫ ਕਰਨ ਦੀ ਗੱਲ ਕਰ ਰਹੀਆਂ ਹਨ ਪਰ ਜੇ ਅੰਕੜੇ ਲਗਾਏ ਜਾਣ ਤਾਂ ਦੋ ਹਜ਼ਾਰ ਕਰੋੜ ਰੁਪਏ ਦਾ ਪ੍ਰਤੀ ਮਹੀਨਾ ਸੂਬਾ ਸਰਕਾਰ ਨੂੰ ਬਿਜਲੀ ਮੁਆਫ਼ੀ ਦਾ ਬੋਝ ਭਰਨਾ ਪਵੇਗਾ ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਆਮਦਨ ਦੇ ਵਸੀਲੇ ਪੈਦਾ ਕਰਨ ਦੀ ਥਾਂ ਸੂਬਾ ਵਾਸੀਆਂ ਨੂੰ ਲਾਲਚ ਦੇ ਕੇ ਭਰਮਾਉਣਾ ਚਾਹੁੰਦੇ ਹਨ ਪਰ ਸੂਬਾ ਵਾਸੀ ਸਭ ਜਾਣ ਚੁੱਕੇ ਹਨ ਉਹ ਇਨ੍ਹਾਂ ਦੇ ਕਿਸੇ ਵੀ ਤਰ੍ਹਾਂ ਦੇ ਲਾਲਚ ਵਿੱਚ ਨਹੀਂ ਆਉਣਗੇ ਅਤੇ ਇਨ੍ਹਾਂ ਤਿੰਨਾਂ ਪਾਰਟੀਆਂ ਨੂੰ ਪੰਜਾਬ ਵਿੱਚੋਂ ਚਲਦਾ ਕਰਕੇ ਇਮਾਨਦਾਰ ਅਤੇ ਸਾਫ਼ ਸੁਥਰੇ ਅਕਸ਼ ਵਾਲੇ ਉਮੀਦਵਾਰਾਂ ਨੂੰ ਅੱਗੇ ਲਿਆ ਕੇ ਪੰਜਾਬ ਦਾ ਭਲਾ ਕਰਨ ਚ ਆਪਣਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਹਲਕਾ ਸਰਦੂਲਗਡ਼੍ਹ ਦੇ ਇਮਾਨਦਾਰ, ਮਿਹਨਤੀ ਅਤੇ ਸਾਫ ਸਵੀ ਵਾਲੇ ਆਗੂ ਗੁਰਸੇਵਕ ਸਿੰਘ ਸਾਬਕਾ ਸਰਪੰਚ ਝੁਨੀਰ ਜੋ ਦਿਨ ਰਾਤ ਇਕ ਕਰ ਕੇ ਪਾਰਟੀ ਲਈ ਮਿਹਨਤ ਕਰ ਰਹੇ ਹਨ ਉਨ੍ਹਾਂ ਦੀ ਇਹ ਮਿਹਨਤ ਦਾ ਪਾਰਟੀ ਜ਼ਰੂਰ ਮੁੱਲ ਪਾਵੇਗੀ। ਉਨ੍ਹਾਂ ਕਿਹਾ ਕਿ ਸਾਡਾ ਕਿਸੇ ਵੀ ਪਾਰਟੀ ਨਾਲ ਅਜੇ ਤਕ ਗੱਠਜੋੜ ਕਰਨ ਦਾ ਕੋਈ ਵਿਚਾਰ ਨਹੀਂ ਹਾਂ ਜੇ ਲੋੜ ਪਈ ਤਾਂ ਆਪਣੀ ਵਿਚਾਰਧਾਰਾ ਨਾਲ ਮਿਲਨ ਵਾਲੇ ਇਮਾਨਦਾਰ ਅਤੇ ਚੰਗੀ ਛਵੀ ਵਾਲੇ ਵਿਅਕਤੀਆਂ ਨਾਲ ਗੱਠਜੋੜ ਕਰਕੇ ਪੰਜਾਬ ਚ ਨਵੀਂ ਸਰਕਾਰ ਬਣਾ ਕੇ ਪੰਜਾਬ ਨੂੰ ਫਿਰ ਤੋਂ ਖੁਸ਼ਹਾਲੀ ਦੀਆਂ ਲੀਹਾਂ ਤੇ ਲੈ ਕੇ ਆਵਾਂਗੇ। ਉਨਾਂ ਕਿਹਾ ਕਿ ਜਲਦੀ ਹੀ ਪਾਰਟੀ ਵੱਲੋਂ ਇਮਾਨਦਾਰ ਅਤੇ ਚੰਗੀ ਛਵੀ ਵਾਲੇ ਵਿਅਕਤੀਆਂ ਦੀ ਹਲਕਾ ਇੰਚਾਰਜ ਅਤੇ ਉਮੀਦਵਾਰਾਂ ਵਜੋਂ ਨਿਯੁਕਤੀ ਕੀਤੀ ਜਾਵੇਗੀ। ਇਸ ਮੌਕੇ ਬੋਲਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਭਾਰੀ ਗਿਣਤੀ ਹੋਏ ਇਕੱਠ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਹਲਕੇ ਦੇ ਵੋਟਰ ਅਕਾਲੀ, ਕਾਂਗਰਸੀ ਅਤੇ ਆਮ ਆਦਮੀ ਪਾਰਟੀ ਤੋਂ ਮੂੰਹ ਮੋੜ ਚੁੱਕੇ ਹਨ ਅਤੇ ਉਹ ਅਕਾਲੀ ਦਲ ਸੰਯੁਕਤ ਨਾਲ ਜੁਡ਼ ਕੇ ਸੂਬੇ ਵਿੱਚ ਅਕਾਲੀ ਦਲ ਸੰਯੁਕਤ ਸਰਕਾਰ ਬਣਾਉਣ ਲਈ ਉਤਾਵਲੇ ਹਨ। ਇਸ ਮੌਕੇ ਸੁਖਵਿੰਦਰ ਸਿਘ ਅੋੌਲਖ, ਮਹਿਕਪ੍ਰੀਤ ਕੌਰ ਖਾਲਸਾ ਪ੍ਰਧਾਨ ਮਹਿਲਾ ਵਿੰਗ ਪੰਜਾਬ, ਅੇੈਡਵੋਕੇਟ ਰਮਨਦੀਪ ਕੌਰ ਭੱਠਲ ਬਲਾਰਾ ਪੰਜਾਬ, ਮਨਜੀਤ ਸਿੰਘ ਬੱਪੀਆਣਾ, ਮਿੱਠੂ ਸਿੰਘ ਕਾਹਨੇਕੇ, ਦਰਬਾਰਾ ਸਿੰਘ ਸਰਪੰਚ ਝੁਨੀਰ, ਅਮਿ੍ਪਾਲ ਖਹਿਰਾ, ਭੱਪਾਂ ਘੁਰਕਣੀ, ਭਰਤਰੀ ਸ੍ਰੀ ਆਦਿ ਹਾਜਰ ਸਨ।

LEAVE A REPLY

Please enter your comment!
Please enter your name here