*ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਨਸਾ ਜੇਲ੍ਹ ਦਾ ਦੌਰਾ*

0
9

ਮਾਨਸਾ, 7 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ ) ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਐਸ.ਨਗਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਅਥਾਰਟੀ ਦੇ ਸਕੱਤਰ ਮੈਡਮ ਸ਼ਿਲਪਾ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕੈਦੀਆਂ ਤੋਂ ਉਨ੍ਹਾਂ ਦੇ ਕੇਸਾਂ ਬਾਰੇ ਜਾਣਕਾਰੀ ਇਕੱਤਰ ਕੀਤੀ। ਉਨ੍ਹਾਂ ਕੈਦੀਆਂ ਤੋਂ ਉਨ੍ਹਾਂ ਦੀਆਂ ਮਾਣਯੋਗ ਸ਼ੈਸਨ ਕੋਰਟ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਮਾਣਯੋਗ ਸੁਪਰੀਮ ਕੌਰਟ ਵਿੱਚ ਚੱਲ ਰਹੀਆਂ ਅਪੀਲਾਂ ਅਤੇ ਨਿਪਟਾਰਾ ਕੀਤੀਆਂ ਅਪੀਲਾਂ ਬਾਰੇ ਡਾਟਾ ਇੱਕਠਾ ਕੀਤਾ।

ਉਨ੍ਹਾਂ ਕੈਦੀਆਂ ਤੋਂ ਉਨ੍ਹਾਂ ਦੇ ਕੇਸਾਂ, ਵਕੀਲ ਸਹਿਬਾਨਾਂ ਅਤੇ ਅਪੀਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਜਿਨ੍ਹਾਂ ਕੈਦੀਆਂ ਨੇ ਅਪੀਲਾਂ ਉੱਚ ਅਦਾਲਤਾਂ ਵਿੱਚ ਨਹੀਂ ਦਾਇਰ ਕੀਤੀਆਂ ਗਈਆਂ, ਉਨ੍ਹਾਂ ਨੂੰ ਅਪੀਲਾਂ ਦਾਇਰ ਕਰਨ ਦੀ ਜਾਣਕਾਰੀ ਦਿੱਤੀ ਅਤੇ ਜਿਲ੍ਹਾ ਜੇਲ੍ਹ ਅਧਿਕਾਰੀਆਂ ਨੂੰ ਉਨ੍ਹਾਂ ਕੈਦੀਆਂ ਦੇ ਤੁਰੰਤ ਫਾਰਮ ਭਰਾ ਕੇ ਅਪੀਲਾਂ ਪਵਾਉਣ ਲਈ ਕਿਹਾ ਗਿਆ।

 ਇਸ ਮੌਕੇ ਉਨ੍ਹਾਂ ਔਰਤਾਂ ਕੈਦੀਆਂ ਅਤੇ ਹਵਾਲਾਤੀਆਂ ਦੇ ਵਾਰਡ ਅਤੇ ਲੰਗਰ ਹਾਲ ਦਾ ਨਿਰੀਖਣ ਕੀਤਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਜਿਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਨੇ ਜੱਜ ਸਾਹਿਬ ਨੂੰ ਆਪਣੀਆਂ ਮੈਡੀਕਲ ਸਮੱਸਿਆਂਵਾਂ ਦੱਸੀਆਂ ਉਨ੍ਹਾਂ ਨੂੰ ਹੱਲ ਕਰਨ ਲਈ ਜੇਲ੍ਹ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਨਾਲ ਰਿਟੇਨਰ ਐਡਵੋਕੇਟ ਸ਼੍ਰੀ ਰੋਹਿਤ ਸਿੰਗਲਾ ਅਤੇ ਮਿਸ ਬਲਵੀਰ ਕੌਰ  ਅਤੇ ਜੇਲ੍ਹ ਅਧਿਕਾਰੀ ਹਾਜਰ ਸਨ।

I/289217/2021

LEAVE A REPLY

Please enter your comment!
Please enter your name here