ਮਾਨਸਾ 11,ਦਸੰਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ) ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੂੰ
ਖਰੜ ਵਿਖੇ ਟੈਂਕੀ ਤੇ ਬੈਠੀਆਂ ਨੂੰ ਲਗਾਤਾਰ ਦੋ ਮਹੀਨੇ ਤੋਂ ਉੱਪਰ ਹੋ ਚੁੱਕਿਆ ਹੈ । ਪਰ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਦੀਆਂ
ਮੰਗਾਂ ਮੰਨਣ ਦੀ ਬਜਾਏ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਨੂੰ ਹਮੇਸ਼ਾ ਅਣਗੌਲਿਆ ਕੀਤਾ ਜਾ ਰਿਹਾ । ਬੀਤੇ ਦਿਨ ਜਦੋਂ ਮੁੱਖ ਮੰਤਰੀ
ਚਰਨਜੀਤ ਸਿੰਘ ਚੰਨੀ ਮਾਨਸਾ ਵਿਖੇ ਪਹੁੰਚੇ ਤਾਂ ਉੱਥੇ ਆਪਣੀਆਂ ਹੱਕੀ ਮੰਗਾਂ ਲਈ ਸਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ
ਨੂੰ ਮੁੱਖ ਮੰਤਰੀ ਦੇ ਇਸ਼ਾਰੇ ਤੇ ਡੀਐੱਸਪੀ ਗੁਰਮੀਤ ਸਿੰਘ ਵੱਲੋਂ ਬੁਰੀ ਤਰ੍ਹਾਂ ਕੁੱਟਿਆ ਗਿਆ ਤੇ ਉਨ੍ਹਾਂ ਨੂੰ ਥਾਣਿਆਂ ਵਿੱਚ ਡੱਕਿਆ ਗਿਆ । ਜਿਸ ਦੇ
ਵਿਰੋਧ ਵਜੋਂ ਅੱਜ ਬੇਰੁਜ਼ਗਾਰੀ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਸਥਾਨਕ ਬਾਲ ਭਵਨ ਮਾਨਸਾ ਵਿੱਚ ਇਕੱਠੇ ਹੋ ਕੇ ਪੰਜਾਬ ਸਰਕਾਰ ਖਿਲਾਫ
ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਹੋਇਆ ਬੱਤੀਆਂ ਵਾਲੇ ਚੌਕ ਤੱਕ ਮਾਰਚ ਕੀਤਾ ਗਿਆ । ਜਿੱਥੇ ਪਹੁੰਚ ਕੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮੁੱਖ
ਮੰਤਰੀ, ਸਿੱਖਿਆ ਮੰਤਰੀ ਤੇ ਡੀ ਐੱਸ ਪੀ ਗੁਰਮੀਤ ਸਿੰਘ ਦਾ ਪੁਤਲਾ ਫੂਕਿਆ ਗਿਆ ।
ਇਸ ਮੌਕੇ ਸੂਬਾ ਆਗੂ ਕੁਲਦੀਪ ਖੋਖਰ ਨੇ ਕਿਹਾ ਕਿ ਹੱਕੀ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਮਾਨਸਾ ਵਿਖੇ ਬੇਰੁਜ਼ਗਾਰੀ ਟੈਟ ਪਾਸ
ਅਧਿਆਪਕਾਂ ਉੱਪਰ ਮੁੱਖ ਮੰਤਰੀ ਦੇ ਇਸ਼ਾਰੇ ਤੇ ਡੀ ਐਸ ਪੀ ਗੁਰਮੀਤ ਸਿੰਘ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨੂੰ ਕੁੱਟਿਆ ਗਿਆ ਤੇ ਬੇਰੁਜ਼ਗਾਰ
ਅਧਿਆਪਕਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਕਾਂਗਰਸ ਸਰਕਾਰ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨੂੰ ਦੀ ਆਵਾਜ਼ ਦਬਾਉਣ ਲਈ ਲਾਠੀਚਾਰਜ
ਕੀਤਾ ਜਾ ਰਿਹਾ ਹੈ । ਜੇਕਰ ਕਾਂਗਰਸ ਸਰਕਾਰ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਆਉਣ ਵਾਲੇ 2022
ਵਿਧਨਾ ਸਭਾ ਚੋਣਾਂ ਜੁਆਬ ਦੇਣਾ ਪਵੇਗਾ । ਬੇਰੁਜ਼ਗਾਰ ਅਧਿਆਪਕਾਂ ਵਲੋਂ 2022 ਵਿਧਾਨਸਭਾ ਚੋਣਾਂ ਵਿੱਚ ਕਾਂਗਰਸ ਸਰਕਾਰ ਖਿਲਾਫ ਮੁਹਿੰਮ
ਚਲਾਈ ਜਾਵੇਗੀ । ਇਸ ਮੌਕੇ ਮੰਗਲ ਰੜ੍ਹ ਨੇ ਕਿਹਾ ਕਿ ਬੇਰੁਜ਼ਗਾਰ ਅਧਿਆਪਕਾਂ ਦਾ ਸੰਘਰਸ਼ ਉਦੋਂ ਤਕ ਜ਼ਾਰੀ ਰਹੇਗਾ ਜਦੋਂ ਤੱਕ ਬੇਰੁਜ਼ਗਾਰ
ਅਧਿਆਪਕਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤੇ ਆਉਣ ਵਾਲੇ ਸਮੇਂ ਵਿੱਚ 14 ਦਸੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਚਰਨਜੀਤ ਚੰਨੀ ਦਾ
ਵਿਰੋਧ ਕੀਤਾ ਜਾਵੇਗਾ । ਜਿਸ ਦੌਰਾਨ ਜੋ ਵੀ ਜਾਨੀ ਮਾਲੀ ਨੁਕਸਾਨ ਹੋਵੇਗਾ ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ । ਹੋਰਨਾਂ
ਤੋਂ ਇਲਾਵਾ ਡੀ.ਟੀ.ਐਫ. ਦੇ ਸੂਬਾ ਮੀਤ ਪ੍ਰਧਾਨ ਗੁਰਪਿਆਰ ਸਿੰਘ ਕੋਟਲੀ, ਕਰਮਜੀਤ ਤਾਮਕੋਟ ਜਿਲ੍ਹਾ ਪ੍ਰਧਾਨ ਡੀ.ਟੀ.ਐਫ., ਹਰਦੀਪ ਸਿੱਧੂ
ਜਿਲ੍ਹਾ ਪ੍ਰਧਾਨ ਈ.ਟੀ.ਟੀ. ਅਧਿਆਪਕ ਯੂਨੀਅਨ, ਚਰਨਪਾਲ ਸਿੰਘ ਈ.ਜੀ.ਐਸ. ਆਗੂ, ਦਰਸ਼ਨ ਸਿੰਘ ਸੰਧੂ, ਪੀ.ਡਬਲਿਯੂ.ਡੀ. ਫੀਲਡ
ਵਰਕਸ਼ਾਪ ਯੂਨੀਅਨ, ਮੇਜਰ ਸਿੰਘ ਦੂਲੋਵਾਲ, ਜੱਗਾ ਸਿੰਘ ਅਲੀਸ਼ੇਰ, ਧਰਮਿੰਦਰ ਸਿੰਘ ਹੀਰੇਵਾਲਾ, ਦਰਸ਼ਨ ਸਿੰਘ ਅਲੀਸ਼ੇਰ, ਹਰਜਿੰਦਰ ਝੁਨੀਰ
ਬੇਰੁਜਗਾਰ ਸਾਝਾ ਮੋਰਚਾ, ਬਿੱਕਰ ਮੰਘਾਣੀਆਂ, ਬਾਬੂ ਸਿੰਘ ਫਤਿਹਪੁਰ, ਰਾਮ ਸਿੰਘ ਭੈਣੀਬਾਘਾ ਜਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ
ਉਗਰਾਹਾਂ, ਡਾ. ਵਿਜੇ ਸਿੰਗਲਾ ਆਮ ਆਦਮੀ ਪਾਰਟੀ, ਪ੍ਰੇਮ ਕੁਮਾਰ ਅਰੋੜਾ, ਸ੍ਰੋਮਣੀ ਅਕਾਲੀ ਦਲ ਬਾਦਲ, ਗੁਰਪ੍ਰੀਤ ਸਿੰਘ ਭੁੱਚਰ ਆਮ
ਆਦਮੀ ਪਾਰਟੀ, ਗੁਰਸੰਗਤ ਸਿੰਘ ਬੁਢਲਾਡਾ, ਜੱਗਾ ਬੋਹਾ, ਗਗਨਦੀਪ ਕੌਰ ਖਿਆਲਾ ਆਦਿ ਆਗੂਆਂ ਨੇ ਸੰਬੋਧਨ ਕੀਤਾ।