*ਕਿਸਾਨ ਫਿਰ ਭੜਕੇ, ਟੋਲ ਪਲਾਜਿਆਂ ਤੋਂ ਧਰਨੇ ਚੁੱਕਣ ਤੋਂ ਇਨਕਾਰ*

0
49

ਲੁਧਿਆਣਾ/ਅੰਮ੍ਰਿਤਸਰ 15,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼) : ਕਿਸਾਨ ਇੱਕ ਵਾਰ ਫਿਰ ਔਖੇ ਹੋ ਗਏ ਹਨ। ਉਨ੍ਹਾਂ ਨੇ ਟੋਲ ਪਲਾਜਿਆਂ ਤੋਂ ਧਰਨਾ ਨਾ ਚੁੱਕਣ ਦਾ ਐਲਾਨ ਕਰ ਦਿੱਤਾ ਹੈ। ਕਿਸਾਨਾਂ ਨੇ ਟੋਲ ਦੇ 40 ਫੀਸਦੀ ਤਕ ਰੇਟ ਵਧਾਏ ਜਾਣ ਦੇ ਖਦਸ਼ੇ ਦੇ ਚੱਲਦਿਆਂ ਇਹ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਹੈ ਕਿ ਜਿੰਨਾਂ ਚਿਰ ਪਹਿਲਾਂ ਵਾਲੇ ਪਰਚੀ ਦੇ ਰੇਟ ਲਾਗੂ ਨਹੀਂ ਹੁੰਦੇ, ਟੋਲ ਪਲਾਜੇ ਖਾਲੀ ਨਹੀਂ ਕੀਤੇ ਜਾਣਗੇ।

ਕਿਸਾਨ ਲੀਡਰ ਹਰਜਿੰਦਰ ਸਿੰਘ ਟਾਂਡਾ ਨੇ ਦੱਸਿਆ ਕਿ ਭਾਵੇਂਕਿ ਕੰਪਨੀ ਨੇ ਰੇਟ ਸੂਚੀ ਨਹੀਂ ਲਾਈ ਪਰ ਸਾਡੇ ਕੋਲ ਪੱਕੀ ਜਾਣਕਾਰੀ ਹੈ ਕਿ ਕੰਪਨੀ ਨੇ 40 ਫੀਸਦੀ ਤਕ ਰੇਟ ਵਧਾ ਦਿੱਤੇ ਹਨ ਜੋ ਬਿਲਕੁੱਲ ਬਰਦਾਸ਼ਤ ਨਹੀਂ ਹੋਣਗੇ। ਟਾਂਡਾ ਨੇ ਕਿਹਾ ਕਿ ਜੇਕਰ ਅੱਜ ਕੰਪਨੀ ਵੱਧ ਰੇਟ ਲਾਗੂ ਕਰਦੀ ਹੈ ਤਾਂ ਲੋਕਾਂ ‘ਤੇ ਬੋਝ ਪਵੇਗਾ ਤੇ ਲੋਕਾਂ ਦੀਆਂ ਨਜਰਾਂ ‘ਚ ਅਸੀਂ ਦੋਸ਼ੀ ਹੋਵਾਂਗੇ ਜੋ ਬਿਲਕੁੱਲ ਬਰਦਾਸ਼ਤ ਨਹੀਂ ਹੋਵੇਗਾ।

ਕਿਸਾਨ ਆਗੂ ਨਿਰਵੈਲ ਸਿੰਘ ਡਾਲੇਕੇ ਨੇ ਕਿਹਾ ਕਿ ਕੰਪਨੀ/ਸਰਕਾਰ ਸਾਨੂੰ ਭਰੋਸਾ ਦੇਵੇ ਕਿ ਰੇਟ ਨਹੀਂ ਵਧਾਏ ਜਾਣਗੇ ਤਾਂ ਅਸੀਂ ਵਿਚਾਰ ਕਰਾਂਗੇ। ਫਿਲਹਾਲ ਅੱਜ ਟੋਲ ਪਲਾਜੇ ਖਾਲੀ ਨਹੀਂ ਹੋਣਗੇ ਤੇ ਧਰਨੇ ਜਾਰੀ ਰਹਿਣਗੇ। ਜੰਡਿਆਲਾ ਗੁਰੂ ‘ਚ ਕਿਸਾਨ ਜਥੇਬੰਦੀਆਂ ਦੀ ਮੀਟਿੰਗ ‘ਚ ਫੈਸਲਾ ਲਿਆ ਗਿਆ ਹੈ।

ਉੱਥੇ ਹੀ ਇਸ ਟੋਲ ਪਲਾਜਾ ਦੇ ਮੈਨੇਜਰ ਨੇ ਕਿਹਾ ਜੇ ਕਿਸਾਨ ਯੂਨੀਅਨ ਵੱਲੋਂ ਟੋਲ ਪਲਾਜ਼ਾ ਖਾਲੀ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਨੂੰ ਦੇਖਦੇ ਹੋਏ ਉਨ੍ਹਾਂ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪਰ ਕਿਸਾਨ ਯੂਨੀਅਨ ਵੱਲੋਂ ਫੇਰ ਤੋਂ ਟੋਲ ਪਲਾਜ਼ਾ ਬੰਦ ਰੱਖਣ ਦੇ ਆਦੇਸ਼ ਬਾਰੇ ਉਹ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੀਤੇ ਵੀ ਜ਼ਿਆਦਾ ਰੇਟ ਨਹੀਂ ਵਧਾਏ ਗਏ। ਉਨ੍ਹਾਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕੀਤਾ ਜਾਵੇਗਾ।

ਲਾਡੋਵਾਲ ਟੌਲ ਪਲਾਜ਼ਾ ਉਪਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕੀਤਾ ਐਲਾਨ ਨਹੀਂ ਖੋਲੇ ਜਾਣਗੇ ਟੋਲ ਪਲਾਜ਼ਾ । । ਕਿਹਾ ਕਿ ਕਈ ਟੋਲ ਪਲਾਜ਼ਿਆਂ ਉਪਰ ਵਧਾਏ ਗਏ ਨੇ ਬਹੁਤ ਜ਼ਿਆਦਾ ਰੇਟ । ਉੱਥੇ ਹੀ ਟੋਲ ਪਲਾਜ਼ਾ ਮੈਨੇਜਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਹਨ ਪੂਰੀਆਂ ਤਿਆਰੀਆਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰ ਕੇ ਕੀਤਾ ਜਾਵੇਗਾ ਮਸਲਾ ਹੱਲ।

LEAVE A REPLY

Please enter your comment!
Please enter your name here