*ਫਰਵਰੀ ‘ਚ ਹੋਣਗੀਆਂ ਪੰਜਾਬ ਵਿਧਾਨ ਸਭਾ ਚੋਣਾਂ, ਚੋਣ ਕਮਿਸ਼ਨ ਵੱਲੋਂ ਪੂਰੀ ਸਖਤੀ*

0
156

ਚੰਡੀਗੜ੍ਹ 17,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਕਰਵਾਉਣ ਦੀ ਤਿਆਰੀ ਖਿੱਚ ਦਿੱਤੀ ਹੈ। ਚੋਣ ਕਮਿਸ਼ਨ ਨੇ ਸਪਸ਼ਟ ਕੀਤਾ ਹੈ ਕਿ ਚੋਣਾਂ ਫਰਵਰੀ 2022 ਵਿੱਚ ਹੀ ਹੋਣਗੀਆਂ ਤੇ ਇਸ ਲਈ ਅਧਿਕਾਰੀ ਨਿਰਪੱਖਤਾ ਨਾਲ ਕੰਮ ਕਰਨ। ਇਸ ਤੋਂ ਤੈਅ ਹੈ ਕਿ ਜਨਵਰੀ ਦੇ ਸ਼ੁਰੂ ਵਿੱਚ ਚੋਣ ਜ਼ਾਬਤਾ ਲੱਗ ਸਕਦਾ ਹੈ।

ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰ ਦੀ ਅਗਵਾਈ ਵਾਲੇ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਉਹ ਨਿਰਪੱਖਤਾ ਨਾਲ ਕੰਮ ਕਰਨ ਨਹੀਂ ਤਾਂ ਕਾਰਵਾਈ ਕੀਤੀ ਜਾਵੇਗੀ। ਦਰਅਸਲ ਵੱਡੀਆਂ ਸਿਆਸੀ ਪਾਰਟੀਆਂ ਨੇ ਸ਼ਿਕਾਇਤ ਕੀਤੀ ਸੀ ਕਿ ਸਰਕਾਰ ਵੱਲੋਂ ਚੋਣਾਂ ‘ਚ ਆਪਣੇ ਲਈ ਕੰਮ ਕਰਨ ਵਾਲੇ ਅਧਿਕਾਰੀ ਨਿਯੁਕਤ ਕੀਤੇ ਜਾ ਰਹੇ ਹਨ, ਜਿਸ ‘ਤੇ ਚੋਣ ਕਮਿਸ਼ਨ ਨੇ ਸਖਤ ਰੁਖ ਅਖਤਿਆਰ ਕੀਤਾ ਹੈ।

ਕਮਿਸ਼ਨ ਨੇ ਕਿਹਾ ਕਿ ਫਰਵਰੀ 2022 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਅਧਿਕਾਰੀ ਨਿਰਪੱਖਤਾ ਨਾਲ ਕੰਮ ਕਰਨ। ਸ਼ਰਾਬ, ਪੈਸੇ ਤੇ ਨਸ਼ੇ ਆਦਿ ਦੀ ਵੰਡ ਸਬੰਧੀ ਕਮਿਸ਼ਨ ਵਿਸ਼ੇਸ਼ ਸਖ਼ਤੀ ਰੱਖੇਗਾ। ਚੋਣ ਕਮਿਸ਼ਨਰ ਨੇ ਕਿਹਾ ਕਿ ਸਿਆਸੀ ਪਾਰਟੀਆਂ ਵੱਲੋਂ ਅਧਿਕਾਰੀਆਂ ਦੀਆਂ ਵਾਰ-ਵਾਰ ਬਦਲੀਆਂ ਤੇ ਚੋਣਾਂ ਵਿੱਚ ਪੈਸੇ, ਸ਼ਰਾਬ, ਨਸ਼ੇ ਵੰਡਣ ਦੀਆਂ ਸ਼ਿਕਾਇਤਾਂ ਕੀਤੀਆਂ ਗਈਆਂ ਹਨ।

ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰ ਨੇ ਕਿਹਾ ਕਿ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਸਥਾਨਕ ਪ੍ਰਸ਼ਾਸਨ ਦੇ ਪੱਖਪਾਤ ਰਵੱਈਏ ਤੇ ਵਿਧਾਨ ਚੋਣਾਂ ਵਿੱਚ ਸ਼ਰਾਬ, ਨਕਦੀ ਤੇ ਡਰੱਗਜ਼ ਦੀ ਦੁਰਵਰਤੋਂ ਦੇ ਮਾਮਲੇ ਉਭਾਰੇ ਹਨ। ਉਨ੍ਹਾਂ ਨੇ ਇਹ ਖੁਲਾਸਾ ਸਿਆਸੀ ਪਾਰਟੀਆਂ ਦੇ ਪ੍ਰਤੀਨਿਧਾਂ ਤੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਨ ਮਗਰੋਂ ਕੀਤਾ ਤੇ ਕਿਹਾ ਕਿ ਚੋਣ ਕਮਿਸ਼ਨ ਸੂਬੇ ਵਿੱਚ ਨਿਰਪੱਖ ਚੋਣਾਂ ਕਰਵਾਉਣ ਲਈ ਵਚਨਬੱਧ ਹੈ

ਉਨ੍ਹਾਂ ਕਿਹਾ ਕਿ ਕੁਝ ਸਿਆਸੀ ਪਾਰਟੀਆਂ ਨੇ ਇਹ ਵੀ ਸ਼ਿਕਾਇਤ ਕੀਤੀ ਹੈ ਕਿ ਸਥਾਨਕ ਪ੍ਰਸ਼ਾਸਨ ਨਿਰਧਾਰਤ ਸਰਕਾਰੀ ਗਰਾਊਂਡਾਂ ਉੱਤੇ ਰੈਲੀਆਂ ਲਈ ਪ੍ਰਵਾਨਗੀ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਹੈ ਕਿ ਵੋਟਿੰਗ ਵੇਲੇ ਈਵੀਐਮ ਸਣੇ ਵੀਵੀਪੈਟ (ਵੋਟਰ ਵੈਰੀਫਿਏਬਲ ਪੇਪਰ ਆਡਿਟ ਟਰਾਇਲ) ਦੀ 100 ਫੀਸਦ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੀ ਮੌਜੂਦਾ ਮਿਆਦ 27 ਮਾਰਚ ਨੂੰ ਖਤਮ ਹੋਵੇਗੀ

LEAVE A REPLY

Please enter your comment!
Please enter your name here