*ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦਾ ਯਤਨ ਕਰਨ ਵਾਲੇ ਦੀ ਤਸਵੀਰ ਜਾਰੀ*

0
132

ਚੰਡੀਗੜ੍ਹ 19,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼):: ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦਾ ਯਤਨ ਕਰਨ ਵਾਲੇ ਮੁਲਜ਼ਮ ਦੀ ਤਸਵੀਰ ਪੁਲਿਸ ਨੇ ਜਾਰੀ ਕਰ ਦਿੱਤੀ ਹੈ। ਕੱਲ੍ਹ ਸ਼ਾਮ ਇਸ ਸ਼ਖਸ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਸੀ ਜਿਸ ਮਗਰੋਂ ਐਸਜੀਪੀਸੀ ਟਾਸਕ ਫੋਰਸ ਨੇ ਉਸ ਨੂੰ ਮੌਕੇ ਤੇ ਹੀ ਕਾਬੂ ਕਰ ਲਿਆ ਤੇ ਗੁੱਸੇ ਵਿੱਚ ਆਏ ਲੋਕਾਂ ਨੇ ਉਸ ਨੂੰ ਕੁੱਟ-ਕੁੱਟ ਮਾਰ ਦਿੱਤਾ।

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦਾ ਯਤਨ ਕਰਨ ਵਾਲੇ ਦੀ ਤਸਵੀਰ ਜਾਰੀ

ਫਿਲਹਾਲ ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਲਈ SIT ਦਾ ਗਠਨ ਕਰ ਦਿੱਤਾ ਹੈ, ਜਿਸ ਤੋਂ ਦੋ ਦਿਨਾਂ ਅੰਦਰ ਰਿਪੋਰਟ ਮੰਗੀ ਗਈ ਹੈ। ਉਧਰ ਅੱਜ ਕਪੂਰਥਲਾ ਵਿੱਚ ਵੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਸੀ। ਪਿੰਡ ਨਿਜ਼ਾਮਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਮੁਲਜ਼ਮ ਨੂੰ ਵੀ ਮੌਕੇ ‘ਤੇ ਕਾਬੂ ਕਰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

LEAVE A REPLY

Please enter your comment!
Please enter your name here