ਚੰਡੀਗੜ੍ਹ 22,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਪੰਜਾਬ ਪੁਲਿਸ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਪੰਜਾਬ ਵਿਚ ਕਿਸਾਨਾਂ ਵਿਰੁੱਧ ਦਰਜ ਐਫਆਈਆਰ ਰੱਦ ਕਰਨ ਲਈ ਕਿਹਾ ਗਿਆ ਹੈ। ਲਾਕਡਾਊਨ ਅਤੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਵਿਰੁੱਧ ਦਰਜ FIR ਨੂੰ ਰੱਦ ਕਰਨ ਲਈ ਪੱਤਰ ਲਿਖਿਆ ਗਿਆ ਹੈ।
ਪੱਤਰ ‘ਚ ਲਿਖਿਆ ਗਿਆ ਹੈ ਕਿ ਪੰਜਾਬ ਸਰਕਾਰ ਦੀ 17 ਨਵੰਬਰ ਨੂੰ ਕਿਸਾਨਾਂ ਨਾਲ ਹੋਈ ਮੀਟਿੰਗ ‘ਚ ਵਿਚਾਰੀ ਗਈ ਮੰਗ ਨੂੰ ਧਿਆਨ ‘ਚ ਰੱਖਦਿਆਂ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ‘ਚ ਕਿਸਾਨ ਅੰਦੋਲਨ ਅਤੇ ਲਾਕਡਾਊਨ ਦੌਰਾਨ ਦਰਜ ਕੀਤੀ ਗਈ ਐਫਆਈਆਰ ਰੱਦ ਕੀਤੀ ਜਾਵੇ।
ਕਿਸਾਨ ਅੰਦੋਲਨ ਦੌਰਾਨ ਰੇਲਵੇ ਪੁਲਿਸ ਵੱਲੋਂ ਦਰਜ ਕੀਤੀਆਂ ਐਫਆਈਆਰਜ਼ ਲਈ ਰੇਲਵੇ ਪੁਲਿਸ ਤੇ ਰੇਲਵੇ ਬੋਰਡ ਨੂੰ ਲਿਖਿਆ ਗਿਆ ਹੈ। ਕਿਸਾਨਾਂ ਦਾ ਮਾਮਲਾ ਚੰਡੀਗੜ੍ਹ ਪ੍ਰਸ਼ਾਸਕ ਕੋਲ ਉਠਾਇਆ ਜਾਵੇਗਾ।