*BJP ਨਾਲ ਰਲ ਕੇ ਚੋਣਾਂ ਲੜਨਗੇ ਕੈਪਟਨ ਤੇ ਢੀਂਡਸਾ, ਤਿੰਨੇ ਪਾਰਟੀਆਂ ਦਾ ਹੋਵੇਗਾ ਜੁਆਇੰਟ ਮੈਨੀਫੈਸਟੋ*

0
57

ਚੰਡੀਗੜ੍ਹ 27,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼) : ਅੱਜ ਦਿੱਲੀ ਵਿੱਚ ਬੀਜੇਪੀ ਲੀਡਰ ਗਜੇਂਦਰ ਸ਼ੇਖਾਵਤ ਵੱਲੋਂ ਕੈਪਟਨ ਅਮਰਿੰਦਰ ਸਿੰਘ ਤੇ ਸੁਖਦੇਵ ਸਿੰਘ ਢੀਂਡਸਾ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਮਗਰੋਂ ਸ਼ੇਖਾਵਤ ਨੇ ਕਿਹਾ ਕਿ ਬੀਜੇਪੀ, ਕੈਪਟਨ ਦੀ ਅਗਵਾਈ ਵਾਲੀ ਲੋਕ ਕਾਂਗਰਸ ਪਾਰਟੀ ਤੇ ਸੁਖਦੇਵ ਢੀਂਡਸਾ ਦੀ ਪਾਰਟੀ ਅਕਾਲੀ ਦਲ ਸੰਯੁਕਤ ਮਿਲ ਕੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲੜਨਗੇ।

ਉਨ੍ਹਾਂ ਕਿਹਾ ਕਿ ਹਰ ਪਾਰਟੀ ਦੇ ਦੋ-ਦੋ ਮੈਂਬਰਾਂ ਦੀ ਇੱਕ ਕਮੇਟੀ ਬਣਾਈ ਜਾਏਗੀ। ਇਹ ਕਮੇਟੀ ਦਾ ਆਉਣ ਵਾਲੇ ਇੱਕ ਜਾਂ ਦੋ ਦਿਨਾਂ ਵਿੱਚ ਐਲਾਨ ਕੀਤਾ ਜਾਏਗਾ। ਤਿੰਨਾਂ ਹੀ ਪਾਰਟੀਆਂ ਦਾ ਜੁਆਇੰਟ ਮੈਨੀਫੈਸਟੋ ਹੋਵੇਗਾ। ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਇਸ ਸਵਾਲ ‘ਤੇ ਗਜੇਂਦਰ ਸ਼ੇਖਾਵਤ ਨੇ ਕੁਝ ਵੀ ਨਹੀਂ ਕਿਹਾ। ਇਸ ਮੀਟਿੰਗ ਵਿੱਚ ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਵੀ ਸ਼ਾਮਲ ਸੀ।

ਸੂਤਰਾਂ ਦੀ ਮੰਨੀਏ ਤਾਂ ਸੀਟ ਵੰਡ ਤੇ ਗਠਜੋੜ ਦੇ ਉਮੀਦਵਾਰਾਂ ਦੀਆਂ ਸੀਟਾਂ ‘ਤੇ ਚਰਚਾ ਵੀ ਹੋਈ ਹੈ। ਕੁੱਲ 117 ਵਿਧਾਨ ਸਭਾ ਸੀਟਾਂ ‘ਚੋਂ ਭਾਜਪਾ 70 ਤੋਂ 82 ਸੀਟਾਂ ‘ਤੇ ਚੋਣ ਲੜ ਸਕਦੀ ਹੈ ਤੇ ਬਾਕੀ ਸੀਟਾਂ ‘ਤੇ ਪਾਰਟੀ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਤੇ ਢੀਂਡਸਾ ਚੋਣ ਲੜਨਗੇ।

ਕੈਪਟਨ ਅਮਰਿੰਦਰ ਸਿੰਘ ਨੂੰ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਸੱਤਾ ਦੇ ਸੰਘਰਸ਼ ਦੌਰਾਨ ਸਤੰਬਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ। ਕਾਂਗਰਸ ਨੇ ਫਿਰ ਅਮਰਿੰਦਰ ਸਿੰਘ ਦੀ ਥਾਂ ਚਰਨਜੀਤ ਸਿੰਘ ਚੰਨੀ ਨੂੰ ਸੂਬੇ ਦੇ ਮੁੱਖ ਮੰਤਰੀ ਦਾ ਅਹੁਦਾ ਸੌਂਪਿਆ, ਜਿਸ ਤੋਂ ਬਾਅਦ ਕੈਪਟਨ ਨੇ ਕਾਂਗਰਸ ਛੱਡ ਕੇ ਆਪਣੀ ਪਾਰਟੀ ਬਣਾ ਲਈ

LEAVE A REPLY

Please enter your comment!
Please enter your name here