ਚੰਡੀਗੜ੍ਹ 29,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼)– ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਿਨੇਟ ਮੰਤਰੀ ਮਦਨ ਮੋਹਨ ਮਿੱਤਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਚੰਡੀਗੜ੍ਹ ਵਿਖੇ ਸੁਖਬੀਰ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ।
ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਦੇ ਨਾਲ ਉਨ੍ਹਾਂ ਦੇ ਪੁੱਤਰ ਤੇ ਪੰਜਾਬ ਭਾਜਪਾ ਦੇ ਸਕੱਤਰ ਐਡਵੋਕੇਟ ਅਰਵਿੰਦ ਮਿੱਤਲ ਵੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਇਸ ਮੌਕੇ ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਅਕਾਲੀ ਦਲ ਦਾ ਸੀਨੀਅਰ ਵਾਇਸ ਪ੍ਰੈਜੀਡੈਂਟ ਤੇ ਆਨੰਦਪੁਰ ਸਾਹਿਬ ਤੋਂ ਹਲਕਾ ਇੰਚਾਰਜ ਬਣਾਉਣ ਦਾ ਐਲਾਨ ਕੀਤਾ। ਮੌਕੇ ਮਿੱਤਲ ਨੇ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੇ ਹੱਕ ਲਈ ਹਮੇਸ਼ਾ ਸਟੈਂਡ ਲਿਆ ਹੈ। ਉਹ ਸੁਖਬੀਰ ਬਾਦਲ ਨੂੰ ਮੁੱਖ ਮੰਤਰੀ ਵਜੋਂ ਵੇਖਣਾ ਚਾਹੁੰਦੇ ਹਨਇਸ ਮੌਕੇ ਮਦਨ ਮੋਹਨ ਮਿੱਤਲ ਨੇ ਭਾਰੀ ਮਨ ਨਾਲ ਕਿਹਾ ਕਿ ਉਮਰ ਕਾਰਨ ਉਹਨਾਂ ਨੂੰ ਟਿਕਟ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਮਸਲਿਆਂ ‘ਤੇ ਇਕਜੁੱਟ ਹੋ ਕੇ ਫੈਸਲਾ ਲੈਣਗੇ। ਉਦਯੋਗ ਹੋਵੇ ਜਾਂ ਬਿਜਲੀ, ਮੈਂ ਉਦਯੋਗ ਮੰਤਰੀ ਰਿਹਾ ਹਾਂ, ਮੈਂ ਬਿਹਤਰ ਜਾਣਦਾ ਹਾਂ, ਹੁਣ ਬਿਜਲੀ, ਖੇਤੀਬਾੜੀ ਅਤੇ ਸ਼ਹਿਰੀ ਸਹੂਲਤਾਂ ‘ਤੇ ਕੰਮ ਕਰਕੇ ਪੰਜਾਬ ਨੂੰ ਖੁਸ਼ਹਾਲ ਬਣਾਵਾਂਗੇ ।