ਮਾਨਸਾ, 30 ਜਨਵਰੀ (ਸਾਰਾ ਯਹਾਂ/ਮੁੱਖ ਸੰਪਾਦਕ ) : ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲਿਦਾਨ ਦਿਵਸ ਮੌਕੇ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਅਤੇ ਉਨਾਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਜੇ ਅਰੋੜਾ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਸ਼ਹੀਦਾਂ ਨੂੰ ਯਾਦ ਕਰਦਿਆਂ 2 ਮਿੰਟ ਦਾ ਮੌਨ ਧਾਰਿਆ ਗਿਆ। ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਜੇ ਅਰੋੜਾ ਨੇ ਕਿਹਾ ਕਿ ਇਨਾਂ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜ਼ਾਦ ਫਿਜ਼ਾ ਦਾ ਨਿੱਘ ਮਾਣ ਰਹੇ ਹਨ। ਉਨਾਂ ਕਿਹਾ ਕਿ ਸੁਤੰਤਰਤਾ ਸੰਗਰਾਮ ਦੌਰਾਨ ਆਪਣੀ ਜਾਨਾਂ ਦੀ ਫ਼ਿਕਰ ਨਾ ਕਰਦਿਆਂ ਕੁਰਬਾਨੀਆਂ ਦਿੱਤੀਆਂ ਗਈ ਅਤੇ ਦੇਸ਼ ਨੂੰ ਆਜ਼ਾਦ ਕਰਵਾ ਕੇ ਸਾਨੂੰ ਆਜ਼ਾਦ ਫਿਜ਼ਾ ਪ੍ਰਦਾਨ ਕੀਤੀ। ਇਸ ਮੌਕੇ ਉਪ ਜ਼ਿਲਾ ਸਿੱਖਿਆ ਅਫ਼ਸਰ ਜਗਰੂਪ ਭਾਰਤੀ, ਸੁਪਰਡੈਂਟ ਜਗਸੀਰ ਸਿੰਘ, ਇੰਚਾਰਜ ਐਮ.ਏ. ਬਰਾਂਚ ਹਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੀ ਮੁਲਾਜ਼ਮ ਮੌਜੂਦ ਸਨ।