Punjab Elections 2022 02 ,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼): ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਪੰਜਾਬ ਦੇ ਡਿਪਟੀ ਸਪੀਕਰ ਅਜੈਬ ਸਿੰਘ ਨੇ ਭਦੌੜ ਤੋਂ ਚੋਣ ਲੜਨ ਵਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਅਜੈਬ ਸਿੰਘ ਦੀ ਪਤਨੀ ਮਨਜੀਤ ਕੌਰ ਨੇ ਮੰਗਲਵਾਰ ਨੂੰ ਭਦੌੜ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।
ਕਾਂਗਰਸ ਪਾਰਟੀ ਨੇ ਇਸ ਵਾਰ ਮਲੋਟ ਤੋਂ ਵਿਧਾਇਕ ਅਜੈਬ ਸਿੰਘ ਨੂੰ ਟਿਕਟ ਨਹੀਂ ਦਿੱਤੀ। ਇਸ ਤੋਂ ਨਾਰਾਜ਼ ਅਜੈਬ ਸਿੰਘ ਨੇ ਆਪਣੀ ਪਤਨੀ ਨੂੰ ਸੀ.ਐੱਮ ਚਰਨਜੀਤ ਸਿੰਘ ਖਿਲਾਫ ਮੈਦਾਨ ‘ਚ ਉਤਾਰਿਆ ਹੈ। ਹਾਲਾਂਕਿ ਕਾਂਗਰਸ ਪਾਰਟੀ ਵੱਲੋਂ ਅਜੈਬ ਸਿੰਘ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਜੇਕਰ ਅਜੈਬ ਸਿੰਘ ਦੀ ਪਤਨੀ ਨੇ ਨਾਮਜ਼ਦਗੀ ਵਾਪਸ ਨਹੀਂ ਲਈ ਤਾਂ ਕਾਂਗਰਸ ਉਨ੍ਹਾਂ ਖਿਲਾਫ ਕਾਰਵਾਈ ਕਰ ਸਕਦੀ ਹੈ।
ਹਾਲਾਂਕਿ ਕਾਂਗਰਸ ਲਈ ਮੁਸ਼ਕਿਲਾਂ ਕਾਫੀ ਵਧ ਗਈਆਂ ਹਨ। ਯੂਥ ਕਾਂਗਰਸੀ ਆਗੂ ਦਮਨ ਥਿੰਦ ਨੇ ਵੀ ਸੁਨਾਮ ਤੋਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕੀਤੀ ਹੈ। ਦਾਮਨ ਥਿੰਦ ਪਾਰਟੀ ਟਿਕਟ ਨਾ ਮਿਲਣ ਕਾਰਨ ਨਾਰਾਜ਼ ਸਨ। ਕਾਂਗਰਸ ਨੇ ਸੁਨਾਮ ਤੋਂ ਜਸਵਿੰਦਰ ਸਿੰਘ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ।