*ਮਸ਼ਹੂਰ ਕਾਮੇਡੀਅਨ ਸੁਨੀਲ ਗਰੋਵਰ ਹਸਪਤਾਲ ਦਾਖਲ, ਹੋਈ ਹਾਰਟ ਸਰਜਰੀ*

0
83

02 ,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼): ਮੁੰਬਈ: ਦ ਕਪਿਲ ਸ਼ਰਮਾ ਸ਼ੋਅ ‘ਚ ਗੁੱਥੀ ਅਤੇ ਫਿਰ ਮਸ਼ਹੂਰ ਗੁਲਾਟੀ ਦਾ ਕਿਰਦਾਰ ਨਿਭਾ ਕੇ ਕਾਮੇਡੀਅਨ ਐਕਟਰ ਦੇ ਤੌਰ ‘ਤੇ ਮਸ਼ਹੂਰ ਹੋਏ ਸੁਨੀਲ ਗਰੋਵਰ ਦਿਲ ਦੀ ਬੀਮਾਰੀ ਤੋਂ ਪੀੜਤ ਹਨ ਅਤੇ ਫਿਲਹਾਲ ਮੁੰਬਈ ਦੇ ਏਸ਼ੀਅਨ ਹਾਰਟ ਹਸਪਤਾਲ ‘ਚ ਇਲਾਜ ਅਧੀਨ ਹਨ। ਦਿਲ ਦੀ ਬੀਮਾਰੀ ਕਾਰਨ ਉਹਨਾਂ ਨੂੰ ਮੁੰਬਈ ਦੇ ਏਸ਼ੀਅਨ ਹਾਰਟ ਇੰਸਟੀਚਿਊਟ ‘ਚ ਭਰਤੀ ਕਰਵਾਇਆ ਗਿਆ ਸੀ। ਸੁਨੀਲ ਗਰੋਵਰ ਦੀ ਦਿਲ ਦੀ ਸਰਜਰੀ ਹੋਈ ਅਤੇ ਫਿਲਹਾਲ ਉਨ੍ਹਾਂ ਦੀ ਸਿਹਤ ‘ਚ ਸੁਧਾਰ ਹੋ ਰਿਹਾ ਹੈ।


ਏਬੀਪੀ ਨਿਊਜ਼ ਨੂੰ ਜਾਣਕਾਰੀ ਮਿਲੀ ਹੈ ਕਿ ਸੁਨੀਲ ਗਰੋਵਰ ਦੀ 27 ਜਨਵਰੀ ਨੂੰ ਦਿਲ ਦੀ ਸਰਜਰੀ ਹੋਈ ਸੀ ਅਤੇ ਹੁਣ ਉਨ੍ਹਾਂ ਦੀ ਸਿਹਤ ਪਹਿਲਾਂ ਨਾਲੋਂ ਕਾਫੀ ਬਿਹਤਰ ਹੈ।
ਹਸਪਤਾਲ ਦੇ ਇੱਕ ਸੂਤਰ ਨੇ ਏਬੀਪੀ ਨਿਊਜ਼ ਨੂੰ ਪੁਸ਼ਟੀ ਕੀਤੀ ਕਿ ਸੁਨੀਲ ਗਰੋਵਰ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੇ ਦਿਲ ਦੀ ਸਰਜਰੀ ਹੋਈ ਹੈ। ਸੂਤਰ ਨੇ ਏਬੀਪੀ ਨਿਊਜ਼ ਨੂੰ ਦੱਸਿਆ, “ਸੁਨੀਲ ਗਰੋਵਰ ਦੀ ਹਾਲਤ ਪਹਿਲਾਂ ਨਾਲੋਂ ਬਿਹਤਰ ਹੈ ਅਤੇ ਉਨ੍ਹਾਂ ਦੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ।” ਅਤੇ ਹੋਰ ਜਾਣਕਾਰੀ ਦੇਣ ਤੋਂ ਗੁਰੇਜ਼ ਕੀਤਾ ਜਾ ਰਿਹਾ ਹੈ। 


ਸੁਨੀਲ ਗਰੋਵਰ ਨੇ ਨਾ ਸਿਰਫ ਕਪਿਲ ਸ਼ਰਮਾ ਦੇ ਸ਼ੋਅ ਵਿੱਚ ਵੱਖ-ਵੱਖ ਕਿਰਦਾਰ ਨਿਭਾ ਕੇ ਪ੍ਰਸਿੱਧੀ ਹਾਸਲ ਕੀਤੀ, ਸਗੋਂ ਉਹ ਅਮਿਤਾਭ ਬੱਚਨ, ਧਰਮਿੰਦਰ ਤੋਂ ਲੈ ਕੇ ਕਈ ਬਾਲੀਵੁੱਡ ਅਦਾਕਾਰਾਂ ਦੀ ਨਕਲ ਕਰਨ ਲਈ ਵੀ ਜਾਣੇ ਜਾਂਦੇ ਹਨ।


ਸੁਨੀਲ ਗਰੋਵਰ ਨੇ ਸ਼ਾਹਰੁਖ ਖਾਨ ਨਾਲ ਮੈਂ ਹੂੰ ਨਾ (2004), ਆਮਿਰ ਖਾਨ ਨਾਲ ਗਜਨੀ (2008), ਟਾਈਗਰ ਸ਼ਰਾਫ ਨਾਲ ਬਾਗੀ (2016), ਵਿਸ਼ਾਲ ਭਾਰਦਵਾਜ ਦੀ ਪਟਾਖਾ (2018) ਵਰਗੀਆਂ ਫਿਲਮਾਂ ਵਿੱਚ ਕਈ ਤਰ੍ਹਾਂ ਦੀਆਂ ਭੂਮਿਕਾਵਾਂ ਵੀ ਨਿਭਾਈਆਂ। ਸੁਨੀਲ ਗਰੋਵਰ ਹਾਲ ਹੀ ‘ਚ ਐਮਾਜ਼ਾਨ ਦੀ ਵਿਵਾਦਿਤ ਵੈੱਬ ਸੀਰੀਜ਼ ‘ਤਾਂਡਵ’ ਅਤੇ ਜ਼ੀ 5 ਦੀ ਵੈੱਬ ਸੀਰੀਜ਼ ਸਨਫਲਾਵਰ ‘ਚ ਅਹਿਮ ਭੂਮਿਕਾਵਾਂ ‘ਚ ਨਜ਼ਰ ਆਏ।

LEAVE A REPLY

Please enter your comment!
Please enter your name here